13.08C Vancouver
ADS

Nov 20, 2024 5:25 PM - Connect Newsroom

ਕੈਨੇਡਾ ਨੇ ਭਾਰਤ ਜਾਣ ਵਾਲੀਆਂ ਉਡਾਣਾਂ ਲਈ ਹਵਾਈ ਅੱਡਿਆਂ ’ਤੇ ਵਧਾਈ ਸੁਰੱਖਿਆ

Share On
canada-tightens-security-screening-for-passengers-flying-to-india
Federal Transport Minister Anita Anand stated that the decision to tighten security screening was made out of an abundance of caution and is temporary. However, the specific reason for the decision was not provided.

ਕੈਨੇਡਾ ਵਲੋਂ ਭਾਰਤ ਜਾਣ ਵਾਲੇ ਯਾਤਰੀਆਂ ਲਈ ਸੁਰੱਖਿਆ ਜਾਂਚ ਕਰੜੀ ਕਰ ਦਿੱਤੀ ਗਈ ਹੈ। ਉਥੇ ਹੀ, ਰਿਪੋਰਟਸ ਮੁਤਾਬਕ, ਨਵੇਂ ਪ੍ਰੋਟੋਕੋਲ ਦੇ ਚੱਲਦੇ ਏਅਰ ਕੈਨੇਡਾ ਨੇ ਭਾਰਤ ਲਈ ਫਲਾਈਟ ਲੈਣ ਵਾਲੇ ਲੋਕਾਂ ਨੂੰ ਘੱਟੋ-ਘੱਟੋ 4 ਘੰਟੇ ਪਹਿਲਾਂ ਹਵਾਈ ਅੱਡੇ ਪਹੁੰਚਣ ਲਈ ਕਿਹਾ ਹੈ।

ਫੈਡਰਲ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਕਿਹਾ ਕਿ ਸਖ਼ਤ ਸੁਰੱਖਿਆ ਸਕ੍ਰੀਨਿੰਗ ਦਾ ਫੈਸਲਾ ਅਤਿ ਸਾਵਧਾਨੀ ਦੇ ਆਧਾਰ ’ਤੇ ਲਿਆ ਗਿਆ ਹੈ ਅਤੇ ਇਹ ਅਸਥਾਈ ਤੌਰ ’ਤੇ ਲਾਗੂ ਕੀਤੇ ਗਏ ਹਨ। ਹਾਲਾਂਕਿ, ਇਸ ਦੀ ਵਜ੍ਹਾ ਨਹੀਂ ਦੱਸੀ ਗਈ।

ਅਕਤੂਬਰ ਵਿਚ ਨਵੀਂ ਦਿੱਲੀ ਤੋਂ ਸ਼ਿਕਾਗੋ ਜਾਣ ਵਾਲੀਏਅਰ ਇੰਡੀਆ ਦੀ ਫਲਾਈਟ ਨੂੰ ਬੰਬ ਦੀ ਧਮਕੀ ਮਿਲਣ ਕਾਰਨ ਇਸ ਦੀ ਕੈਨੇਡਾ ਦੇ ਇਕੁਲਿਟ ਏਅਰ ਪੋਰਟ ਵਿਚ ਐਮਰਜੈਂਸੀ ਲੈਂਡਿੰਗ ਹੋਈ ਸੀ ਪਰ ਜਾਂਚ ਵਿਚ ਕੋਈ ਵਿਸਫੋਟ ਨਹੀਂ ਮਿਲਿਆ ਸੀ। ਹਾਲਾਂਕਿ, ਅਨੀਤਾ ਆਨੰਦ ਦੇ ਦਫ਼ਤਰ ਨੇ ਨਵੇਂ ਪ੍ਰੋਟੋਕੋਲ ਨੂੰ ਇਸ ਘਟਨਾ ਨਾਲ ਲਿੰਕ ਨਹੀਂ ਕੀਤਾ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link