12.32C Vancouver
ADS

Jun 11, 2021 5:25 PM -

ਕੈਨੇਡਾ ਵੱਲੋਂ ਵੈਕਸੀਨ ਲਈ ਸੰਘਰਸ਼ ਕਰ ਰਹੇ ਦੇਸ਼ਾਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ 100 ਮਿਲੀਅਨ ਵੈਕਸੀਨ

Share On
canada-to-share-up-to-100-million-vaccine-doses-with-struggling-nations
The G-7 summit is now underway in Cornwall, England, with leaders expressing hope to end the COVID-19 pandemic by next year. (Photo - G7 UK/Twitter)

ਜੀ-7 ਸੰਮਿਟ ਦੀ ਅਧਿਕਾਰਿਤ ਤੌਰ 'ਤੇ ਸ਼ੁਰੂਆਤ ਹੋ ਗਈ ਹੈ।

ਇੰਗਲੈਂਡ ਦੇ ਕੌਰਨਵਾਲ 'ਚ ਇਸ ਸੰਮਿਟ ਦੀ ਸ਼ੁਰੂਆਤ ਹੋ ਗਈ ਹੈ।

ਇਸ ਦੌਰਾਨ ਲੀਡਰਾਂ ਨੇ ਉਮੀਦ ਜ਼ਾਹਿਰ ਕੀਤੀ ਹੈ ਕਿ ਅਗਲੇ ਸਾਲ ਤਕ ਕੋਵਿਡ-19 ਤੋਂ ਪਾਰ ਪਾਇਆ ਜਾ ਸਕੇ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅੱਜ ਸਵੇਰੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨਾਲ ਮੁਲਾਕਾਤ ਹੋਈ ਹੈ।

ਯੂ.ਕੇ. ਨੂੰ ਆਸ ਹੈ ਕਿ ਲੀਡਰਾਂ ਵੱਲੋਂ ਸਹਿਮਤੀ 'ਤੇ ਪਹੁੰਚਿਆ ਜਾ ਸਕੇ ਕਿ ਵੈਕਸੀਨ ਹਾਸਿਲ ਕਰਨ ਲਈ ਸੰਘਰਸ਼ ਕਰ ਰਹੇ ਦੇਸ਼ਾਂ ਤਕ ਵੈਕਸੀਨ ਪਹੁੰਚਾਈ ਜਾਵੇ।

ਯੂ.ਕੇ. ਨੂੰ ਆਸ ਹੈ ਕਿ ਅਜਿਹੇ ਦੇਸ਼ਾਂ ਤਕ ਡੋਨੇਸ਼ਨਾਂ ਜਾਂ ਫੰਡਿੰਗ ਆਸਰੇ 1 ਬਿਲੀਅਨ ਵੈਕਸੀਨ ਖੁਰਾਕਾਂ ਪਹੁੰਚਾਈਆਂ ਜਾ ਸਕਣ।

ਟਰੂਡੋ ਇਕਲੌਤੇ ਲੀਡਰ ਹਨ ਜਿੰਨਾ ਵੈਕਸੀਨ ਵੰਢ 'ਤੇ ਵੇਰਵੇ ਸਾਂਝੇ ਨਹੀਂ ਕੀਤੇ ਹਨ।

ਹਾਲਾਂਕਿ ਇੱਕ ਕਨੇਡੀਅਨ ਸਰਕਾਰੀ ਅਧਿਕਾਰੀ ਦੇ ਹਵਾਲੇ ਤੋਂ ਖਬਰਾਂ ਉਜਾਗਰ ਹੋਈਆਂ ਹਨ ਕਿ ਕੈਨੇਡਾ ਵੱਲੋਂ 100 ਮਿਲੀਅਨ ਵੈਕਸੀਨ ਖੁਰਾਕਾਂ ਵੀ ਵੰਢ ਦਾ ਵਾਅਦਾ ਕੀਤਾ ਗਿਆ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link