12.81C Vancouver
ADS

Jun 22, 2020 4:46 PM -

ਕੈਨੇਡਾ ਚੀਨ ਵਿੱਚ ਕੈਦ ਦੋ ਕਨੇਡੀਅਨ ਨਾਗਰਿਕਾਂ ਦੇ ਬਦਲੇ, ਮੰਗ ਵਾਨਜੋ ਦਾ ਸੌਦਾ ਨਹੀਂ ਕਰੇਗਾ: ਟਰੂਡੋ

Share On
canada-will-not-trade-meng-wanzhou-for-the-two-michaels
Prime Minister Justin Trudeau responds to a question from the media during a new conference outside Rideau Cottage in Ottawa, Monday June 8, 2020.THE CANADIAN PRESS/Adrian Wyld

ਚੀਨ ਵਿੱਚ ਕੈਦ ਦੋ ਕਨੇਡੀਅਨ ਨਾਗਰਿਕਾਂ 'ਤੇ ਦੋਸ਼ ਲਗਾਏ ਜਾਣ ਦੇ ਸੰਬੰਧ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਨੂੰ ਚੀਨ ਵੱਲੋਂ "ਗੈਰ ਜ਼ਿੰਮੇਵਾਰਾਨਾ" ਕਹੇ ਜਾਣ 'ਤੇ ਅੱਜ ਟਰੂਡੋ ਨੇ ਜਵਾਬ ਦਿੱਤਾ।

ਟਰੂਡੋ ਵੱਲੋਂ ਕਨੇਡੀਅਨ ਨਾਗਰਿਕਾਂ ਦੀ ਗ੍ਰਿਫ਼ਤਾਰੀ ਨੂੰ ਮੰਗ ਵਾਨਜੋ ਦੀ ਗ੍ਰਿਫ਼ਤਾਰੀ ਨਾਲ ਸੰਬੰਧਿਤ ਦੱਸੇ ਜਾਣ 'ਤੇ ਚੀਨ ਵੱਲੋਂ ਉਹਨਾਂ ਦੀ ਨਿਖੇਧੀ ਕੀਤੀ ਗਈ ਸੀ।

ਇਸ ਦੇ ਜਵਾਬ ਵਿੱਚ ਟਰੂਡੋ ਨੇ ਕਿਹਾ ਕਿ ਇਹਨਾਂ ਦੋਨਾਂ ਮਾਮਲਿਆਂ ਨੂੰ ਸਭ ਤੋਂ ਪਹਿਲਾਂ ਚੀਨ ਦੇ ਅਧਿਕਾਰੀਆਂ ਵੱਲੋਂ ਵੀ ਆਪਸ ਵਿੱਚ ਜੋੜ ਕੇ ਪੇਸ਼ ਕੀਤਾ ਗਿਆ ਸੀ।

ਟਰੂਡੋ ਨੇ ਦੋਨੋਂ ਕਨੇਡੀਅਨ ਨਾਗਰਿਕਾਂ, ਮਾਈਕਲ ਕੋਵਰਿਗ ਅਤੇ ਮਾਈਕਲ ਸਪੇਵਰ ਦੇ ਬਦਲੇ ਵੁਆਵੇ ਦੀ ਅਧਿਕਾਰੀ ਮੰਗ ਵਾਨਜੋ ਦਾ ਸੌਦਾ ਕਰਨ ਤੋਂ ਸਾਫ਼ ਇਨਕਾਰ ਕੀਤਾ।

ਉਹਨਾਂ ਕਿਹਾ ਕਿ ਅਜਿਹਾ ਕਰਕੇ ਉਹ ਕਨੇਡੀਅਨ ਨਿਆਂ ਪ੍ਰਣਾਲੀ ਦਾ ਅਪਮਾਨ ਨਹੀਂ ਕਰਨਗੇ।

ਇਸ ਤੋਂ ਪਹਿਲਾਂ, ਅੱਜ ਅਮਰੀਕੀ ਸੇਕ੍ਰੇਟਰੀ ਔਫ਼ ਸਟੇਟ, ਮਾਈਕ ਪੌਮਪੀਓ ਨੇ ਵੀ ਚੀਨ ਨੂੰ "ਨਿਰਾਧਾਰ" ਦੋਸ਼ਾਂ ਕਾਰਣ ਗ੍ਰਿਫ਼ਤਾਰ ਕੀਤੇ ਗਏ ਦੋਨੋਂ ਕਨੇਡੀਅਨ ਨਾਗਰਿਕਾਂ ਨੂੰ ਰਿਹਾ ਕਰਨ ਲਈ ਕਿਹਾ।

ਚੀਨੀ ਅਧਿਕਾਰੀਆਂ ਵੱਲੋਂ ਮਾਈਕਲ ਕੋਵਰਿਗ ਅਤੇ ਮਾਈਕਲ ਸਪੇਵਰ ਨੂੰ 550 ਤੋਂ ਵੀ ਵੱਧ ਦਿਨਾਂ ਤੱਕ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਲੰਘੇ ਸ਼ੁੱਕਰਵਾਰ, ਉਹਨਾਂ 'ਤੇ ਅਧਿਕਾਰਿਕ ਤੌਰ 'ਤੇ ਦੋਸ਼ ਲਗਾਏ ਗਏ ਸਨ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link