14.11C Vancouver
ADS

Feb 24, 2026 2:36 PM - Connect Newsroom - Ramandeep Kaur with files from The Canadian Press

ਅਮਰੀਕੀ ਤੇਲ ਪਾਬੰਦੀਆਂ ਦੇ ਵਿਚਕਾਰ ਕੈਨੇਡਾ ਸਰਕਾਰ ਨੇ ਕਿਊਬਾ ਦੀ ਮਦਦ ਕਰਨਾ ਦਾ ਕੀਤਾ ਫੈਸਲਾ

Share On
canada-weighs-assistance-for-cuba-amid-escalating-u-s-oil-sanctions
Cuba faces rolling blackouts amid fuel shortages linked to U.S. sanctions. (Photo: The Canadian Press)

ਕੈਨੇਡਾ ਸਰਕਾਰ ਨੇ ਅਮਰੀਕਾ ਵੱਲੋਂ ਲਗਾਈਆਂ ਸਖ਼ਤ ਤੇਲ ਪਾਬੰਦੀਆਂ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਕਿਊਬਾ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਪੁਸ਼ਟੀ ਕੀਤੀ ਹੈ ਕਿ ਸਰਕਾਰ ਮਦਦ ਲਈ ਇੱਕ ਯੋਜਨਾ ਤਿਆਰ ਕਰ ਰਹੀ ਹੈ, ਹਾਲਾਂਕਿ ਉਨ੍ਹਾਂ ਇਹ ਜਾਣਕਾਰੀ ਨਹੀਂ ਦਿੱਤੀ ਕਿ ਇਸ ਸਹਾਇਤਾ ਵਿਚ ਕੀ ਸ਼ਾਮਲ ਹੋ ਸਕਦਾ ਹੈ।

ਰਾਸ਼ਟਰਪਤੀ ਡੌਨਲਡ ਟਰੰਪ ਦੇ ਪ੍ਰਸ਼ਾਸਨ ਨੇ ਕਿਊਬਾ ਨੂੰ ਵੈਨੇਜ਼ੁਏਲਾ ਅਤੇ ਹੋਰ ਸਰੋਤਾਂ ਤੋਂ ਹੋਣ ਵਾਲੀ ਤੇਲ ਦੀ ਸਪਲਾਈ ਰੋਕੀ ਹੈ,ਜਿਸ ਕਾਰਨ ਦੇਸ਼ ਵਿਚ ਬਿਜਲੀ ਦੇ ਲੰਮੇ ਕੱਟ ਲੱਗ ਰਹੇ ਹਨ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ਵੱਧ ਗਈਆਂ ਹਨ। ਸੰਯੁਕਤ ਰਾਸ਼ਟਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਊਬਾ ਦੀਆਂ ਊਰਜਾ ਲੋੜਾਂ ਪੂਰੀਆਂ ਨਾ ਹੋਈਆਂ ਤਾਂ ਇਹ ਇੱਕ ਵੱਡੇ ਮਾਨਵੀ ਸੰਕਟ ਦਾ ਰੂਪ ਲੈ ਸਕਦਾ ਹੈ।

ਕੈਨੇਡਾ ਮਦਦ ਕਰਨ ਬਾਰੇ ਉਸ ਸਮੇਂ ਵਿਚਾਰ ਕਰ ਰਿਹਾ ਹੈ ਜਦੋਂ ​ਵਾਸ਼ਿੰਗਟਨ ਅਤੇ ਔਟਵਾ ਵਿਚਾਲੇ ਪਹਿਲਾਂ ਹੀ ਕਈ ਮੁੱਦਿਆਂ 'ਤੇ ਖਿੱਚੋਤਾਣ ਚੱਲ ਰਹੀ ਹੈ। ਇਨ੍ਹਾਂ ਵਿਚ ਟੈਰਿਫ, ਗ੍ਰੀਨਲੈਂਡ ਸਬੰਧੀ ਬਿਆਨਬਾਜ਼ੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਉਹ ਟਿੱਪਣੀ ਸ਼ਾਮਲ ਹੈ ਜਿਸ ਵਿਚ ਉਨ੍ਹਾਂ ਨੇ ਮਿਡਲ ਪਾਵਰ ਨੂੰ ਅਮਰੀਕੀ ਦਬਦਬੇ ਵਿਰੁੱਧ ਇਕੱਠੇ ਹੋਣ ਦੀ ਅਪੀਲ ਕੀਤੀ ਸੀ।

ਟਰੰਪ ਨੇ ਦਾਅਵਾ ਕੀਤਾ ਹੈ ਕਿ ਕਿਊਬਾ ਜਲਦ ਹੀ ਫੇਲ੍ਹ ਹੋ ਜਾਵੇਗਾ, ਇਸ 'ਤੇ ਮਨੁੱਖੀ ਅਧਿਕਾਰਾਂ ਦੇ ਮਾਹਰ ਨੇ ਅਮਰੀਕਾ ਦੀ ਇਸ ਵਿਦੇਸ਼ ਨੀਤੀ ਦੀ ਆਲੋਚਨਾ ਕਰਦਿਆਂ ਇਸ ਨੂੰ ਸਾਮਰਾਜਵਾਦੀ ਪਹੁੰਚ ਕਰਾਰ ਦਿੱਤਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link