13.59C Vancouver
ADS

Jan 2, 2025 8:18 PM - Connect Newsroom

ਕੈਨੇਡਾ ਦੇ 100 ਸਭ ਤੋਂ ਅਮੀਰ ਸੀਈਓਜ਼ ਦੀ ਔਸਤ ਕਮਾਈ ਕਾਮਿਆਂ ਨਾਲੋਂ 210 ਗੁਣਾ ਵੱਧ

Share On
canadas-100-richest-ceos-earn-210-times-more-than-average-worker
To address income inequality, the report recommends introducing a wealth tax on Canadians earning more than $10 million annually, which could generate $32 billion in government revenue each year.

ਕੈਨੇਡਾ ਦੇ 100 ਸਭ ਤੋਂ ਵੱਧ ਦੌਲਤਮੰਦ ਸੀ.ਈ.ਓ.- ਔਸਤ ਕੈਨੇਡੀਅਨ ਵਰਕਰ ਤੋਂ 210 ਗੁਣਾ ਵੱਧ ਕਮਾ ਰਹੇ ਹਨ। ਕੈਨੇਡੀਅਨ ਸੈਂਟਰ ਫਾਰ ਪਾਲਿਸੀ ਅਲਟਰਨੇਟਿਵ ਨੇ ਤਾਜ਼ਾ ਰਿਪੋਰਟ ਵਿਚ ਇਹ ਖੁਲਾਸਾ ਕੀਤਾ।

ਰਿਪੋਰਟ ਮੁਤਾਬਕ, ਕੈਨੇਡਾ ਦੇ 100 ਸਭ ਤੋਂ ਅਮੀਰ ਸੀ.ਈ.ਓ. ਨੇ 2023 ਵਿਚ ਤਨਖਾਹ, ਬੋਨਸ ਅਤੇ ਹੋਰ ਮੁਆਵਜ਼ੇ ਦੇ ਰੂਪ ਵਿਚ ਔਸਤ $13.2 ਮਿਲੀਅਨ ਦੀ ਕਮਾਈ ਕੀਤੀ, ਜੋ ਕਿ ਔਸਤ ਕੈਨੇਡੀਅਨ ਵਰਕਰ ਦੀ $66,661 ਕਮਾਈ ਤੋਂ ਕਰੀਬ 210 ਗੁਣਾ ਜ਼ਿਆਦਾ ਹੈ, ਜਦੋਂ ਕਿ 1998 ਵਿਚ ਇਹ ਫਾਂਸਲਾ 104 ਗੁਣਾ ਦਾ ਸੀ।

ਸੀ.ਈ.ਓ. ਦੀ ਪੇਅ ਲਈ 2023 ਤੀਜਾ ਸਭ ਤੋਂ ਵੱਡਾ ਸਾਲ ਰਿਹਾ। ਇਸ ਦੌਰਾਨ ਸਭ ਤੋਂ ਵੱਧ ਪੈਸਾ ਕਮਾਉਣ ਵਾਲੇ ਸੀਈਓ -ਜੀਐਫਐਲ ਇਨਵਾਇਰਮੈਟਲ ਦੇ ਪੈਟਰਿਕ ਡੋਵਿਗੀ ਸਨ। ਰਿਪੋਰਟ ਮੁਤਾਬਕ, ਲਿਸਟ ਵਿਚ ਜ਼ਿਆਦਾਤਰ ਸੀ. ਈ. ਓ. ਪੁਰਸ਼ ਹਨ, ਜਿਨ੍ਹਾਂ ਵਿਚ ਸਿਰਫ਼ ਤਿੰਨ ਮਹਿਲਾਵਾਂ ਹੀ ਜਗ੍ਹਾ ਬਣਾ ਸਕੀਆਂ।

ਰਿਪੋਰਟ ਵਿਚ $10 ਮਿਲੀਅਨ ਤੋਂ ਜ਼ਿਆਦਾ ਕਮਾਈ ਵਾਲੇ ਕੈਨੇਡੀਅਨ ’ਤੇ ਦੌਲਤ ਟੈਕਸ ਲਗਾਉਣ ਦੀ ਸਿਫਾਰਸ਼ ਕੀਤੀ ਗਈ ਹੈ, ਜਿਸ ਬਾਰੇ ਕਿਹਾ ਗਿਆ ਹੈ ਕਿ ਇਸ ਨਾਲ ਸਰਕਾਰ ਨੂੰ ਸਾਲਾਨਾ $32 ਬਿਲੀਅਨ ਦੀ ਆਮਦਨ ਹੋ ਸਕਦੀ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link