13.36C Vancouver
ADS

Jun 16, 2020 4:23 PM -

ਕੈਨੇਡਾ ਅਤੇ ਅਮਰੀਕਾ ਬੌਰਡਰ 'ਤੇ ਲੱਗੀਆਂ ਪਾਬੰਦੀਆਂ ਨੂੰ 30 ਹੋਰ ਦਿਨਾਂ ਲਈ ਵਧਾਉਣ ਲਈ ਹੋਏ ਰਾਜ਼ੀ

Share On
canada-u-s-confirm-plan-to-extend-border-restrictions-by-another-30-days
File image of a truck headed to the U.S./ The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੈਨੇਡਾ ਅਤੇ ਅਮਰੀਕਾ ਦੇ ਬੌਰਡਰ 'ਤੇ ਗੈਰ-ਜ਼ਰੂਰੀ ਆਵਾਜਾਈ 'ਤੇ ਲੱਗੀਆਂ ਪਾਬੰਦੀਆਂ ਘੱਟੋ-ਘੱਟ 21 ਜੁਲਾਈ ਤੱਕ ਜਾਰੀ ਰਹਿਣਗੀਆਂ।

ਵਪਾਰਾਂ ਅਤੇ ਬੌਰਡਰ ਨੇੜਲੀਆਂ ਕਮਿਊਨਟੀਆਂ ਵੱਲੋਂ ਵੱਧ ਰਹੇ ਦਬਾਅ ਦੇ ਬਾਵਜੂਦ, ਟਰੂਡੋ ਫ਼ਿਲਹਾਲ ਇਸ ਸੰਬੰਧ ਵਿੱਚ ਕੋਈ ਜਾਣਕਾਰੀ ਨਹੀਂ ਦੇ ਰਹੇ ਕਿ ਇਹਨਾਂ ਪਾਬੰਦੀਆਂ ਵਿੱਚ ਰਾਹਤਾਂ ਕਦੋਂ ਅਤੇ ਕਿਸ ਤਰ੍ਹਾਂ ਦਿੱਤੀਆਂ ਜਾਣਗੀਆਂ।

ਮਾਰਚ ਵਿੱਚ ਪਹਿਲੀ ਵਾਰ 30 ਦਿਨਾਂ ਦੀ ਪਾਬੰਦੀ ਲੱਗਣ ਪਿੱਛੋਂ ਇਸ ਨੂੰ ਹੁਣ ਤੱਕ ਤਿੰਨ ਵਾਰ ਵਧਾਇਆ ਜਾ ਚੁੱਕਿਆ ਹੈ।

ਇਹਨਾਂ ਪਾਬੰਦੀਆਂ ਤਹਿਤ ਛੁੱਟੀ ਮਨਾਉਣ ਜਾਂ ਖਰੀਦਦਾਰੀ ਕਰਨ ਲਈ ਬੌਰਡਰ ਪਾਰ ਕਰਨ 'ਤੇ ਰੋਕ ਹੈ, ਪਰ ਅਸੈਨਸ਼ੀਅਲ ਵਰਕਰਾਂ, ਵਪਾਰਕ ਮਾਲ ਅਤੇ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਆਉਣ ਜਾਣ ਦੀ ਖੁੱਲ ਹੈ।

ਜਿਉਂ-ਜਿਉਂ ਕਨੇਡੀਅਨ ਸੂਬੇ ਅਤੇ ਅਮਰੀਕੀ ਰਾਜ ਹੌਲੀ-ਹੌਲੀ ਆਪਣੀਆਂ ਅਰਥਵਿਵਸਥਾਵਾਂ ਨੂੰ ਖੋਲ ਰਹੇ ਹਨ, ਤਿਉਂ-ਤਿਉਂ ਬੌਰਡਰ ਨੇੜਲੀਆਂ ਕਮਿਊਨਟੀਆਂ ਵੱਲੋਂ ਬੌਰਡਰ ਖੋਲ੍ਹਣ ਦੀ ਮੰਗ ਜ਼ੋਰ ਫੜ੍ਹ ਰਹੀ ਹੈ।

ਅਮਰੀਕਾ ਵਿੱਚ ਕੋਵਿਡ-19 ਦੀ ਦੂਜੀ ਲਹਿਰ ਦੀ ਸੰਭਾਵਨਾ ਬੀਤੇ ਦਿਨਾਂ ਦੌਰਾਨ ਲਗਤਾਰ ਵੱਧਦੀ ਪ੍ਰਤੀਤ ਹੋ ਰਹੀ ਹੈ ਕਿਉਂਕਿ ਹਾਲ ਵਿੱਚ ਹੀ ਮੁੜ ਖੁੱਲੇ ਰਾਜਾਂ ਵਿੱਚ ਇਸ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਸੰਖਿਆ ਅਤੇ ਹਸਪਤਾਲ ਵਿੱਚ ਭਰਤੀ ਹੋਏ ਮਰੀਜ਼ਾਂ ਦੀ ਗਿਣਤੀ ਵਿੱਚ ਵੱਡਾ ਉਛਾਲ ਵੇਖਣ ਨੂੰ ਮਿਲਿਆ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link