18.59C Vancouver
ADS

May 12, 2020 11:35 PM -

ਕੈਨੇਡਾ ਦੀ ਚੀਫ ਪਬਲਿਕ ਹੈਲਥ ਅਫਸਰ ਦੀ ਕੈਨੇਡਾ-ਅਮਰੀਕਾ ਬਾਰਡਰ ਖੋਲ੍ਹਣ ਲਈ ਸਾਵਧਾਨ ਰਹਿਣ ਦੀ ਸਲਾਹ

Share On
canadas-chief-public-health-officer-advising-extreme-caution-about-reopening-the-canada-us-border
Dr. Theresa Tam, Canada's Chief Public Health Officer, speaks during a press conference on Parliament Hill during the COVID-19 pandemic in Ottawa on Wednesday, May 6, 2020. Tam says a COVID-19 outbreak gripping the northern Saskatchewan community of La Loche is an area of concern.THE CANADIAN PRESS/Sean Kilpatrick

ਕੈਨੇਡਾ ਦੀ ਚੀਫ ਪਬਲਿਕ ਹੈਲਥ ਅਫਸਰ, ਡਾ. ਥਰੈਸਾ ਟੈਮ ਨੇ ਸਲਾਹ ਦਿੱਤੀ ਹੈ ਕਿ ਕੈਨੇਡਾ ਅਤੇ ਅਮਰੀਕਾ ਦੇ ਬਾਰਡਰ ਨੂੰ ਖੋਲ੍ਹਣ ਦਾ ਫੈਸਲਾ ਲੈਂਦੇ ਹੋਏ ਬੇਹੱਦ ਧਿਆਨ ਰੱਖਿਆ ਜਾਵੇ।

ਉਨ੍ਹਾਂ ਕਿਹਾ ਕਿ ਕੈਨੇਡਾ ਨੂੰ ਪਹਿਲਾਂ ਵੇਖਣ ਦੀ ਲੋੜ ਹੈ ਕਿ ਦੇਸ਼ ਦੇ ਅੰਦਰ ਹੀ ਵਰਤੇ ਜਾ ਰਹੇ ਲੋਕ ਸਿਹਤ ਦੇ ਉਪਾਅ (public health measures) 'ਚ ਜਦੋਂ ਢਿੱਲ ਦਿੱਤੀ ਜਾਂਦੀ ਹੈ, ਤਾਂ ਕਿਸ ਪ੍ਰਕਾਰ ਦੇ ਨਤੀਜੇ ਵੇਖਣ ਨੂੰ ਮਿਲਦੇ ਹਨ।

ਇਸਤੋਂ ਬਾਅਦ ਹੀ ਅੰਤਰਰਾਸ਼ਟਰੀ ਟਰੈਵਲ ਸੰਬੰਧੀ ਕੋਈ ਫੈਸਲਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਕੈਨੇਡਾ ਨੂੰ ਅਮਰੀਕਾ ਦੀ ਕੋਵਿਡ-19 ਦੀ ਸਥਿਤੀ 'ਤੇ ਨਜ਼ਰ ਬਣਾ ਕੇ ਰੱਖਣ ਦੀ ਲੋੜ ਹੈ ਅਤੇ ਉਸੇ ਅਨੁਸਾਰ ਬਾਰਡਰ ਨੂੰ ਖੋਲ੍ਹਣ ਜਾਂ ਬਾਰਡਰ ਪਾਰ ਦੀ ਯਾਤਰਾ ਸੰਬੰਧੀ ਫੈਸਲਾ ਲੈਣਾ ਚਾਹੀਦਾ ਹੈ।


