11.97C Vancouver
ADS

Jan 22, 2024 3:05 PM - The Canadian Press

ਕੈਨੇਡਾ ਸਰਕਾਰ ਨੇ ਵਿਦਿਆਰਥੀਆਂ ਦੇ ਵੀਜ਼ੇ ’ਤੇ ਕੈਪ ਲਗਾਉਣ ਦੀ ਕੀਤੀ ਘੋਸ਼ਣਾ

Share On
canada-to-cap-the-number-of-international-study-permits-by-35-per-cent-miller
Students applying to masters and PhD programs will be exempt from the cap. (Photo: The Canadian Press)

ਕੈਨੇਡਾ ਸਰਕਾਰ ਨੇ ਵਿਦਿਆਰਥੀ ਵੀਜ਼ੇ ’ਤੇ ਕੈਪ ਲਗਾਉਣ ਦੀ ਘੋਸ਼ਣਾ ਕਰ ਦਿੱਤੀ ਹੈ, ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿਲਰ ਨੇ ਸੋਮਵਾਰ ਨੂੰ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ’ਤੇ ਦੋ ਸਾਲ ਲਈ ਕੈਪ ਲਗਾਈ ਜਾ ਰਹੀ ਹੈ।

ਇਸ ਤਹਿਤ 2024 ਲਈ ਸਟੱਡੀ ਪਰਮਿਟ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ 35 ਫੀਸਦੀ ਘਟਾ ਕੇ 364,000 ਕਰ ਦਿੱਤੀ ਗਈ ਹੈ ਅਤੇ 2025 ਲਈ ਲਿਮਟ ਬਾਰੇ ਇਸ ਸਾਲ ਦੇ ਅਖੀਰ ਵਿਚ ਵਿਚ ਘੋਸ਼ਣਾ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਤੰਬਰ ਤੋਂ ਪਬਲਿਕ ਪ੍ਰਾਈਵੇਟ ਸਕੂਲ ਵਿਚ ਦਾਖਲ ਹੋਏ ਵਿਦਿਆਰਥੀਆਂ ਨੂੰ ਵਰਕ ਪਰਮਿਟ ਨਹੀਂ ਦਿੱਤਾ ਜਾਵੇਗਾ। ਮਿਲਰ ਨੇ ਕਿਹਾ ਕਿ ਸੂਬਿਆਂ ਦੀ ਆਬਾਦੀ ਦੇ ਹਿਸਾਬ ਨਾਲ ਵੀ ਕੈਪ ਲਗਾਈ ਜਾ ਰਹੀ ਹੈ, ਜਿਸ ਤਹਿਤ ਓਨਟਾਰੀਓ ਉਨ੍ਹਾਂ ਸੂਬਿਆਂ ਵਿਚੋਂ ਇੱਕ ਹੋਵੇਗਾ ਜਿਸ ਨੂੰ ਨਵੇਂ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿਚ 50 ਫੀਸਦੀ ਦੀ ਕਟੌਤੀ ਕਰਨੀ ਹੋਵੇਗੀ।

ਮਿਲਰ ਨੇ ਇਹ ਵੀ ਕਿਹਾ ਕਿ ਓਪਨ ਵਰਕ ਪਰਮਿਟ ਹੁਣ ਸਿਰਫ ਗ੍ਰੈਜੂਏਟ ਪ੍ਰੋਗਰਾਮ ਵਿਚ ਹੀ ਇੰਟਰਨੈਸ਼ਨਲ ਸਟੂਡੈਂਟਸ ਦੇ ਜੀਵਨ ਸਾਥੀ ਲਈ ਉਪਲਬਧ ਕਰਵਾਏ ਜਾਣਗੇ। ਹਾਲਾਂਕਿ, ਇਹ ਨਿਯਮ ਇੱਥੇ ਪਹਿਲਾਂ ਤੋਂ ਹੀ ਰਹਿ ਰਹੇ ਸਟੂਡੈਂਟਸ ’ਤੇ ਲਾਗੂ ਨਹੀਂ ਹੋਵੇਗਾ।

ਮਿਲਰ ਨੇ ਕਿਹਾ ਕਿ ਸਿਸਟਮ ਵਿਚ ਖਾਮੀ ਨੂੰ ਦੂਰ ਕਰਨ ਲਈ ਇਹ ਕਦਮ ਅਸਥਾਈ ਉਠਾਏ ਜਾ ਰਹੇ ਹਨ। ਉਥੇ ਹੀ, ਮਾਸਟਰ ਅਤੇ ਪੀ.ਐੱਚ.ਡੀ. ਪ੍ਰੋਗਰਾਮ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਕੈਂਪ ਤੋਂ ਛੋਟ ਦਿੱਤੀ ਜਾਵੇਗੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link