15.64C Vancouver
ADS

Mar 28, 2025 6:10 PM - Connect Newsroom

ਕੈਨੇਡਾ ਵਲੋਂ ਟਰੰਪ ਦੇ 2 ਅਪ੍ਰੈਲ ਦੇ ਟੈਰਿਫ ਦੇ ਜਵਾਬ ਵਿਚ ਕੀਤੀ ਜਾਵੇਗੀ ਜਵਾਬੀ ਕਾਰਵਾਈ

Share On
canada-to-retaliate-against-trumps-april-2-tariffs
Carney informed the president that he would work diligently next month to secure the mandate to lead Canada in addressing these matters.(Photo: The Canadian Press)

ਕੈਨੇਡਾ ਵਲੋਂ ਟਰੰਪ ਦੇ 2 ਅਪ੍ਰੈਲ ਦੇ ਟੈਰਿਫ ਦੇ ਜਵਾਬ ਵਿਚ ਜਵਾਬੀ ਕਾਰਵਾਈ ਕੀਤੀ ਜਾਵੇਗੀ, ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਦਫ਼ਤਰ ਨੇ ਦਿੱਤੀ। ਪੀਐੱਮਓ ਮੁਤਾਬਕ, ਟਰੰਪ ਅਤੇ ਕਾਰਨੀ ਨੇ ਅੱਜ ਫੋਨ 'ਤੇ ਗੱਲਬਾਤ ਦੌਰਾਨ ਚੋਣਾਂ ਤੋਂ ਤੁਰੰਤ ਬਾਅਦ ਇੱਕ ਨਵੇਂ ਆਰਥਿਕ ਅਤੇ ਸੁਰੱਖਿਆ ਸਬੰਧਾਂ ਬਾਰੇ ਗੱਲਬਾਤ ਸ਼ੁਰੂ ਕਰਨ 'ਤੇ ਸਹਿਮਤ ਜਤਾਈ ਅਤੇ ਇਸ ਦੌਰਾਨ ਕਾਰਨੀ ਨੇ ਰਾਸ਼ਟਰਪਤੀ ਨੂੰ ਇਹ ਵੀ ਕਿਹਾ ਕਿ ਇਨ੍ਹਾਂ ਮੁੱਦਿਆਂ 'ਤੇ ਚਰਚਾ ਕਰਨ ਲਈ ਉਹ ਕੈਨੇਡਾ ਦੀ ਅਗਵਾਈ ਕਰਨ ਦਾ ਅਧਿਕਾਰ ਪ੍ਰਾਪਤ ਕਰਨ ਵਾਸਤੇ ਅਗਲੇ ਮਹੀਨੇ ਕਰੜੀ ਮਿਹਨਤ ਕਰਨਗੇ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨੂੰ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਰਕਾਰ 2 ਅਪ੍ਰੈਲ ਨੂੰ ਅਮਰੀਕੀ ਟੈਰਿਫ ਦੇ ਲਾਗੂ ਹੋਣ ਤੋਂ ਬਾਅਦ ਕੈਨੇਡੀਅਨ ਵਰਕਰ ਅਤੇ ਆਰਥਿਕਤਾ ਦੇ ਬਚਾਅ ਲਈ ਜਵਾਬੀ ਟੈਰਿਫ ਲਾਗੂ ਕਰੇਗੀ।

ਗੌਰਤਲਬ ਹੈ ਕਿ ਕਾਰਨੀ ਦੀ ਟਿੱਪਣੀ ਵਿਚ ਬਦਲਾਅ ਉਦੋਂ ਆਇਆ ਹੈ ਜਦੋਂ ਕੱਲ੍ਹ ਹੀ ਉਨ੍ਹਾਂ ਕਿਹਾ ਸੀ ਕਿ ਅਮਰੀਕਾ ਨਾਲ ਕੈਨੇਡਾ ਦੇ ਪਹਿਲੇ ਜਿਸ ਤਰ੍ਹਾਂ ਦੇ ਸਬੰਧ ਸਨ, ਉਹ ਖਤਮ ਹੋ ਗਏ ਹਨ। ਕਾਰਨੀ ਨੇ ਪੁਸ਼ਟੀ ਕੀਤੀ ਕਿ ਟਰੰਪ ਨਾਲ ਅੱਜ ਗੱਲਬਾਤ ਬਹੁਤ ਹੀ ਚੰਗੇ ਮਾਹੌਲ ਵਿਚ ਹੋਈ।

