11.35C Vancouver
ADS

Feb 23, 2024 2:57 PM - The Connect News

ਕੈਨੇਡਾ ਦੀ ਸਭ ਤੋਂ ਸਸਤੀ ਲਿੰਕਸ ਏਅਰ ਹੋਣ ਜਾ ਰਹੀ ਹੈ ਬੰਦ

Share On
canadas-cheapest-lynx-air-is-going-to-be-closed
The management cited all the reasons behind this major decision including inflation, fuel cost and inability to compete.

ਕੈਨੇਡਾ ਦੀ ਸਭ ਤੋਂ ਸਸਤੀ ਏਅਰ ਲਾਈਨ ਨਾਲ ਜਾਣੀ ਜਾਂਦੀ ਲਿੰਕਸ ਏਅਰ ਬੰਦ ਹੋਣ ਜਾ ਰਹੀ ਹੈ। ਕੰਪਨੀ ਨੇ ਅਚਾਨਕ ਐਲਾਨ ਕੀਤਾ ਹੈ ਕਿ ਉਹ ਸੋਮਵਾਰ ਯਾਨੀ 26 ਫਰਵਰੀ ਦੀ ਅੱਧੀ ਰਾਤ ਤੋਂ ਓਪਰੇਸ਼ਨ ਬੰਦ ਕਰ ਦੇਵੇਗੀ।

ਮੈਨੇਜਮੈਂਟ ਨੇ ਇਸ ਵੱਡੇ ਫੈਸਲੇ ਪਿੱਛੇ ਮਹਿੰਗਾਈ, ਬਾਲਣ ਦੀ ਲਾਗਤ ਅਤੇ ਮੁਕਾਬਲੇਬਾਜ਼ੀ ਨਾ ਕਰਨ ਦੀ ਸਮਰਥਾ ਸਮੇਤ ਤਮਾਮ ਕਾਰਨ ਦੱਸੇ ਹਨ। ਲਿੰਕਸ ਏਅਰ ਦਾ ਕਹਿਣਾ ਹੈ ਕਿ ਉਹ ਹਫ਼ਤੇ ਤੱਕ ਆਪਣੀਆਂ ਵੱਧ ਤੋਂ ਵੱਧ ਫਲਾਈਟ ਚਲਾਉਣ ਦੀ ਕੋਸ਼ਿਸ਼ ਕਰੇਗੀ ਤਾਂ ਜੋ ਜਿੰਨਾ ਸੰਭਵ ਹੋ ਸਕੇ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਇਆ ਜਾ ਸਕੇ।

ਏਅਰਲਾਈਨ ਨੇ ਕਿਹਾ ਕਿ ਜੇ ਕੋਈ ਫਲਾਈਟ ਰੱਦ ਹੁੰਦੀ ਹੈ ਤਾਂ ਯਾਤਰੀਆਂ ਨੂੰ ਈ-ਮੇਲ ਰਾਹੀਂ ਸੂਚਿਤ ਕਰ ਦਿੱਤਾ ਜਾਵੇਗਾ। ਉਥੇ ਹੀ, ਜਿਨ੍ਹਾਂ ਦੀ ਫਲਾਈਟ ਟਿਕਟ 26 ਫਰਵਰੀ ਜਾਂ ਉਸ ਤੋਂ ਬਾਅਦ ਦੀ ਹੈ ਉਨ੍ਹਾਂ ਯਾਤਰੀਆਂ ਨੂੰ ਰਿਫੰਡ ਲਈ ਆਪਣੀ ਕ੍ਰੈਡਿਟ ਕਾਰਡ ਕੰਪਨੀ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ।

ਕੈਲਗਰੀ ਸਥਿਤ ਲਿੰਕਸ ਏਅਰ ਨੇ ਆਪਣੀ ਪਹਿਲੀ ਅਪ੍ਰੈਲ 2022 ਵਿਚ ਫਲਾਈਟ ਸ਼ੁਰੂ ਕੀਤੀ ਸੀ। ਵੈਸਟ ਜੈੱਟ ਨੇ ਲਿੰਕਸ ਏਅਰ ਦੇ ਅਚਾਨਕ ਬੰਦ ਹੋਣ ਤੋਂ ਪ੍ਰਭਾਵਿਤ ਯਾਤਰੀਆਂ ਨੂੰ ਕਿਰਾਏ ਵਿਚ 25 ਫੀਸਦੀ ਤੱਕ ਦੀ ਛੋਟ ਪੇਸ਼ਕਸ਼ ਕੀਤੀ ਹੈ। ਏਅਰਲਾਈਨ ਨੇ ਕਿਹਾ ਕਿ ਲਿੰਕਸ ਵਲੋਂ ਸਰਵਰ ਕੀਤੇ ਗਏ ਨਾਨ ਸਟਾਪ ਰਸਤੇ ’ਤੇ 29 ਫਰਵਰੀ ਤੱਕ ਘਰੇਲੂ ਕਿਰਾਏ $500 ਤੋਂ ਵੱਧ ਨਹੀਂ ਹੋਣਗੇ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link