12.56C Vancouver
ADS

Aug 26, 2024 3:45 PM - The Canadian Press

ਕੈਨੇਡਾ ਸਰਕਾਰ ਨੇ ਘੱਟ ਤਨਖਾਹ ਵਾਲੇ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਦੀ ਕੀਤੀ ਘੋਸ਼ਣਾ

Share On
canada-to-bring-back-stricter-rules-for-temporary-foreign-worker-program
The federal government announced today that it will refuse applications for low-wage temporary foreign workers in regions with an unemployment rate of six per cent or higher.(Photo: The Canadian Press)

ਕੈਨੇਡਾ ਸਰਕਾਰ ਨੇ ਘੱਟ ਤਨਖਾਹ ਵਾਲੇ ਅਸਥਾਈ ਵਿਦੇਸ਼ੀ ਕਾਮੇ ਦੀ ਗਿਣਤੀ ਘਟਾਉਣ ਦੀ ਘੋਸ਼ਣਾ ਕੀਤੀ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤੀਬਾੜੀ ਅਤੇ ਸਿਹਤ ਸੰਭਾਲ ਵਰਗੇ ਕੁਝ ਸੈਕਟਰ ਨੂੰ ਛੱਡ ਕੇ ਘੱਟ ਤਨਖਾਹ ਵਾਲੇ ਅਸਥਾਈ ਵਿਦੇਸ਼ੀ ਕਾਮੇ ਦੀ ਗਿਣਤੀ ਨੂੰ ਸੀਮਤ ਕਰਨ ਲਈ ਕਦਮ ਉਠਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਚ ਬੇਰੁਜ਼ਗਾਰੀ ਦਰ ਵਾਲੇ ਖੇਤਰਾਂ ਜਿੱਥੇ ਬੇਰੁਜ਼ਗਾਰੀ ਦੀ ਦਰ 6 ਫੀਸਦੀ ਜਾਂ ਇਸ ਤੋਂ ਜ਼ਿਆਦਾ ਹੈ ਉੱਥੇ ਕਰਮਚਾਰੀ ਹੁਣ ਘੱਟ ਤਨਖਾਹ ਵਾਲੇ ਅਸਥਾਈ ਵਿਦੇਸ਼ੀ ਕਾਮਿਆਂ-ਹਾਇਰ ਨਹੀਂ ਕਰ ਸਕਣਗੇ, ਇਸ ਦੀ ਬਜਾਏ ਉਨ੍ਹਾਂ ਨੂੰ ਕੈਨੇਡੀਅਨ ਕਾਮਿਆਂ ਨੂੰ ਕੰਮ ’ਤੇ ਰੱਖਣਾ ਹੋਵੇਗਾ।

ਇਸ ਤੋਂ ਇਲਾਵਾ ਕਰਮਚਾਰੀਆਂ ਨੂੰ ਉਨ੍ਹਾਂ ਦੀ ਕੁੱਲ ਵਰਕਫੋਰਸ ਦਾ 10 ਫੀਸਦੀ ਹਿੱਸਾ ਹੀ ਅਸਥਾਈ ਵਿਦੇਸ਼ੀ ਕਾਮੇ ਰੱਖਣ ਦੀ ਮਨਜ਼ੂਰੀ ਦਿੱਤੀ ਜਾਵੇਗੀ, ਜੋ ਕੋਵਿਡ ਤੋਂ 20 ਫੀਸਦੀ ਸੀ, ਨਾਲ ਹੀ ਘੱਟ ਤਨਖਾਹ ਵਾਲੇ ਅਸਥਾਈ ਵਿਦੇਸ਼ੀ ਕਾਮਿਆਂ ਲਈ ਇਕਰਾਰਨਾਮੇ ਨੂੰ ਵੀ ਦੋ ਸਾਲ ਤੋਂ ਘਟਾ ਇੱਕ ਸਾਲ ਤੱਕ ਸੀਮਤ ਕੀਤਾ ਜਾ ਰਿਹਾ ਹੈ। ਇਹ ਬਦਲਾਅ 26 ਸਤੰਬਰ ਤੋਂ ਲਾਗੂ ਹੋਣਗੇ। ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੋਵਿਡ ਮਹਾਮਾਰੀ ਸਮੇਂ ਵਰਕਰਜ਼ ਦੀ ਘਾਟ ਦਾ ਸਾਹਮਣਾ ਕਰ ਰਹੇ ਕਾਰੋਬਾਰਾਂ ਦੀ ਮਦਦ ਲਈ ਨਿਯਮਾਂ ਵਿਚ ਢਿੱਲ ਦਿੱਤੀ ਸੀ ਪਰ ਹੁਣ ਕੈਨੇਡਾ ਵਿਚ ਵੱਖਰੀ ਸਥਿਤੀ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link