17.1C Vancouver
ADS

Jan 2, 2025 1:18 PM - The Canadian Press

ਕੈਨੇਡਾ 2025 'ਚ G7 ਦੀ ਕਰੇਗਾ ਪ੍ਰਧਾਨਗੀ

Share On
canada-set-to-preside-over-g7-in-2025-what-that-means-and-whats-at-stake
The G7 has no charter, offices or permanent administration. It makes decisions based on consensus, without formal votes. (Photo: The Canadian Press)

ਕੈਨੇਡਾ 2025 ਵਿਚ ਵਿਸ਼ਵ ਦੇ ਸਭ ਤੋਂ ਆਰਥਿਕ ਸੰਪੰਨ ਮੁਲਕਾਂ ਦੇ ਸੰਗਠਨ G7 ਦੀ ਪ੍ਰਧਾਨਗੀ ਕਰਨ ਜਾ ਰਿਹਾ ਹੈ। G7 ਨੇਤਾਵਾਂ ਦੀਆਂ ਬੈਠਕਾਂ ਦਾ ਇਹ ਦੌਰ ਅਲਬਰਟਾ ਦੇ ਕਨਨਾਸਕਿਸ ਵਿਚ ਹੋਵੇਗਾ, ਜੋ ਕੈਲਗਰੀ ਦੇ ਬਿਲਕੁਲ ਪੱਛਮ ਵਿਚ ਹੈ, 2002 ਦਾ ਸੰਮੇਲਨ ਵੀ ਇਸੇ ਸਥਾਨ 'ਤੇ ਹੋਆ ਸੀ।

G7 ਵਿਚ ਅਮਰੀਕਾ, ਫਰਾਂਸ, ਜਰਮਨੀ, ਜਾਪਾਨ, ਯੂਨਾਈਟਿਡ ਕਿੰਗਡਮ, ਇਟਲੀ ਅਤੇ ਕੈਨੇਡਾ ਤੋਂ ਇਲਾਵਾ ਯੂਰਪੀਅਨ ਯੂਨੀਅਨ ਵੀ ਸ਼ਾਮਲ ਹੈ। ਕੈਨੇਡਾ ਇਸ ਗਰੁੱਪ ਵਿਚ 1976 ਵਿਚ ਸ਼ਾਮਲ ਹੋਇਆ ਸੀ ਅਤੇ ਇਸ ਸਾਲ ਸੱਤਵੀਂ ਵਾਰ ਇਸ ਦੀਆਂ ਬੈਠਕਾਂ ਦੀ ਪ੍ਰਧਾਨਗੀ ਕਰੇਗਾ। ਹਾਲਾਂਕਿ, 2018 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕੈਨੇਡਾ ਦੇ ਹਿੱਸੇ G7 ਦੀ ਪ੍ਰਧਾਨਗੀ ਆਈ ਹੈ। ਇਸ ਵਾਰ ਦੀ G7 ਸੰਮੇਲਨ 15 ਜੂਨ ਤੋਂ 17 ਜੂਨ ਤੱਕ ਹੋਵੇਗੀ। 1997 ਤੋਂ ਰੂਸ ਵੀ ਗਰੁੱਪ ਦਾ ਮੈਂਬਰ ਸੀ ਪਰ ਯੂਕਰੇਨ 'ਤੇ ਹਮਲੇ ਮਗਰੋਂ ਇਸ ਨੂੰ ਬਾਹਰ ਕੱਢ ਦਿੱਤਾ ਗਿਆ ਸੀ।

ਗੌਰਤਲਬ ਹੈ ਕਿ ਕੈਨੇਡਾ ਵਲੋਂ ਕਿਊਬਿਕ ਵਿਚ ਹੋਸਟ ਕੀਤੀ ਗਈ ਆਖਰੀ G7 ਸੰਮੇਲਨ ਵਿਵਾਦਤ ਰਹੀ ਸੀ, ਟਰੰਪ ਇਸ ਨੂੰ ਵਿਚਕਾਰ ਛੱਡ ਕੇ ਚਲੇ ਗਏ ਸਨ ਅਤੇ ਟਵੀਟ ਕਰ ਅਧਿਕਾਰੀਆਂ ਨੂੰ ਗਰੁੱਪ ਦੇ ਨੇਤਾਵਾਂ ਵਲੋਂ ਜਾਰੀ ਬਿਆਨ ਤੋਂ ਸਮਰਥਨ ਵਾਪਸ ਲੈਣ ਦੇ ਹੁਕਮ ਦਿੱਤੇ ਸਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link