14.49C Vancouver
ADS

Dec 13, 2024 8:23 PM - Connect Newsroom

ਕੈਨੇਡਾ ਸਰਕਾਰ ਪੈਨਸ਼ਨ ਫੰਡ ਨਿਵੇਸ਼ ਦੀ 30 ਫੀਸਦੀ ਹਿੱਸੇਦਾਰੀ ਕਰੇਗੀ ਬੰਦ

Share On
canada-to-end-30-stake-limit-for-pension-fund-investments
Finance Minister Chrystia Freeland announced on Friday that the limit will be removed in the mini-budget to be presented on Monday. (Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਘਰੇਲੂ ਨਿਵੇਸ਼ ਨੂੰ ਵਧਾਉਣ ਦੀ ਯੋਜਨਾ ਤਹਿਤ ਉਸ ਨਿਯਮ ਨੂੰ ਸਮਾਪਤ ਕਰਨ ਜਾ ਰਹੀ ਹੈ ਜੋ ਮੌਜੂਦਾ ਸਮੇਂ ਕੈਨੇਡੀਅਨ ਸੰਸਥਾਵਾਂ ਵਿਚ ਪੈਨਸ਼ਨ ਫੰਡ ਦੀ ਹਿੱਸੇਦਾਰੀ ਨੂੰ 30 ਫੀਸਦੀ ਤੱਕ ਸੀਮਤ ਕਰਦਾ ਹੈ।

ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੋਮਵਾਰ ਨੂੰ ਪੇਸ਼ ਕੀਤੇ ਜਾਣ ਵਾਲੇ ਮਿੰਨੀ ਬਜਟ ਵਿਚ ਇਹ ਲਿਮਟ ਹਟਾ ਦਿੱਤੀ ਜਾਵੇਗੀ। ਇਸ ਨਾਲ ਕੈਨੇਡੀਅਨ ਪੈਨਸ਼ਨ ਫੰਡ ਲਈ ਕੈਨੇਡੀਅਨ ਸੰਸਥਾਵਾਂ ਵਿਚ ਮਹੱਤਵਪੂਰਨ ਨਿਵੇਸ਼ ਕਰਨਾ ਆਸਾਨ ਹੋ ਜਾਵੇਗਾ, ਇਸ ਸਮੇਂ ਇਸ ਕੋਲ $3 ਟ੍ਰਿਲੀਅਨ ਤੋਂ ਵੱਧ ਦਾ ਫੰਡ ਹੈ।

ਇਸ ਦੇ ਨਾਲ ਹੀ ਸਰਕਾਰ ਵਲੋਂ ਨਗਰਪਾਲਿਕਾ ਦੀ ਮਾਲਕੀ ਵਾਲੇ ਉਪਯੋਗਤਾ ਕਾਰਪੋਰੇਸ਼ਨਾਂ ਵਿਚ ਵੀ ਪੈਨਸ਼ਨ ਫੰਡ ਨੂੰ ਵੱਧ ਮਾਲਕੀ ਸ਼ੇਅਰ ਲੈਣ ਦੀ ਹਰੀ ਝੰਡੀ ਦਿੱਤੇ ਜਾਣ ਦਾ ਪਲੈਨ ਹੈ। ਫ੍ਰੀਲੈਂਡ ਨੇ ਕਿਹਾ ਕਿ ਉਨ੍ਹਾਂ ਵਲੋਂ ਹਵਾਈ ਅੱਡੇ ਵਿਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਵੀ ਤਰੀਕੇ ਖੋਜੇ ਜਾ ਰਹੇ ਹਨ।

