15.5C Vancouver
ADS

Jan 11, 2022 4:47 PM - The Canadian Press

ਕੈਨੇਡਾ ਕੋਲ ਵੱਡੀ ਤਾਦਾਦ ਵਿੱਚ ਹੋਣਗੀਆਂ ਕੋਵਿਡ- 19 ਵੈਕਸੀਨਜ਼ ਦੀਆਂ ਡੋਜ਼ਿਜ਼---ਟਰੂਡੋ

Share On
canada-will-have-enough-covid-19-vaccines-for-third-potentialfourth-doses-trudea
Prime Minister Justin Trudeau participates in a news conference on the COVID-19 pandemic in Ottawa, on Wednesday, Jan. 5, 2022. THE CANADIAN PRESS/Justin Tang

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਲੋੜ ਪੈਣ 'ਤੇ ਸਾਰੇ ਇਲੀਜੀਬਲ ਲੋਕਾਂ ਨੂੰ ਚੌਥੀ ਡੋਜ਼ ਦੇਣ ਲਈ ਕੈਨੇਡਾ ਕੋਲ ਕਾਫੀ ਮਾਤਰਾ ਵਿਚ ਵੈਕਸੀਨ ਹੋਵੇਗੀ।

ਕੱਲ੍ਹ ਪ੍ਰਧਾਨ ਮੰਤਰੀ ਨੇ ਪ੍ਰੋਵਿੰਸ਼ੀਅਲ ਤੇ ਟੈਰੀਟੋਰੀਅਲ ਆਗੂਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੇ ਦਫ਼ਤਰ ਵੱਲੋਂ ਜਾਰੀ ਇਕ ਬਿਆਨ ਵਿਚ ਉਨ੍ਹਾਂ ਇਨ੍ਹਾਂ ਸਾਰੇ ਆਗੂਆਂ ਨੂੰ ਯਕੀਨ ਦਿਵਾਇਆ ਕਿ ਕੈਨੇਡਾ ਨੇ ਤੀਸਰੇ ਤੇ ਪੋਟੈਂਸ਼ੀਅਲ ਚੌਥੇ ਗੇੜ ਦੀ ਵੈਕਸੀਨੇਸ਼ਨ ਲਈ ਕਾਫ਼ੀ ਮਾਤਰਾ ਵਿੱਚ ਸ਼ਾਟਸ ਪ੍ਰਾਪਤ ਕਰ ਲਏ ਹਨ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰੋਵਿੰਸਿਜ਼ ਤੇ ਟੈਰੇਟਰੀਜ਼ ਨੂੰ ਕੋਵਿਡ-19 ਮਹਾਂਮਾਰੀ ਦੀ ਪੰਜਵੀਂ ਲਹਿਰ ਨਾਲ ਨਜਿੱਠਣ ਲਈ ਔਟਵਾ ਹਰ ਸੰਭਵ ਸਹਾਇਤਾ ਕਰੇਗਾ।

ਓਮੀਕ੍ਰੋਨ ਵੇਰੀਅੰਟ ਦੇ ਵਧਦੇ ਕੇਸਾਂ ਕਾਰਨ ਹੈਲਥ ਸਿਸਟਮ ਚਰਮਰਾਉਣ ਦੀ ਸਥਿਤੀ ਵਿੱਚ ਪੁੱਜ ਗਿਆ ਹੈ।

ਫੈਡਰਲ ਸਰਕਾਰ ਨੇ ਕਿਹਾ ਹੈ ਕਿ ਪ੍ਰੋਵਿੰਸਜ਼ ਤੇ ਟੈਰੇਟਰੀਜ਼ ਨੂੰ ਇਸ ਮਹੀਨੇ 140 ਮਿਲੀਅਨ ਰੈਪਿਡ ਟੈਸਟ ਕਿੱਟਾਂ ਮਿਲਣਗੀਆਂ ਹਾਲਾਂਕਿ ਬਿਆਨ ਵਿੱਚ ਇਹ ਵਿਸਥਾਰ ਨਹੀਂ ਦਿੱਤਾ ਗਿਆ ਕਿ ਇਹ ਡਿਲਿਵਰੀ ਕਦੋਂ ਹੋਵੇਗੀ।

ਬਿਆਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਟਰੂਡੋ ਨੇ ਫੈਡਰਲ ਵੇਜ ਸਬਸਿਡੀ ਵਰਗੇ ਸਪੋਰਟ ਪ੍ਰੋਗਰਾਮਾਂ ਨੂੰ ਪ੍ਰਮੋਟ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਤਾਂ ਕਿ ਲੇਟੈਸਟ ਲਾਕਡਾਊਨ ਤੇ ਪਬਲਿਕ ਹੈਲਥ ਰਿਸਟ੍ਰਿਕਸ਼ਨਜ਼ ਤੋ ਪ੍ਰਭਾਵਿਤ ਲੋਕਾਂ ਦੀ ਮਦਦ ਹੋ ਸਕੇ ਤੇ ਉਨ੍ਹਾਂ ਦੇ ਕਾਰੋਬਾਰ ਚੱਲਦੇ ਰਹਿਣ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link