9.94C Vancouver
ADS

May 4, 2023 8:48 PM - The Canadian Press

ਕੈਨੇਡਾ ਨੇ ਐਮਪੀ ਮਾਈਕਲ ਚੋਂਗ ਨੂੰ ਕਥਿਤ ਧਮਕੀਆਂ ਦੇ ਮਾਮਲੇ ਵਿੱਚ ਚੀਨੀ ਰਾਜਦੂਤ ਨੂੰ ਤਲਬ ਕੀਤਾ ਹੈ

Share On
canada-summons-chinese-ambassador-over-alleged-threats-to-mp-michael-chong
Notably, Chong voted in favor of a censure motion in February 2021 against Beijing's treatment of the Uyghur minority. (Photo: The Canadian Press)

ਕੈਨੇਡਾ ਦੇ ਕੰਜ਼ਰਵਟਿਵ ਐਮ.ਪੀ. ਮਾਇਕਲ ਚੌਂਗ ਦੀ ਹੌਂਗ ਕੌਂਗ ਵਿਚ ਰਹਿੰਦੀ ਫੈਮਿਲੀ ਨੂੰ ਧਮਕੀਆਂ ਮਿਲਣ ਦੇ ਮਾਮਲੇ ਵਿਚ ਮਾਹੌਲ ਗਰਮਾ ਗਿਆ ਹੈ।

ਵਿਦੇਸ਼ ਮੰਤਰੀ ਮੇਲਨੀ ਜੋਲੀ ਨੇ ਚੌਂਗ ਦੇ ਪਰਿਵਾਰ ਨੂੰ ਟਾਰਗੇਟ ਕਰਨ ਵਿਚ ਮਦਦ ਕਰਨ ਦੇ ਦੋਸ਼ ਵਿਚ ਚੀਨੀ ਡਿਪਲੋਮੈਟ ਨੂੰ ਕੱਢਣ ਸਮੇਤ ਸਾਰੇ ਵਿਕਲਪ ਖੁੱਲ੍ਹੇ ਹੋਣ ਦੀ ਚਿਤਾਵਨੀ ਦਿੱਤੀ ਹੈ।

ਜੌਲੀ ਨੇ ਕਿਹਾ ਕਿ ਵਿਰੋਧ ਜਤਾਉਣ ਲਈ ਚੀਨੀ ਰਾਜਦੂਤ ਕੌਂਗ ਪੀਵੋ ਨੂੰ ਸੰਮਨ ਕੀਤਾ ਜਾ ਰਿਹਾ ਹੈ।

ਜੌਲੀ ਨੇ ਔਟਵਾ ਵਿਚ ਪਾਰਲੀਮੈਂਟ ਕਮੇਟੀ ਦੀ ਮੀਟਿੰਗ ਵਿਚ ਹਾਜ਼ਰ ਹੋਣ ਦੌਰਾਨ ਇਹ ਜਾਣਕਾਰੀ ਦਿੱਤੀ।

ਵਿਦੇਸ਼ ਮੰਤਰੀ ਨੇ ਇਹ ਸਖ਼ਤ ਟਿੱਪਣੀ ਉਸ ਰਿਪੋਰਟ ਮਗਰੋਂ ਕੀਤੀ ਹੈ ਜਿਸ ਵਿਚ ਇਹ ਖੁਲਾਸਾ ਹੋਇਆ ਸੀ ਕਿ ਕੰਜ਼ਰਵਟਿਵ ਐਮ.ਪੀ. ਮਾਇਕਲ ਚੌਂਗ ਦੀ ਫੈਮਿਲੀ ਨੂੰ ਟਾਰਗੇਟ ਕਰਨ ਵਿਚ ਕੈਨੇਡਾ ਵਿਚ ਰਹਿ ਰਿਹਾ ਇੱਕ ਚੀਨੀ ਡਿਪਲੋਮੈਟ ਵੀ ਸ਼ਾਮਲ ਸੀ।

ਗੌਰਤਲਬ ਹੈ ਕਿ ਚੌਂਗ ਨੇ ਬੀਜਿੰਗ ਵਲੋਂ ਘੱਟ ਗਿਣਤੀ ਉਈਗਰ ਨਾਲ ਕੀਤੇ ਗਏ ਸਲੂਕ ਖਿਲਾਫ਼ ਫਰਵਰੀ 2021 ਵਿਚ ਇੱਕ ਨਿੰਦਾ ਪ੍ਰਸਤਾਵ ਦੇ ਹੱਕ ਵਿਚ ਵੋਟ ਦਿੱਤੀ ਸੀ।

ਇਸ ਤੋਂ ਅਗਲੇ ਮਹੀਨੇ ਚੀਨ ਨੇ ਚੌਂਗ ਦੀ ਦੇਸ਼ ਵਿਚ ਐਂਟਰੀ ਬੈਨ ਕਰ ਦਿੱਤੀ ਸੀ ਅਤੇ ਚੀਨੀ ਨਾਗਰਿਕਾਂ ਨੂੰ ਕੈਨੇਡਾ ਦੇ ਐੱਮ.ਪੀ. ਨਾਲ ਬਿਜ਼ਨਸ ਕਰਨ ਤੋਂ ਵੀ ਰੋਕ ਦਿੱਤਾ ਸੀ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link