ਕੈਨੇਡਾ ਸਰਕਾਰ ਆਪਣੀ ਘਰੇਲੂ ਨਿਵੇਸ਼ ਪੌਜੀਸ਼ਨ ਉਦੋਂ ਮਜਬੂਤ ਕਰ ਰਹੀ ਹੈ ਜਦੋਂ ਟਰੰਪ ਦੇ ਵ੍ਹਾਈਟ ਹਾਊਸ ਵਿਚ ਆਉਣ ਮਗਰੋਂ ਆਰਥਿਕ ਉਥਲ-ਪੁਥਲ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Latest news

belleville-synagogue-shooting-29-year-old-suspect-dies-in-hospital
Punjabi

ਬੈਲਵਿਲ ਸਿਨਾਗੌਗ ਸ਼ੂਟਿੰਗ ਮਾਮਲਾ: 29 ਸਾਲਾ ਸ਼ੱਕੀ ਹਮਲਾਵਰ ਦੀ ਹਸਪਤਾਲ ਵਿੱਚ ਮੌਤ

ਓਨਟਾਰੀਓ ਦੇ ਬੈਲਵਿਲ ਵਿਚ Sons of Jacob Synagogue ਦੇ ਬਾਹਰ ਹੋਈ ਸ਼ੂਟਿੰਗ ਦੇ ਮਾਮਲੇ ਵਿਚ 29 ਸਾਲਾ ਸ਼ੱਕੀ ਹਮਲਾਵਰ ਸ਼ਾਨ ਵਾਰਡ ਦੀ ਹਸਪਤਾਲ ਵਿਚ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਐਤਵਾਰ ਰਾਤ ਉਸ ਸਮੇਂ ਵਾਪਰੀ ਸੀ ਜਦੋਂ Jewish ਭਾਈਚਾਰੇ ਦੇ ਲੋਕ ਪਵਿੱਤਰ ਤਿਉਹਾਰ ਯੋਮ ਕਿੱਪੁਰ ਦੀ ਪ੍ਰਾਰਥਨਾ ਲਈ synagogue ਅੰਦਰ ਇਕੱਠੇ ਹੋਏ ਸਨ।
surrey-councillor-calls-for-province-wide-e-scooter-regulations
Punjabi

ਸਰੀ ਕੌਂਸਲਰ ਦੀ ਮੰਗ, ਬੀ.ਸੀ. ਭਰ ਵਿੱਚ ਈ-ਸਕੂਟਰਾਂ ਲਈ ਬਣੇ ਇਕਸਾਰ ਨਿਯਮ

ਸਰੀ ਦੇ ਇੱਕ ਕੌਂਸਲਰ ਨੇ ਪੂਰੇ ਸੂਬੇ ਵਿਚ ਈ-ਸਕੂਟਰ ਨੂੰ ਰੈਗੂਲੇਟ ਕੀਤੇ ਜਾਣ ਦੀ ਮੰਗ ਉਠਾਈ ਹੈ। ਕੌਂਸਲਰ ਰੌਬ ਸਟੱਟ ਨੇ ਸੋਮਵਾਰ ਨੂੰ ਹੋਈ ਕੌਂਸਲ ਮੀਟਿੰਗ ਦੌਰਾਨ ਈ-ਸਕੂਟਰਾਂ ਦੀ ਵਰਤੋਂ ਸਬੰਧੀ ਰੈਗੂਲੇਟਰੀ ਫਰੇਮਵਰਕ ਤਿਆਰ ਕਰਨ ਦੀ ਤਜਵੀਜ਼ ਰੱਖੀ। ਉਨ੍ਹਾਂ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਸਿਟੀ ਸਟਾਫ਼ ਨੂੰ ਇੱਕ ਪੱਤਰ ਤਿਆਰ ਕਰਨ ਲਈ ਕਿਹਾ ਹੈ, ਜੋ ਮੇਅਰ ਵੱਲੋਂ ਸੂਬਾ ਦੀ ਆਉਣ ਵਾਲੀ ਸਰਕਾਰ ਨੂੰ ਭੇਜਿਆ ਜਾਵੇਗਾ।
canada-moves-to-extend-gas-and-diesel-tax-relief-until-january-2027
Punjabi

