14.04C Vancouver
ADS

Jun 24, 2024 6:04 PM - The Canadian Press

ਅਮਰੀਕਾ, ਯੂਰੋਪ ਤੋਂ ਬਾਅਦ ਹੁਣ ਕੈਨੇਡਾ ਵੀ ਚਾਈਨੀਜ਼ ਇਲੈਕ੍ਰਟਿਕ ਵ੍ਹੀਹਕਲ ’ਤੇ ਐਲਾਨ ਕਰ ਸਕਦੀ ਹੈ ਟੈਰਿਫ

Share On
canada-to-announce-tariff-plan-for-chinese-ev-battery-imports-following-u-s-europe
That plan could change as both Europe and China agreed to negotiations on the matter over the weekend.(Photo: The Canadian Press)

ਕੈਨੇਡਾ ਜਲਦ ਹੀ ਚੀਨ ਦੀਆਂ ਬਣੀਆਂ ਇਲੈਕ੍ਰਟਿਕ ਕਾਰਾਂ ਦੇ ਇੰਪੋਰਟਸ ’ਤੇ ਉੱਚ ਟੈਰਿਫ ਲਗਾ ਸਕਦਾ ਹੈ ਪਰ ਇਸ ਸਬੰਧੀ ਕੈਨੇਡੀਅਨਾਂ ਤੋਂ ਰਾਇ ਲੈਣ ਲਈ ਦੋ ਜੁਲਾਈ ਤੋਂ ਸਲਾਹ-ਮਸ਼ਵਰਾ ਪੇਪਰ ਲੌਂਚ ਕੀਤਾ ਜਾ ਰਿਹਾ ਹੈ।

ਡਿਪਟੀ ਪ੍ਰਾਈਮ ਮਿਨਿਸਟਰ ਸਟੀਆ ਫਰੀਲੈਂਡ ਨੇ ਸੋਮਵਾਰ ਕਿਹਾ ਕਿ ਚੀਨ-ਇਲੈਕਟ੍ਰਿਕ ਵਾਹਨ ਬਾਜ਼ਾਰ ਵਿਚ ਦਬਦਬਾ ਹਾਸਲ ਕਰਨ ਲਈ ਗਲਤ ਤੌਰ-ਤਰੀਕੇ ਅਪਣਾ ਰਿਹਾ ਹੈ ਜੋ ਕੈਨੇਡੀਅਨ ਵਰਕਰਾਂ ਲਈ ਖ਼ਤਰਾ ਹੈ ਅਤੇ ਲਿਬਰਲ ਸਰਕਾਰ ਕੈਨੇਡਾ ਦੇ ਈ.ਵੀ. ਸੈਕਟਰ ਦੀ ਰੱਖਿਆ ਲਈ ਹਰ ਤਰ੍ਹਾਂ ਦਾ ਕਦਮ ਉਠਾਏਗੀ।

ਉੱਪ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਬਾਰੇ ਜਨਤਾ ਦੀ ਰਾਏ ਮੰਗੇਗੀ ਕਿ ਚੀਨ ਨੂੰ ਕਿਸ ਤਰ੍ਹਾਂ ਦਾ ਜਵਾਬ ਦੇਣਾ ਚਾਹੀਦਾ ਹੈ। ਜਨਤਾ ਦੀ ਰਾਏ ਲਈ 30 ਦਿਨ ਦਾ ਸਮਾਂ ਹੋਵੇਗਾ।

ਓਨਟਾਰੀਓ ਦੀ ਵੌਨ ਫੈਕਟਰੀ ਵਿਚ ਪਹੁੰਚੇ ਡਿਪਟੀ ਪ੍ਰਾਈਮ ਮਿਨਿਸਟਰ ਨੇ ਕਿਹਾ ਕਿ ਚੀਨੀ ਨਿਰਮਾਤਾ ਜਾਣਬੁੱਝ ਕੇ ਗਲੋਬਲ ਪੱਧਰ ’ਤੇ ਵਧੇਰੇ ਸਪਲਾਈ ਪੈਦਾ ਕਰ ਰਹੇ ਹਨ, ਜਿਸ ਨਾਲ ਕੈਨੇਡਾ ਸਮੇਤ ਦੁਨੀਆ ਭਰ ਦੇ ਇਲੈਕਟ੍ਰਿਕ ਵਾਹਨ ਨਿਰਮਾਤਾਵਾਂ ਨੂੰ ਨੁਕਸਾਨ ਹੋ ਰਿਹਾ ਹੈ।

ਗੌਰਤਲਬ ਹੈ ਕਿ ਕੈਨੇਡਾ ਪ੍ਰਮੁੱਖ ਆਟੋ-ਮੇਕਿੰਗ ਸੈਂਟਰ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਫੈਡਰਲ ਸਰਕਾਰ ਨੂੰ ਚੀਨ ਦੀ ਬਣੀ ਇਲੈਕਟ੍ਰਿਕ ਕਾਰਾਂ ’ਤੇ 100 ਫੀਸਦੀ ਟੈਰਿਫ ਲਗਾਉਣ ਦੀ ਮੰਗ ਕਰ ਚੁੱਕੇ ਹਨ।

Latest news

carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link