14.39C Vancouver
ADS

Mar 3, 2026 4:00 PM - Connect Newsroom - Ramandeep Kaur

ਮਿਡਲ ਈਸਟ ਤਣਾਅ ਵਿਚਕਾਰ ਕੈਨੇਡਾ ਲਈ ਐਲ.ਐਨ.ਜੀ. ਨਿਰਯਾਤ ਵਧਾਉਣ ਦਾ ਮੌਕਾ: ਊਰਜਾ ਮੰਤਰੀ

Share On
canada-sees-lng-export-opportunity-amid-middle-east-tensions-energy-minister-says
Federal Energy Minister Tim Hodgson speaks during a parliamentary committee appearance earlier this month. (Photo: X Tim Hodgson)

ਕੈਨੇਡਾ ਨੂੰ ਮਿਡਲ ਈਸਟ ਵਿਚ ਬਣੇ ਜੰਗੀ ਹਾਲਾਤ ਵਿਚਕਾਰ ਤੇਲ ਅਤੇ ਗੈਸ ਦੀ ਸਪਲਾਈ ਵਧਾਉਣ ਦਾ ਮੌਕਾ ਮਿਲ ਰਿਹਾ ਹੈ, ਊਰਜਾ ਮੰਤਰੀ ਟਿਮ ਹਾਜਸਨ ਦਾ ਕਹਿਣਾ ਹੈ ਕਿ ਕਈ ਦੇਸ਼ਾਂ ਨੇ ਕੈਨੇਡੀਅਨ ਸਪਲਾਈ ਰਾਹੀਂ ਇਸ ਘਾਟ ਨੂੰ ਪੂਰਾ ਕਰਨ ਲਈ ਸੰਪਰਕ ਕੀਤਾ ਹੈ। ਹਾਲਾਂਕਿ, ਮੰਤਰੀ ਨੇ ਇਹ ਸਵੀਕਾਰ ਕੀਤਾ ਕਿ ਐਲ.ਐਨ.ਜੀ.ਜਾਂ ਤੇਲ ਦੇ ਉਤਪਾਦਨ ਨੂੰ ਕੁਝ ਹੀ ਦਿਨਾਂ ਵਿਚ ਵਧਾਉਣਾ ਸੰਭਵ ਨਹੀਂ ਹੈ ਪਰ ਉਨ੍ਹਾਂ ਕਿਹਾ ਕਿ ਇਹ ਹਾਲਾਤ ਦਿਖਾਉਂਦੇ ਹਨ ਕਿ ਕੈਨੇਡਾ ਦੇ ਕੁਦਰਤੀ ਸਰੋਤ ਨੂੰ ਵਿਕਸਿਤ ਕਰਨ ਦੀ ਜ਼ਰੂਰਤ ਹੈ।

ਹਾਜਸਨ ਨੇ ਇਹ ਨਹੀਂ ਦੱਸਿਆ ਕਿ ਕਿਹੜੇ ਦੇਸ਼ਾਂ ਵਲੋਂ ਕੈਨੇਡੀਅਨ ਐਲ.ਐਨ.ਜੀ. ਜਾਂ ਤੇਲ ਲਈ ਸੰਪਰਕ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਇਸ ਮਹੀਨੇ ਦੇ ਸ਼ੁਰੂ ਵਿਚ ਸੰਸਦੀ ਕਮੇਟੀ ਨੂੰ ਕਿਹਾ ਸੀ ਕਿ ਜਾਪਾਨ, ਸਾਊਥ ਕੋਰੀਆ, ਚੀਨ ਅਤੇ ਭਾਰਤ ਵਰਗੇ ਦੇਸ਼ ਸਾਰੇ ਕੈਨੇਡੀਅਨ ਗੈਸ ਚਾਹੁੰਦੇ ਹਨ।

ਊਰਜਾ ਮੰਤਰੀ ਦਾ ਕਹਿਣਾ ਸੀ ਕਿ ਜੇ ਅਸੀਂ ਇਕ ਅਨੁਮਾਨ ਮੁਤਾਬਕ, ਡਿਲਿਵਰ ਕਰਦੇ ਹਾਂ ਤਾਂ ਕੈਨੇਡਾ ਜਲਦ ਹੀ ਸਾਲਾਨਾ 100 ਮਿਲੀਅਨ ਟਨ ਦੀ ਗੈਸ ਸਪਲਾਈ ਨਾਲ ਦੁਨੀਆ ਦੇ ਸਭ ਤੋਂ ਵੱਡੇ ਐਲਐਨਜੀ ਸਪਲਾਇਰ ਵਿਚੋਂ ਇੱਕ ਬਣ ਸਕਦਾ ਹੈ। ਉਹ ਇਹ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਕੈਨੇਡਾ ਆਪਣੇ ਸਰੋਤਾਂ ਦੀ ਵਰਤੋਂ ਕਦੇ ਵੀ ਕਿਸੇ 'ਤੇ ਮਨਮਰਜ਼ੀ ਦਾ ਜ਼ੋਰ ਪਾਉਣ ਲਈ ਨਹੀਂ ਕਰੇਗਾ ਬਲਕਿ ਵਿਸ਼ਵ ਸਪਲਾਈ ਚੇਨ ਵਿਚ ਇੱਕ ਭਰੋਸੇਯੋਗ ਵਿਕਲਪ ਹੋਵੇਗਾ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link