ਟੈਸਟਿੰਗ 'ਚ ਵਾਧੇ ਦੀ ਲੋੜ


ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਕੈਨੇਡਾ 'ਚ ਕੋਵਿਡ-19 ਸੰਬੰਧੀ ਕੀਤੀ ਜਾ ਰਹੀ ਟੈਸਟਿੰਗ 'ਚ ਅਗਲੇ ਦੌਰ 'ਚ ਹੋਰ ਵਧੇਰੇ ਵਾਧਾ ਕਰਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਇਸਦੇ ਵਿੱਚ ਵਧੇਰੇ ਲੱਛਣਾਂ ਸੰਬੰਧੀ ਟੈਸਟ ਕੀਤੇ ਜਾਣ ਦੀ ਲੋੜ ਹੋਵੇਗੀ।

ਕੁਝ ਸਮਾਂ ਪਹਿਲਾਂ ਤੱਕ ਸਰਕਾਰ ਵੱਲੋਂ ਲੋਕਾਂ ਨੂੰ ਮੰਗ ਕੀਤੀ ਜਾ ਰਹੀ ਸੀ ਕਿ ਵਾਇਰਸ ਸੰਬੰਧੀ ਹਲਕੇ ਲੱਛਣ ਵਿਖਾਈ ਦੇਣ ਤਾਂ ਟੈਸਟ ਕਰਵਾਉਣ ਦੀ ਜਗ੍ਹਾ 'ਤੇ ਖੁਦ ਨੂੰ ਇਕੱਲੇ 'ਚ ਰੱਖਿਆ ਜਾਵੇ।

ਡਾ. ਟੈਮ ਦਾ ਕਹਿਣਾ ਹੈ ਕਿ ਕਿਸ ਨੂੰ ਇਹ ਬਿਮਾਰੀ ਹੈ ਤੇ ਕਿਸ ਨੂੰ ਨਹੀਂ, ਇਸਦੇ ਸੰਬੰਧੀ ਪਤਾ ਲਗਾਉਣ ਲਈ ਕੈਨੇਡਾ ਨੂੰ ਹੁਣ ਵਧੇਰੇ ਟੈਸਟ ਕਰਨੇ ਸ਼ੁਰੂ ਕਰਨ ਦੀ ਲੋੜ ਹੋਵੇਗੀ।


ਜਨਵਰੀ ਦੇ ਮਹੀਨੇ ਜਿਹੇ ਆਮ ਜੀਵਨ 'ਚ ਅਜੇ ਨਹੀਂ ਹੋਵੇਗੀ ਵਾਪਸੀ


ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਕੈਨੇਡਾ ਵਿੱਚ ਅਜੇ ਵੱਡੇ ਇਕੱਠ ਅਤੇ ਗੈਰ ਜ਼ਰੂਰੀ ਯਾਤਰਾ ਦੀ ਨੇੜਲੇ ਸਮੇਂ 'ਚ ਇਜਾਜ਼ਤ ਨਹੀਂ ਮਿਲਣ ਵਾਲੀ।

ਡਾ. ਟੈਮ ਦਾ ਕਹਿਣਾ ਹੈ ਕਿ ਕੈਨੇਡਾ ਜਿਸ ਨਵੇਂ ਆਮ ਜੀਵਨ 'ਚ ਦਾਖਿਲਾ ਲੈਣ ਜਾ ਰਿਹਾ ਹੈ, ਉਹ ਉਸੇ ਪ੍ਰਕਾਰ ਦਾ ਨਹੀਂ ਹੋਵੇਗਾ ਜੋ ਜਨਵਰੀ ਤੱਕ ਵੇਖਣ ਨੂੰ ਮਿਲਦਾ ਸੀ।

ਉਨ੍ਹਾਂ ਉਦਾਹਰਣ ਵਜੋਂ ਕਿਹਾ ਕਿ ਹੁਣ ਸਟੋਰ ਦੁਬਾਰਾ ਖੁੱਲ੍ਹਣ ਤੋਂ ਬਾਅਦ ਵੀ ਫਿਜ਼ੀਕਲ ਡਿਸਟੈਨਸਿੰਗ ਜਿਹੇ ਕਦਮ ਉਠਾਉਂਦੇ ਰਹਿਣਾ ਜ਼ਰੂਰੀ ਹੋਵੇਗਾ।


Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link