15.68C Vancouver
ADS

Mar 19, 2026 5:25 PM - Connect Newsroom - Ramandeep Kaur with files from The Canadian Press

ਕੈਨੇਡਾ ਸਰਕਾਰ ਨੇ ਫੌਜ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕਰਨ ਲਈ ਨਵੇਂ ਡਿਫੈਂਸ ਸੌਦੇ ਦਾ ਕੀਤਾ ਐਲਾਨ

Share On
canada-to-spend-307m-on-new-modular-rifles-to-replace-aging-army-weapons
According to a federal procurement announcement, the rifles will be supplied by Colt Canada under an initial three-year agreement. (Photo: The Canadian Press)

ਕੈਨੇਡਾ ਸਰਕਾਰ ਨੇ ਫੌਜ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕਰਨ ਲਈ ਨਵੇਂ ਡਿਫੈਂਸ ਸੌਦੇ ਦਾ ਐਲਾਨ ਕੀਤਾ ਹੈ। ਇਸ ਤਹਿਤ ਸਰਕਾਰ ਕੋਲਟ ਕੈਨੇਡਾ ਕੰਪਨੀ ਤੋਂ 30,000 ਨਵੀਆਂ ਮਾਡਿਊਲਰ ਅਸਾਲਟ ਰਾਈਫਲ ਖਰੀਦਣ ਜਾ ਰਹੀ ਹੈ। ਇਸ ਖਰੀਦ 'ਤੇ $307 ਮਿਲੀਅਨ ਖਰਚ ਕੀਤੇ ਜਾਣਗੇ।

ਇਹ ਰਕਮ ਸਿਰਫ਼ ਪਹਿਲੇ ਤਿੰਨ ਸਾਲਾਂ ਦੇ ਕੌਂਟਰੈਕਟ ਲਈ ਹੈ। ਇਸ ਤੋਂ ਬਾਅਦ ਸਰਕਾਰ 35,000 ਹੋਰ ਰਾਈਫਲ ਖਰੀਦਣ ਦਾ ਵੀ ਵਿਕਲਪ ਰੱਖ ਰਹੀ ਹੈ। ਇਹ ਨਵੀਆਂ ਰਾਈਫਲਾਂ ਕੈਨੇਡੀਅਨ ਆਰਮੀ ਵਿਚ ਪਿਛਲੇ 30 ਸਾਲਾਂ ਤੋਂ ਵਰਤੀਆਂ ਜਾ ਰਹੀਆਂ ਪੁਰਾਣੀਆਂ ਸੀ7 ਅਤੇ ਸੀ8 ਰਾਈਫਲਾਂ ਦੀ ਜਗ੍ਹਾ ਲੈਣਗੀਆਂ।

ਰੱਖਿਆ ਖਰੀਦ ਦੇ ਸਕੱਤਰ ਸਟੀਫਨ Fuhr ਨੇ ਦੱਸਿਆ ਕਿ ਨਵੀਂ ਡਿਫੈਂਸ ਇਨਵੈਸਟਮੈਂਟ ਏਜੰਸੀ ਰਾਹੀਂ ਮਿਲਟਰੀ ਸਾਜ਼ੋ-ਸਾਮਾਨਾਂ ਦੀ ਖਰੀਦ ਪ੍ਰਕਿਰਿਆ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਗੌਰਤਲਬ ਹੈ ਕਿ ਇਹ ਲੇਟਸਟ ਕੌਂਟਰੈਕਟ ਸਰਕਾਰ ਵੱਲੋਂ ਹਾਲ ਹੀ ਵਿਚ ਐਲਾਨੇ ਗਏ ਡਿਫੈਂਸ ਖਰਚਿਆਂ ਦੀ ਲੜੀ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਸਪੇਸ ਲੌਂਚ ਪੈਡ ਲਈ $200 ਮਿਲੀਅਨ ਅਤੇ ਘਰੇਲੂ ਹਥਿਆਰ ਉਦਯੋਗ ਲਈ $1.4 ਬਿਲੀਅਨ ਦੇ ਫੰਡਾਂ ਦਾ ਐਲਾਨ ਕੀਤਾ ਸੀ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link