10.25C Vancouver
ADS

May 10, 2023 7:30 PM - Connect News

ਕੈਨੇਡਾ ਨੇ ਅਪਡੇਟ ਕੀਤੇ ਫੀਚਰਸ, ਡਿਜ਼ਾਈਨ ਦੇ ਨਾਲ ਨਵੇਂ ਪਾਸਪੋਰਟ ਦੀ ਲੁਕ ਜਾਰੀ ਕੀਤੀ

Share On
canada-unveils-new-passport-with-updated-features-designs
Cover to cover security features have been added in the new passport. (Photo: IRCC)

ਕੈਨੇਡੀਅਨਜ਼ ਨੂੰ ਪਾਸਪੋਰਟ ਹੁਣ ਨਵੀਂ ਲੁਕ ਵਿਚ ਮਿਲੇਗਾ।

ਸਰਕਾਰ ਨੇ ਇਸ ਦਾ ਡਿਜ਼ਾਈਨ ਬਦਲ ਦਿੱਤਾ ਹੈ ਅਤੇ ਇਸ ਦੀ ਪਹਿਲੀ ਝਲਕ ਸਰਕਾਰ ਵਲੋਂ ਅੱਜ ਜਾਰੀ ਕੀਤੀ ਗਈ।

ਇਮੀਗ੍ਰੇਸ਼ਨ ਮਿਨਿਸਟਰ ਸ਼ੌਨ ਫਰੇਜ਼ਰ ਅਤੇ ਫੈਮਿਲੀਜ਼ ਮਿਨਿਸਟਰ ਕਰੀਨਾ ਗੋਡ ਨੇ ਔਟਵਾ ਇੰਟਰਨੈਸ਼ਨਲ ਏਅਰਪੋਰਟ ਵਿਖੇ ਨਵੇਂ ਪਾਸਪੋਰਟ ਦੀ ਝਲਕ ਦਿਖਾਈ।

ਨਵੇਂ ਪਾਸਪੋਰਟ ਵਿਚ ਕਵਰ ਟੂ ਕਵਰ ਸਕਿਉਰਿਟੀ ਫੀਚਰਜ਼ ਸ਼ਾਮਲ ਕੀਤੇ ਗਏ ਹਨ।

ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਡਿਪਾਰਟਮੈਂਟ ਮੁਤਾਬਕ, ਪਾਸਪੋਰਟ ਨੂੰ ਰੀ-ਡਿਜ਼ਾਈਨ ਕੀਤੇ ਜਾਣ ਦਾ ਕੰਮ 2013 ਵਿਚ ਸ਼ੁਰੂ ਕੀਤਾ ਗਿਆ ਸੀ ਇਸ ਦਾ ਮਕਸਦ ਇਸ ਵਿਚ ਵਧੇਰੇ ਮਾਡਰਨ ਸਕਿਉਰਿਟੀ ਫੀਚਰਸ ਜੋੜਨਾ ਅਤੇ ਜਾਅਲੀ ਪਾਸਪੋਰਟ ਬਣਨ ਤੋਂ ਰੋਕਣਾ ਹੈ।

ਇਮੀਗ੍ਰੇਸ਼ਨ ਮਿਨਿਸਟਰ ਸ਼ੌਨ ਫਰੇਜ਼ਰ ਨੇ ਦੱਸਿਆ ਕਿ ਨਵੇਂ ਕੈਨੇਡੀਅਨ ਪਾਸਪੋਰਟ ਦੀ ਪ੍ਰਿੰਟਿੰਗ ਇਸ ਗਰਮੀਆਂ ਤੋਂ ਸ਼ੁਰੂ ਹੋਵੇਗੀ ਅਤੇ ਇਸ ਨੂੰ ਅਗਲੇ ਸਾਲ ਲਾਂਚ ਕਰ ਦਿੱਤਾ ਜਾਵੇਗਾ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link