19.12C Vancouver
ADS

Dec 16, 2021 5:40 PM - The Canadian Press

ਕੈਨੇਡਾ ਵਿੱਚ ਕੋਵਿਡ 19 ਕਰਕੇ ਹੋਈਆਂ ਮੌਤਾਂ ਦੀ ਗਿਣਤੀ 30,000 ਹੋਈ

Share On
canada-surpasses-grim-milestone-with-30-000-covid-19-deaths
A paramedic walks past a row of ambulances after transporting a patient Friday, January 15, 2021 in Montreal. THE CANADIAN PRESS/Ryan Remiorz

ਕੈਨੇਡਾ ਵਿੱਚ ਅੱਜ ਕੋਵਿਡ 19 ਕਰਕੇ ਹੋਈ 30,000ਵੀਂ ਮੌਤ ਦਰਜ ਕੀਤੀ ਗਈ।

ਓਨਟੇਰੀਓ ਵਿੱਚ ਅੱਜ ਕੋਵਿਡ 19 ਕਰਕੇ 9 ਨਵੀਆਂ ਮੌਤਾਂ ਰੀਪੋਰਟ ਕੀਤੀਆਂ ਗਈਆਂ ਜਿਸ ਨਾਲ ਇਸ ਮਹਾਂਮਾਰੀ ਕਾਰਣ ਦਮ ਤੋੜਨ ਵਾਲਿਆਂ ਦੀ ਗਿਣਤੀ 30,000 ਦੇ ਅੰਕੜੇ ਤੇ ਪਹੁੰਚ ਗਈ ਹੈ।

ਇੱਧਰ ਸਿਹਤ ਮਾਹਿਰਾਂ ਵੱਲੋਂ ਨਵੇਂ ਓਮੀਕਰੌਨ ਵੇਰੀਐਂਟ ਕਰਕੇ ਪੈਦਾ ਹੋਏ ਖਤਰੇ ਤੇ ਚਿੰਤਾ ਜ਼ਾਹਿਰ ਕੀਤੀ ਗਈ।

ਕੈਨੇਡਾ ਵਿੱਚ ਕੋਵਿਡ 19 ਕਰਕੇ 10,000 ਮੌਤਾਂ ਪਿਛਲੇ ਸਾਲ ਨਵੰਬਰ ਵਿੱਚ ਰੀਪੋਰਟ ਕੀਤੀਆਂ ਗਈਆਂ ਸਨ ਅਤੇ 20,000 ਵਾਲਾ ਅੰਕੜਾ 2 ਮਹੀਨੇ ਬਾਅਦ ਜਨਵਰੀ ਵਿੱਚ ਪਾਰ ਕੀਤਾ ਗਿਆ ਸੀ।

ਵੱਡੀ ਗਿਣਤੀ ਵਿੱਚ ਮੌਤਾਂ ਉਸ ਵੇਲੇ ਰੀਪੋਰਟ ਕੀਤੀਆਂ ਜਾ ਰਹੀਆਂ ਸਨ ਜਦ ਵੈਕਸੀਨ ਲੱਗਣੀ ਹਾਲੇ ਸ਼ੁਰੂ ਨਹੀਂ ਸੀ ਹੋਈ।

ਮਾਹਿਰਾਂ ਦਾ ਮੰਨਣਾ ਹੈ ਕਿ ਵੈਕਸੀਨ ਨਾਲ ਮੌਤ ਹੋਣ ਦਾ ਖਤਰਾ ਘੱਟ ਜਾਂਦਾ ਹੈ।

ਹਰ ਉਮਰ ਵਰਗ ਵਿੱਚ ਵੈਕਸੀਨ ਲੱਗੀ ਹੋਣ ਤੋਂ ਬਾਅਦ ਮੌਤ ਹੋਣ ਦਾ ਖਤਰਾ 75 ਤੋਂ ਲੈ ਕੇ 90% ਘਟਿਆ ਹੈ।

ਕੈਨੇਡਾ ਦੀ ਚੋਟੀ ਦੀ ਸਿਹਤ ਅਧਿਕਾਰੀ ਡਾਕਟਰ ਟੇਰੇਸਾ ਟੇਮ ਨੇ ਵੀ ਦੱਸਿਆ ਕਿ ਤਕਰੀਬਨ ਇੱਕ ਸਾਲ ਪਹਿਲਾਂ ਜਦ ਕੈਨੇਡਾ ਵਿੱਚ ਵੈਕਸੀਨ ਲੱਗਣੀ ਸ਼ੁਰੂ ਹੋਈ ਤਾਂ ਮੌਤਾਂ ਦੀ ਗਿਣਤੀ ਵੀ ਘਟਣੀ ਸ਼ੁਰੂ ਹੋ ਗਈ ਸੀ।

ਡਾਕਟਰ ਟੇਮ ਨੇ ਕਿਹਾ ਕਿ ਹਾਲੇ ਵੀ ਮੌਤ ਹੋਣ ਦੀ ਦਰ ਘੱਟ ਹੈ ਪਰ ਤੇਜ਼ੀ ਨਾਲ ਫੈਲਦੇ ਓਮੀਕਰੌਨ ਵੇਰੀਐਂਟ ਕਰਕੇ ਸਥਿਤੀ ਚਿੰਤਾਜਨਕ ਬਣ ਗਈ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link