20.1C Vancouver
ADS

Jun 4, 2026 2:41 PM - Connect Newsroom - Ramandeep Kaur with files from The Canadian Press

ਕੈਨੇਡਾ ਨੇ ਨਵੀਂ ਏਆਈ ਰਣਨੀਤੀ ਤਹਿਤ 90,000 ਨਵੀਆਂ ਨੌਕਰੀਆਂ ਦਾ ਰੱਖਿਆ ਟੀਚਾ

Share On
canada-unveils-national-ai-strategy-with-goal-of-creating-90-000-ai-related-jobs-by-2031
Prime Minister Mark Carney and Artificial Intelligence Minister Evan Solomon announce Canada's national AI strategy in Toronto on June 4, 2026. (Photo: The Canadian Press)

ਕੈਨੇਡਾ ਸਰਕਾਰ ਨੇ ਦੇਸ਼ ਦੀ ਨਵੀਂ ਏਆਈ ਰਣਨੀਤੀ ਜਾਰੀ ਕਰਦੇ ਹੋਏ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਖੋਲ੍ਹਣ ਦਾ ਐਲਾਨ ਕੀਤਾ ਹੈ, ਪੀ.ਐਮ.ਮਾਰਕ ਕਾਰਨੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਮੰਤਰੀ ਈਵਾਨ ਸੋਲੋਮਨ ਨੇ ਅੱਜ ਟੋਰੌਂਟੋ ਵਿਖੇ ਰਾਸ਼ਟਰੀ ਏਆਈ ਰਣਨੀਤੀ ਜਾਰੀ ਕੀਤੀ। ਇਸ ਤਹਿਤ ਸਰਕਾਰ $2.3-ਬਿਲੀਅਨ ਦਾ ਨਿਵੇਸ਼ ਕਰਨ ਜਾ ਰਹੀ ਹੈ। ਇਸ ਦਾ ਟੀਚਾ ਸਾਲ 2031 ਤੱਕ ਕੈਨੇਡੀਅਨਜ਼ ਲਈ ਏ. ਆਈ. ਨਾਲ ਸਬੰਧਤ 90,000 ਨਵੀਆਂ ਨੌਕਰੀਆਂ ਤੇ ਕੰਮ ਦੇ ਮੌਕੇ ਪੈਦਾ ਕਰਨਾ ਅਤੇ AI adoption ਰਾਹੀਂ 2,500,000 ਹੋਰ ਨਵੀਆਂ ਨੌਕਰੀਆਂ ਸਿਰਜਣ ਵਿਚ ਮਦਦ ਕਰਨਾ ਹੈ।

ਕਾਰੋਬਾਰਾਂ ਵਿਚ ਏ.ਆਈ. ਦੀ ਵਰਤੋਂ ਨੂੰ ਮੌਜੂਦਾ 12 ਫੀਸਦੀ ਤੋਂ ਵਧਾ ਕੇ 2034 ਤੱਕ 60 ਫੀਸਦੀ ਤੱਕ ਲਿਜਾਣ ਦਾ ਟੀਚਾ ਹੈ। ਇਸ ਤੋਂ ਇਲਾਵਾ ਏ.ਆਈ. ਵਿਚ ਦੇਸ਼ ਦੀ ਪ੍ਰਭੂਸੱਤਾ ਨੂੰ ਮਜ਼ਬੂਤ ਕਰਨ ਲਈ 2031 ਤੱਕ ਵਿਸ਼ਵ ਮੋਹਰੀ ਸੁਪਰਕੰਪਿਊਟਰ ਸਥਾਪਤ ਕਰਨਾ ਅਤੇ 100 ਮੈਗਾਵਾਟ ਦੀ ਸਮਰਥਾ ਵਾਲੇ ਡਾਟਾ ਸੈਂਟਰ ਦਾ ਵਿਸਥਾਰ ਕਰਨਾ ਸ਼ਾਮਲ ਹੈ। ਕੈਨੇਡੀਅਨਜ਼ ਨੂੰ AI literacy training ਤੱਕ ਮੁਫਤ ਪਹੁੰਚ ਮਿਲੇਗੀ।

ਪ੍ਰਾਈਵੇਸੀ ਅਤੇ ਬੱਚਿਆਂ ਦੀ ਜਾਣਕਾਰੀ ਨੂੰ ਸੁਰੱਖਿਆ ਕਰਨ ਲਈ ਨਵੇਂ ਕਾਨੂੰਨ ਦੀ ਤਜਵੀਜ਼ ਕੀਤੀ ਗਈ ਹੈ ਪਰ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਏਆਈ ਚੈਟਬੋਟਸ 'ਤੇ ਪਾਬੰਦੀ ਲਗਾਉਣ ਦੀ ਜੋ ਚਰਚਾ ਸੀ, ਉਸ ਨੂੰ ਫਿਲਹਾਲ ਇਸ ਯੋਜਨਾ ਵਿਚ ਸ਼ਾਮਲ ਨਹੀਂ ਕੀਤਾ ਗਿਆ ਕਿਉਂਕਿ ਇਸ 'ਤੇ ਅਜੇ ਸਮੀਖਿਆ ਚੱਲ ਰਹੀ ਹੈ।

Latest news

poilievre-in-new-york-for-9-11-25th-anniversary-events-trade-meetings
Punjabi

Poilievre in New York for 9/11 25th Anniversary Events, Trade Meetings

Conservative Leader Pierre Poilievre is currently in New York, where he will attend memorial events on Friday marking the 25th anniversary of the September 11 terrorist attacks.
carney-cabinet-meets-in-banff-as-zelenskyy-prepares-to-address-ministers
Punjabi

ਬੈਨਫ ਵਿੱਚ ਕਾਰਨੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ, ਜ਼ੇਲੇਨਸਕੀ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਿਚ ਅੱਜ ਐਲਬਰਟਾ ਦੇ mountain resort town Banff ਵਿਚ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋਈ ਹੈ, ਜਿਸ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਵੀ ਸੰਬੋਧਨ ਕਰਨ ਵਾਲੇ ਹਨ, ਜੋ ਆਪਣੀ ਪਤਨੀ Olena Zelenska ਨਾਲ ਬੁੱਧਵਾਰ ਰਾਤ ਕੈਲਗਰੀ ਪਹੁੰਚੇ ਹਨ।
canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link