13.08C Vancouver
ADS

Sep 26, 2023 5:56 PM - Connect News

ਕੈਨੇਡਾ ਨੇ ਭਾਰਤ ਲਈ ਟ੍ਰੈਵਲ ਐਡਵਾਈਜ਼ਰੀ ਕੀਤੀ ਅਪਡੇਟ

Share On
canada-updates-travel-advisory-for-india
The advisory has expressed the fear of protests and negative sentiments against Canadians.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇੱਕ ਸਿੱਖ ਆਗੂ ਦੇ ਕਤਲ 'ਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਦੋਸ਼ ਲਗਾਏ ਜਾਣ ਤੋਂ ਬਾਅਦ ਦੋਵਾਂ ਮੁਲਕਾਂ ਦੇ ਸਬੰਧ ਤਣਾਅਪੂਰਨ ਹੋ ਗਏ ਹਨ।

ਕੈਨੇਡਾ ਨੇ ਭਾਰਤ ਲਈ ਟ੍ਰੈਵਲ ਐਡਵਾਈਜ਼ਰੀ ਨੂੰ ਅਪਡੇਟ ਕੀਤਾ ਹੈ।

ਐਡਵਾਈਜ਼ਰੀ ਵਿੱਚ ਕੈਨੇਡੀਅਨਜ਼ ਖ਼ਿਲਾਫ਼ ਮੁਜ਼ਾਹਰੇ ਅਤੇ ਨਕਾਰਾਤਮਕ ਭਾਵਨਾਵਾਂ ਹੋਣ ਦਾ ਖ਼ਦਸ਼ਾ ਪ੍ਰਗਟਇਆ ਗਿਆ ਹੈ।

ਅਪਡੇਟ ਕੀਤੀ ਐਡਵਾਈਜ਼ਰੀ ਅਨੁਸਾਰ ਲੋਕਾਂ ਨੂੰ ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਇਸ ਟ੍ਰੈਵਲ ਐਡਵਾਈਜ਼ਰੀ 'ਚ ਯਾਤਰਾ ਕਰਨ ਵੇਲੇ ਜਾਂ ਉੱਥੇ ਰਹਿੰਦਿਆਂ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

ਐਡਵਾਈਜ਼ਰੀ ਵਿਚ ਕੈਨੇਡੀਅਨਜ਼ ਨੂੰ ਅੱਤਵਾਦ, ਕੱਟੜਪੰਥ, ਨਾਗਰਿਕ ਅਸ਼ਾਂਤੀ ਅਤੇ ਅਗਵਾ ਹੋਣ ਦੇ ਖ਼ਤਰੇ ਦਾ ਹਵਾਲਾ ਦਿੰਦਿਆਂ ਜੰਮੂ-ਕਸ਼ਮੀਰ ਜਾਣ ਤੋਂ ਵਰਜਿਆ ਗਿਆ ਹੈ।

ਕੈਨੇਡੀਅਨਾਂ ਨੂੰ ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣਾ ਚਾਹੀਦਾ ਹੈ।

ਫੈਡਰਲ ਸਰਕਾਰ ਨੇ ਸਾਰੇ ਯਾਤਰੀਆਂ ਨੂੰ ਆਪਣੀ ਵੈੱਬਸਾਈਟ 'ਤੇ ਯਾਤਰਾ ਸਲਾਹ ਦੇ ਨੋਟਿਸ ਨੂੰ ਚੈੱਕ ਕਰਨ ਦੀ ਸਲਾਹ ਦਿੱਤੀ ਹੈ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link