ਪੈਟਰੋਲ-ਡੀਜ਼ਲ ਟੈਕਸ ਰਾਹਤ ਜਨਵਰੀ 2027 ਤੱਕ ਵਧਾਉਣ ਲਈ ਬਿੱਲ ਪੇਸ਼

ਕੈਨੇਡਾ ਦੇ ਵਿੱਤ ਮਿਨਿਸਟਰ ਫ੍ਰਾਂਸੋਵਾ-ਫਿਲਿਪ ਸ਼ੈਂਪੇਨ ਨੇ ਪੈਟਰੋਲ ਅਤੇ ਡੀਜ਼ਲ 'ਤੇ ਫੈਡਰਲ ਈਂਧਨ ਆਬਕਾਰੀ ਟੈਕਸ ਵਿਚ ਦਿੱਤੀ ਗਈ ਰਾਹਤ ਨੂੰ 31 ਜਨਵਰੀ 2027 ਤੱਕ ਵਧਾਉਣ ਲਈ ਅੱਜ ਪਾਰਲੀਮੈਂਟ ਵਿਚ ਬਿੱਲ ਸੀ-38 ਪੇਸ਼ ਕੀਤਾ ਹੈ। ਇਸ ਕਾਨੂੰਨ ਤਹਿਤ, ਕੈਨੇਡਾ ਵਾਸੀਆਂ ਨੂੰ ਪੈਟਰੋਲ 'ਤੇ 10 ਸੈਂਟ ਪ੍ਰਤੀ ਲਿਟਰ ਅਤੇ ਡੀਜ਼ਲ 'ਤੇ 4 ਸੈਂਟ ਪ੍ਰਤੀ ਲਿਟਰ ਦੀ ਮਿਲ ਰਹੀ ਪੂਰੀ ਰਾਹਤ ਜਨਵਰੀ ਦੇ ਅਖੀਰ ਤੱਕ ਜਾਰੀ ਰਹੇਗੀ।
b-c-premier-david-eby-expected-to-call-snap-election-today
Punjabi

ਬੀ.ਸੀ. ’ਚ ਅੱਜ ਹੋ ਸਕਦੈ ਚੋਣਾਂ ਦਾ ਐਲਾਨ, ਈਬੀ ਕਰਨਗੇ ਪ੍ਰੈੱਸ ਕਾਨਫਰੰਸ

ਬੀ.ਸੀ. ਦੀ ਸਿਆਸਤ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰੀਮੀਅਰ ਡੇਵਿਡ ਈਬੀ ਅੱਜ ਦੁਪਹਿਰ ਵਿਕਟੋਰੀਆ ਸਥਿਤ ਸਰਕਾਰੀ ਭਵਨ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਸਕਦੇ ਹਨ। ਇਸ ਨਾਲ ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਸਿਆਸੀ ਅਟਕਲਾਂ 'ਤੇ ਪੂਰੀ ਤਰ੍ਹਾਂ ਵਿਰਾਮ ਲੱਗਣ ਦੀ ਉਮੀਦ ਹੈ।
15-year-old-arrested-in-lethbridge-sexual-assault-investigation
Punjabi

ਲੈਥਬ੍ਰਿਜ ਪੁਲਿਸ ਵੱਲੋਂ 15 ਸਾਲਾ ਲੜਕਾ ਗ੍ਰਿਫ਼ਤਾਰ, ਔਰਤਾਂ ਨਾਲ ਜਿਨਸੀ ਹਮਲੇ ਤੇ ਅਸ਼ਲੀਲ ਹਰਕਤਾਂ ਦੇ ਲੱਗੇ ਦੋਸ਼

ਲੈਥਬ੍ਰਿਜ ਪੁਲਿਸ ਨੇ 15 ਸਾਲਾ ਲੜਕੇ ਨੂੰ ਸ਼ਹਿਰ ਦੇ ਇੱਕ ਗ੍ਰੀਨ ਸਟ੍ਰਿਪ ਕੋਲ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਜਿਨਸੀ ਹਮਲੇ ਅਤੇ ਅਸ਼ਲੀਲ ਹਰਕਤਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਅਨੁਸਾਰ ਇਹ ਘਟਨਾ 16 ਸਤੰਬਰ ਨੂੰ ਲੇਕਵਿਊ ਡਰਾਈਵ ਦੇ 1500 ਬਲਾਕ ਕੋਲ ਕੋਲਬੈਂਕਸ ਟ੍ਰੇਲ 'ਤੇ ਵਾਪਰੀ, ਜਿੱਥੇ ਸੈਰ ਕਰ ਰਹੀ 41 ਸਾਲਾ ਔਰਤ 'ਤੇ ਜਿਨਸੀ ਹਮਲਾ ਕੀਤਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link