12.9C Vancouver
ADS

Jul 6, 2026 3:47 PM - Connect Newsroom - Ramandeep Kaur with files from The Canadian Press

CUSMA ਦੀ ਸਲਾਨਾ ਸਮੀਖਿਆ ਦੇ ਅਮਰੀਕੀ ਪ੍ਰਸਤਾਵ ਨਾਲ ਕੈਨੇਡਾ ਵਿੱਚ ਅਨਿਸ਼ਚਿਤਤਾ ਵਧੀ: ਲੇਬਲੈਂਕ

Share On
canada-seeks-clarity-after-u-s-proposes-annual-cusma-reviews
He said discussions held on July 1 did not provide a clear explanation of the criteria the United States would use during those reviews. (Photo: The Canadian Press)

ਕੈਨੇਡਾ-ਅਮਰੀਕਾ ਲਈ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਨੇ ਇਸ ਗੱਲ ਨੂੰ ਸਵੀਕਾਰ ਕੀਤਾ ਹੈ ਕਿ ਟਰੰਪ ਪ੍ਰਸ਼ਾਸਨ ਵੱਲੋਂ CUSMA ਨੂੰ ਮੌਜੂਦਾ ਰੂਪ ਵਿਚ ਸਾਲ 2042 ਤੱਕ ਰੀਨਿਊ ਕਰਨ ਦੀ ਬਜਾਏ ਹਰ ਸਾਲ ਇਸ ਦਾ ਰਿਵਿਊ ਕਰਨ ਦੇ ਫੈਸਲੇ ਨੇ ਔਟਵਾ ਲਈ ਵੱਡੀ ਅਨਿਸ਼ਚਿਤਤਾ ਪੈਦਾ ਕਰ ਦਿੱਤੀ ਹੈ। ਕੈਨੇਡਾ ਅਤੇ ਮੈਕਸੀਕੋ ਚਾਹੁੰਦੇ ਸਨ ਕਿ ਇਹ ਸਮਝੌਤਾ ਅਗਲੇ 16 ਸਾਲਾਂ ਤੱਕ ਸਥਿਰ ਰਹੇ ਪਰ ਵਾਸ਼ਿੰਗਟਨ ਵੱਲੋਂ ਹੁਣ ਇਸ ਸਮਝੌਤੇ ਵਿਚ ਵੱਡੇ ਬਦਲਾਅ ਕੀਤੇ ਜਾਣ ਦੇ ਸੰਕੇਤ ਹਨ।

ਲੇਬਲੈਂਕ ਅਨੁਸਾਰ, ਉਨ੍ਹਾਂ Mexican Economy Secretary Marcelo Ebrard ਨਾਲ ਮਿਲ ਕੇ ਸਾਲਾਨਾ ਰਿਵਿਊ ਪ੍ਰਕਿਰਿਆ ਬਾਰੇ ਅਮਰੀਕਾ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਕੋਲੋਂ ਸਪੱਸ਼ਟਤਾ ਦੀ ਮੰਗ ਕੀਤੀ ਹੈ। ਮੰਤਰੀ ਮੁਤਾਬਕ, ਲੰਘੀ 1 ਜੁਲਾਈ ਨੂੰ ਹੋਈ ਗੱਲਬਾਤ ਵਿਚ ਅਮਰੀਕਾ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ annual review ਦਾ ਆਧਾਰ ਕੀ ਹੋਵੇਗਾ। ਹੁਣ ਤੱਕ CUSMA ਹੀ ਹੈ ਜਿਸ ਨੇ ਕੈਨੇਡਾ ਅਤੇ ਮੈਕਸੀਕੋ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਲਗਾਏ ਗਏ ਜ਼ਿਆਦਾਤਰ ਟੈਰਿਫਸ ਤੋਂ ਵੱਡੇ ਪੱਧਰ 'ਤੇ ਬਚਾਇਆ ਹੈ।

ਕੈਨੇਡਾ ਸਰਕਾਰ ਦਾ ਮੰਨਣਾ ਹੈ ਕਿ bilateral ਗੱਲਬਾਤ ਨਾਲ ਮੁੱਦੇ ਸੁਲਝਾਏ ਜਾ ਸਕਦੇ ਹਨ, ਦੂਜੇ ਪਾਸੇ ਅਮਰੀਕਾ ਵਲੋਂ 20 ਜੁਲਾਈ ਦੇ ਹਫ਼ਤੇ ਮੈਕਸੀਕੋ ਨਾਲ ਦੋ-ਪੱਖੀ ਵਾਰਤਾ ਤੈਅ ਕੀਤੀ ਗਈ ਹੈ, ਜਦੋਂ ਕਿ ਕੈਨੇਡਾ ਨਾਲ ਵਪਾਰਕ ਗੱਲਬਾਤ ਲਈ ਅਜੇ ਕੋਈ ਤਾਰੀਖ਼ ਨਿਰਧਾਰਤ ਨਹੀਂ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link