Latest news

harbour-air-to-acquire-pacific-coastal-airlines-expanding-b-c-network
Punjabi

ਹਾਰਬਰ ਏਅਰ ਖਰੀਦੇਗੀ ਪੈਸੀਫਿਕ ਕੋਸਟਲ ਏਅਰਲਾਈਨਜ਼,ਬੀ.ਸੀ.’ਚ ਵਧੇਗਾ ਹਵਾਈ ਨੈੱਟਵਰਕ

ਬੀ.ਸੀ. ਦੇ ਹਵਾਬਾਜ਼ੀ ਖੇਤਰ ਵਿਚ ਹਾਰਬਰ ਏਅਰ ਆਪਣਾ ਨੈੱਟਵਰਕ ਵਧਾਉਣ ਜਾ ਰਹੀ ਹੈ, ਕੰਪਨੀ ਨੇ ਪੈਸੀਫਿਕ ਕੋਸਟਲ ਏਅਰਲਾਈਨਜ਼ ਨੂੰ ਖਰੀਦਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਸਮਝੌਤੇ ਮੁਤਾਬਕ, ਦੋਵਾਂ ਕੰਪਨੀਆਂ ਦੇ ਬ੍ਰਾਂਡ ਅਤੇ ਪਛਾਣ ਨੂੰ ਸੁਤੰਤਰ ਤੌਰ 'ਤੇ ਬਰਕਰਾਰ ਰੱਖਿਆ ਜਾਵੇਗਾ ਪਰ ਇਨ੍ਹਾਂ ਦਾ ਸਾਂਝਾ fleet 59 ਜਹਾਜ਼ਾਂ ਦਾ ਹੋ ਜਾਵੇਗਾ।
man-who-allegedly-threatened-to-kill-pm-mark-carney-identified
Punjabi

PM ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਹੋਈ ਪਛਾਣ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ Jamie Da Costa ਵਜੋਂ ਹੋਈ ਹੈ ਜੋ ਹੁਣ ਹਿਰਾਸਤ ਵਿੱਚ ਰਹੇਗਾ। ਬੀਤੇ ਦਿਨ ਬਚਾਅ ਪੱਖ ਦੇ ਵਕੀਲ ਨੇ ਅਦਾਲਤ ਵਿੱਚ ਸੁਣਵਾਈ ਦੌਰਾਨ ਦੱਸਿਆ ਕਿ 31 ਸਾਲਾ Da Costa ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਹਿਰਾਸਤ ਵਿੱਚ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਮੰਗਲਵਾਰ ਸਵੇਰ ਤੱਕ ਉਹ ਕੈਲਗਰੀ ਰਿਮਾਂਡ ਸੈਂਟਰ ਵਿੱਚ ਬੰਦ ਸੀ।
alberta-safeway-workers-issue-strike-notice-to-sobeys
Punjabi

ਐਲਬਰਟਾ ਦੇ ਸੇਫਵੇਅ ਕਰਮਚਾਰੀਆਂ ਵੱਲੋਂ Sobeys ਨੂੰ ਹੜਤਾਲ ਦਾ ਨੋਟਿਸ ਜਾਰੀ

ਐਲਬਰਟਾ ਵਿੱਚ ਹਜ਼ਾਰਾਂ ਸੇਫ ਵੇਅ ਕਰਮਚਾਰੀਆਂ ਦੀ ਪ੍ਰਤੀਨਿਧਤਾ ਕਰਨ ਵਾਲੀ ਯੂਨੀਅਨ UFCW ਲੋਕਲ 401 ਨੇ ਮੂਲ ਕੰਪਨੀ Sobeys ਨੂੰ ਹੜਤਾਲ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਗੱਲਬਾਤ ਰਾਹੀਂ ਕੋਈ ਸਮਝੌਤਾ ਨਹੀਂ ਹੁੰਦਾ, ਤਾਂ ਕਰਮਚਾਰੀ 7 ਅਕਤੂਬਰ ਨੂੰ ਅੱਧੀ ਰਾਤ ਤੋਂ ਹੜਤਾਲ 'ਤੇ ਜਾ ਸਕਦੇ ਹਨ।
uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link