18.92C Vancouver
ADS

Jan 20, 2021 1:02 AM -

ਕੈਨੇਡਾ 'ਚ ਅਗਲੇ ਹਫ਼ਤੇ ਨਹੀਂ ਪਹੁੰਚੇਗੀ ਫਾਈਜ਼ਰ ਵੈਕਸੀਨ ਦੀ ਇੱਕ ਵੀ ਸ਼ਿਪਮੈਂਟ: ਮੇਜਰ ਜਨਰਲ ਡੈਨੀ ਫੌਰਟੈਂ

Share On
canada-will-get-no-doses-of-vaccine-from-pfizer-at-all-next-week-major-general-dany-fortin
A health-care worker prepares a dose of the Pfizer-BioNTech COVID-19 vaccine at a clinic in Toronto on Thursday, January 7, 2021. THE CANADIAN PRESS/Nathan Denette

ਕੈਨੇਡਾ ਦੇ ਲੀਡਰ ਅਤੇ ਸਿਹਤ ਅਧਿਕਾਰੀ ਵਾਅਦਾ ਕਰ ਰਹੇ ਹਨ ਕਿ ਫਾਈਜ਼ਰ ਵੈਕਸੀਨ 'ਚ ਆਏ ਅੜਿੱਕੇ ਛੋਟੇ ਸਮੇਂ ਦੇ ਅਤੇ ਟੈਂਪਰੇਰੀ ਹਨ।

ਇਸੇ ਦੌਰਾਨ ਮੇਜਰ ਜਨਰਲ ਡੈਨੀ ਫੌਰਟੈਂ ਅਤੇ ਦੇਸ਼ ਦੀ ਪ੍ਰੋਕਿਓਰਮੈਂਟ ਮੰਤਰੀ ਅਨੀਤਾ ਅਨੰਦ ਦਾ ਕਹਿਣਾ ਹੈ ਕਿ ਅਗਲੇ ਹਫ਼ਤੇ ਕੈਨੇਡਾ 'ਚ ਫਾਈਜ਼ਰ ਵੈਕਸੀਨ ਦੀ ਕੋਈ ਸ਼ਿਪਮੈਂਟ ਨਹੀਂ ਪਹੁੰਚੇਗੀ।

ਪਬਲਿਕ ਹੈਲਥ ਅਜੈਂਸੀ ਆਫ ਕੈਨੇਡਾ ਦੇ ਵੈਕਸੀਨ ਦੀ ਵੰਢ ਸੰਬੰਧੀ ਪ੍ਰੀਕਿਰਿਆ ਦੇ ਵਾਈਸ ਪ੍ਰੈਜ਼ੀਡੈਂਟ, ਡੈਨੀ ਫੌਰਟੈਂ ਦਾ ਕਹਿਣਾ ਹੈ ਕਿ ਇਸ ਹਫ਼ਤੇ ਦੀ ਸ਼ਿਪਮੈਂਟ ਵੀ ਉਮੀਦ ਤੋਂ ਕਰੀਬ 5ਵਾਂ ਹਿੱਸਾ ਹੀ ਰਹੀ ਹੈ।

ਹਾਲਾਂਕਿ ਉਨ੍ਹਾਂ ਦੱਸਿਆ ਕਿ ਫਾਈਜ਼ਰ ਵੱਲੋਂ ਮਾਰਚ ਦੇ ਅੰਤ ਤੱਕ 4 ਮਿਲੀਅਨ ਡੋਜ਼ ਪਹੁੰਚਾਉਣ ਦੇ ਆਪਣੇ ਵਾਅਦੇ 'ਤੇ ਪੂਰਾ ਉਤਰਨ ਦੀ ਆਸ ਹੈ।

ਯਾਦ ਰਹੇ ਫਾਈਜ਼ਰ ਵੱਲੋਂ ਬੈਲਜੀਅਮ 'ਚ ਆਪਣੇ ਪਲਾਂਟ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਵਿਘਨ ਪੈ ਰਹੇ ਹਨ।

ਪ੍ਰੋਕਿਓਰਮੈਂਟ ਮੰਤਰੀ ਅਨੀਤਾ ਅਨੰਦ ਨੇ ਵੀ ਵੈਕਸੀਨ ਸ਼ਿਪਮੈਂਟ 'ਚ ਅੜਿੱਕੇ ਦੀ ਪੁਸ਼ਟੀ ਕੀਤੀ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link