16.48C Vancouver
ADS

Nov 24, 2025 2:04 PM - Connect Newsroom - Jasmine Singh with files from The Canadian Press

ਦੱਖਣੀ ਕੋਰੀਆ ਦੌਰੇ 'ਤੇ ਕੈਨੇਡਾ ਦੀ ਉਦਯੋਗ ਮੰਤਰੀ

Share On
canada-seeks-stronger-defence-investment-ties-as-industry-minister-heads-to-south-korea
Industry Minister Mélanie Joly speaks during a news conference in Ottawa. (Photo: The Canadian Press)

ਕੈਨੇਡਾ ਦੀ ਇੰਡਸਟਰੀ ਮਿਨਿਸਟਰ ਮੇਲਾਨੀ ਜੋਲੀ ਅੱਜ ਤੋਂ ਏਸ਼ੀਆ ਦੀ ਪੰਜ ਦਿਨਾਂ ਯਾਤਰਾ 'ਤੇ ਹਨ। ਸ਼ੁੱਕਰਵਾਰ ਤੱਕ ਚੱਲਣ ਵਾਲੇ ਇਸ ਦੌਰੇ ਵਿਚ ਉਹ ਦੱਖਣੀ ਕੋਰੀਆ ਦੇ ਸਿਓਲ ਅਤੇ ਬੁਸਾਨ ਵਿਚ ਵੱਡੀਆਂ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਬਾਅਦ ਵਿਚ ਜਾਪਾਨ ਦੇ ਟੋਕੀਓ ਵਿਚ ਜਾਣਗੇ। ਇਹ ਦੌਰੇ ਅਜਿਹੇ ਸਮੇਂ ਹੋ ਰਹੇ ਹਨ ਜਦੋਂ ਕੈਨੇਡਾ ਗੈਰ-ਅਮਰੀਕੀ ਨਿਰਯਾਤ ਨੂੰ ਤੇਜ਼ੀ ਨਾਲ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਜੋਲੀ ਵਲੋਂ ਇਸ ਮੌਕੇ ਆਪਣੇ ਹਮਰੁਤਬਾ ਅਤੇ ਇੰਡਸਟਰੀ ਲੀਡਰਜ਼ ਨਾਲ ਆਟੋਮੋਟਿਵ, ਬੈਟਰੀ ਨਿਰਮਾਣ, ਜਹਾਜ਼ ਨਿਰਮਾਣ ਅਤੇ ਮਾਈਨਿੰਗ ਸਮੇਤ ਕਈ ਵਿਸ਼ਿਆਂ 'ਤੇ ਗੱਲਬਾਤ ਕਰਨ ਦੀ ਉਮੀਦ ਹੈ। ਉਨ੍ਹਾਂ ਦਾ ਦੱਖਣੀ ਕੋਰੀਆ ਦੀ ਹਨਵਾ ਪਣਡੁੱਬੀ ਨਿਰਮਾਣ ਸਹੂਲਤ ਦਾ ਦੌਰਾ ਇਸ ਲਈ ਵੀ ਅਹਿਮ ਹੈ ਕਿਉਂਕਿ ਕੈਨੇਡਾ 12 ਨਵੀਆਂ ਪਣਡੁੱਬੀਆਂ ਲਈ ਸਪਲਾਇਰ ਦੀ ਭਾਲ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵੀ ਇੱਕ ਮਹੀਨਾ ਪਹਿਲਾਂ ਇਸ ਫੈਸੀਲਿਟੀ ਦਾ ਦੌਰਾ ਕੀਤਾ ਸੀ। ਸਰਕਾਰ ਦੀ ਕੋਸ਼ਿਸ਼ ਹੈ ਕਿ ਡਿਫੈਂਸ ਨਾਲ ਸਬੰਧਤ ਸੈਕਟਰ ਵਿਚ ਵੱਧ ਤੋਂ ਵੱਧ ਨਿਵੇਸ਼ ਹਾਸਲ ਕੀਤਾ ਜਾ ਸਕੇ। ਜੋਲੀ ਨੇ ਦੱਸਿਆ ਕਿ ਉਹ ਉਦਯੋਗਿਕ ਸਬੰਧਾਂ ਨੂੰ ਅੱਗੇ ਵਧਾਉਣ ਅਤੇ ਕੈਨੇਡੀਅਨ ਕਾਰੋਬਾਰਾਂ ਲਈ ਨਵੇਂ ਮੌਕੇ ਪੈਦਾ ਕਰਨ ਦੀ ਉਮੀਦ ਨਾਲ ਦੱਖਣੀ ਕੋਰੀਆ ਵਿਚ ਹਨ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link