11.93C Vancouver
ADS

Jun 4, 2021 5:25 PM -

ਕੈਨੇਡਾ ਕੋਲ ਅਗਸਤ ਦੇ ਅੰਤ ਤੱਕ ਫਾਈਜ਼ਰ ਵੈਕਸੀਨ ਦੀਆਂ ਪ੍ਰਤੀ ਹਫ਼ਤਾ 2 ਮਿਲੀਅਨ ਤੋਂ ਵਧੇਰੇ ਖੁਰਾਕਾਂ ਦੀ ਹੋਵੇਗੀ ਡਿਲਿਵਰੀ: ਪ੍ਰਧਾਨ ਮੰਤਰੀ ਟਰੂਡੋ

Share On
canada-to-receive-two-million-pfizer-covid-19-vaccine-doses-per-week-through-august
Prime Minister Justin Trudeau walks with a cane as he leaves a news conference in Ottawa on Monday, May 31, 2021. THE CANADIAN PRESS/Sean Kilpatrick

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੈਨੇਡਾ ਕੋਲ ਫਾਈਜ਼ਰ ਵੈਕਸੀਨ ਦੀਆਂ ਜੁਲਾਈ ਅਤੇ ਅਗਸਤ ਦੇ ਮਹੀਨੇ ਦੌਰਾਨ ਪ੍ਰਤੀ ਹਫ਼ਤਾ 2 ਮਿਲੀਅਨ ਤੋਂ ਵਧੇਰੇ ਵੈਕਸੀਨ ਖੁਰਾਕਾਂ ਪਹੁੰਚਦੀਆਂ ਰਹਿਣਗੀਆਂ।

ਇਹਨਾਂ ਸ਼ਿਪਮੈਂਟਸ ਦਾ ਅਰਥ ਹੈ ਕਿ ਫਾਈਜ਼ਰ ਵੱਲੋਂ ਕੈਨੇਡਾ ਨੂੰ ਕੀਤੀ ਗਈ 48 ਮਿਲੀਅਨ ਵੈਕਸੀਨ ਦੀ ਕਮਿਟਮੈਂਟ ਨੂੰ ਅਗਸਤ ਤਕ ਪੂਰਾ ਕਰ ਲਿਆ ਜਾਵੇਗਾ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਜੁਲਾਈ 'ਚ 9 ਮਿਲੀਅਨ ਤੋਂ ਵਧੇਰੇ ਅਤੇ ਅਗਸਤ 'ਚ 9.1 ਮਿਲੀਅਨ ਤੋਂ ਵਧੇਰੇ ਫਾਈਜ਼ਰ ਦੀਆਂ ਵੈਕਸੀਨ ਖੁਰਾਕਾਂ ਪਹੁੰਚਣਗੀਆਂ।

ਟਰੂਡੋ ਨੇ ਦੱਸਿਆ ਕਿ ਹੁਣ ਤਕ ਦੇਸ਼ ਦੇ 65% ਐਲੀਜੀਬਲ ਕਨੇਡੀਅਨ ਲੋਕਾਂ ਨੂੰ ਕੋਵਿਡ-19 ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਹੁਣ ਕੈਨੇਡਾ ਜੀ-20 ਦੇਸ਼ਾਂ 'ਚ ਸਭ ਤੋਂ ਵੱਧ ਪਹਿਲੇ ਸ਼ੌਟ ਹਾਸਿਲ ਕਰਨ ਵਾਲਾ ਦੇਸ਼ ਬਣ ਗਿਆ ਹੈ।

ਪ੍ਰੋਕਿਓਰਮੈਂਟ ਮੰਤਰੀ ਅਨੀਤਾ ਅਨੰਦ ਦਾ ਕਹਿਣਾ ਹੈ ਕਿ ਸਿਤੰਬਰ ਦੇ ਅੰਤ ਤਕ ਫਾਈਜ਼ਰ ਵੈਕਸੀਨ ਦੀਆਂ 50 ਮਿਲੀਅਨ ਤੋਂ ਵਧੇਰੇ ਖੁਰਾਕਾਂ ਪਹੁੰਚ ਚੁੱਕੀਆਂ ਹੋਣਗੀਆਂ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link