20.12C Vancouver
ADS

Mar 11, 2026 7:15 PM - Connect Newsroom - Jasmine Singh

ਸਰੀ ਵਿਚ ਹੋਏ ਨਵਦੀਪ ਕੌਰ ਦੇ ਕਤਲ ਕੇਸ 'ਚ ਅਮਰਬੀਰ ਸਿੰਘ ਖ਼ਿਲਾਫ਼ ਕੈਨੇਡਾ ਵਾਈਡ ਵਾਰੰਟ ਹੋਏ ਜਾਰੀ

Share On
canada-wide-warrant-issued-for-24-year-old-man-charged-in-surrey-homicide-of-navdeep-kaur
Integrated Homicide Investigation Team said 24-year-old Amarbir Singh has been charged in the killing of 28-year-old Navdeep Kaur.

ਸਰੀ ਵਿਚ ਹੋਏ ਨਵਦੀਪ ਕੌਰ ਦੇ ਕਤਲ ਕੇਸ ਵਿਚ ਅਮਰਬੀਰ ਸਿੰਘ ਖ਼ਿਲਾਫ਼ ਕੈਨੇਡਾ ਵਾਈਡ ਵਾਰੰਟ ਜਾਰੀ ਕੀਤੇ ਗਏ ਹਨ। ਮਾਮਲੇ ਦੀ ਜਾਂਚ ਕਰ ਰਹੀ IHIT ਯਾਨੀ ਇੰਟਰਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ 24 ਸਾਲਾ ਮੁਲਜ਼ਮ ਅਮਰਬੀਰ ਸਿੰਘ ਦੀ ਭਾਲ ਲਈ ਜਨਤਾ ਤੋਂ ਮਦਦ ਮੰਗੀ ਹੈ।

IHIT ਮੁਤਾਬਕ, 28 ਸਾਲਾ ਨਵਦੀਪ ਕੌਰ ਨੂੰ ਆਖਰੀ ਵਾਰ 22 ਫਰਵਰੀ 2024 ਦੀ ਰਾਤ 10:30 ਵਜੇ 123 ਸਟ੍ਰੀਟ ਦੇ 7800-ਬਲਾਕ ਵਿਚ ਦੇਖਿਆ ਗਿਆ ਸੀ। ਪਰਿਵਾਰ ਵੱਲੋਂ ਅਗਲੇ ਦਿਨ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਏ ਜਾਣ ਤੋਂ ਬਾਅਦ ਹੋਈ ਜਾਂਚ ਵਿਚ ਪੁਲਿਸ ਨੂੰ ਸ਼ੱਕ ਹੋਇਆ ਕਿ ਉਸ ਦਾ ਕਤਲ ਕਰ ਦਿੱਤਾ ਗਿਆ ਹੈ।

23 ਜੁਲਾਈ 2024 ਨੂੰ ਪੁਲਿਸ ਨੂੰ ਮਨੁੱਖੀ ਅਵਸ਼ੇਸ਼ ਮਿਲੇ ਸਨ, ਜਿਨ੍ਹਾਂ ਦੀ ਪਛਾਣ ਨਵਦੀਪ ਵਜੋਂ ਹੋਈ ਸੀ। ਲੰਬੀ ਜਾਂਚ ਅਤੇ ਸਬੂਤਾਂ ਦੇ ਆਧਾਰ 'ਤੇ 6 ਮਾਰਚ ਨੂੰ ਅਮਰਬੀਰ ਸਿੰਘ ਖਿਲਾਫ ਸੈਕਿੰਡ ਡਿਗਰੀ ਮਰਡਰ ਦੇ ਦੋਸ਼ ਤੈਅ ਕੀਤੇ ਗਏ ਹਨ। ਪੁਲਿਸ ਮੁਤਾਬਕ ਨਵਦੀਪ ਦੇ ਲਾਪਤਾ ਹੋਣ ਸਮੇਂ ਦੋਵੇਂ ਰਿਲੇਸ਼ਨਸ਼ਿਪ ਵਿਚ ਸਨ।

IHIT ਦੀ ਸਾਰਜੈਂਟ ਫਰੈਡਾ ਫੋਂਗ ਨੇ ਦੱਸਿਆ ਕਿ ਸ਼ੱਕ ਹੈ ਕਿ ਅਮਰਬੀਰ ਸਿੰਘ ਦੇਸ਼ ਛੱਡ ਕੇ ਭੱਜ ਗਿਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਲਈ ਸਾਡੀ ਵਿਦੇਸ਼ੀ ਜਾਂਚ ਏਜੰਸੀਆਂ ਨਾਲ ਤਾਲਮੇਲ ਕਰਨ ਦੀ ਪੂਰੀ ਤਿਆਰੀ ਹੈ।

Latest news

burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
canadas-population-declines-slightly-in-first-quarter-of-2026-as-non-permanent-resident-numbers-fall
Punjabi

2026 ਦੀ ਪਹਿਲੀ ਤਿਮਾਹੀ ਵਿੱਚ ਕੈਨੇਡਾ ਦੀ ਆਬਾਦੀ ਵਿੱਚ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਸਰਕਾਰ ਵਲੋਂ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕੀਤੀ ਗਈ ਕਮੀ ਸਦਕਾ ਇਸ ਸਾਲ ਦੇ ਪਹਿਲੇ ਤਿਮਾਹੀ ਵਿਚ ਦੇਸ਼ ਦੀ ਆਬਾਦੀ ਵਿਚ 0.1 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਸਟੈਟਿਸਟਿਕਸ ਵਿਭਾਗ ਨੇ 1 ਅਪ੍ਰੈਲ ਤੱਕ ਕੈਨੇਡਾ ਦੀ population ਲਗਭਗ 41.4 ਮਿਲੀਅਨ ਹੋਣ ਦਾ ਅਨੁਮਾਨ ਲਗਾਇਆ ਹੈ, ਜੋ ਕਿ ਇਸ ਤੋਂ ਪਿਛਲੇ ਤਿਮਾਹੀ ਦੇ ਮੁਕਾਬਲੇ 55,025 ਲੋਕਾਂ ਦੀ ਗਿਰਾਵਟ ਹੈ ਪਰ ਏਜੰਸੀ ਨੇ ਕਿਹਾ ਕਿ ਉਸ ਦਾ ਅਨੁਮਾਨ ਅਜੇ ਸ਼ੁਰੂਆਤੀ ਹੈ ਅਤੇ ਸਤੰਬਰ ਵਿਚ ਨਵਾਂ ਡੇਟਾ ਅਪਡੇਟ ਕੀਤਾ ਜਾਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link