14.37C Vancouver
ADS

Feb 27, 2026 6:43 PM - Connect Newsroom - Ramandeep Kaur with files from The Canadian Press

2025 ਦੀ ਚੌਥੀ ਤਿਮਾਹੀ ਵਿੱਚ ਕੈਨੇਡਾ ਦੀ ਆਰਥਿਕਤਾ ਘਟੀ, ਸਾਲਾਨਾ ਵਾਧਾ ਰਫ਼ਤਾਰ ਸੁਸਤ

Share On
canadas-economy-contracts-in-fourth-quarter-of-2025-as-annual-growth-slows
Statistics Canada said companies met demand by drawing down existing inventories instead of increasing production. (Photo: The Canadian Press)

ਕੈਨੇਡਾ ਦੀ ਆਰਥਿਕਤਾ ਨੇ ਸਾਲ 2025 ਦੀ ਚੌਥੀ ਤਿਮਾਹੀ ਯਾਨੀ ਅਕਤੂਬਰ ਤੋਂ ਦਸੰਬਰ ਤੱਕ ਦੇ ਪ੍ਰੀਰੀਅਡ ਵਿਚ ਗਿਰਾਵਟ ਦਰਜ ਕੀਤੀ ਹੈ। ਮਾਹਰਾਂ ਨੇ ਜੀ.ਡੀ.ਪੀ. ਸਥਿਰ ਰਹਿਣ ਦਾ ਅੰਦਾਜ਼ਾ ਲਗਾਇਆ ਸੀ ਕਿ ਪਰ ਨਤੀਜੇ ਉਲਟ ਰਹੇ। ਸਟੈਟਿਸਟਿਕਸ ਕੈਨੇਡਾ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਦਸੰਬਰ ਕੁਆਰਟਰ ਵਿਚ ਦੇਸ਼ ਦੀ ਕੁੱਲ ਜੀ.ਡੀ.ਪੀ. ਸਾਲਾਨਾ ਆਧਾਰ 'ਤੇ 0.6 ਫੀਸਦੀ ਦੀ ਦਰ ਨਾਲ ਘਟੀ ਹੈ।

ਉਥੇ ਹੀ, ਦੂਜੇ ਪਾਸੇ ਭਾਰਤ ਦੀ ਆਰਥਿਕਤਾ ਨੇ ਇਸ ਦੌਰਾਨ ਉਮੀਦ ਨਾਲੋਂ ਜ਼ਿਆਦਾ ਵਾਧਾ ਦਰਜ ਕੀਤਾ ਹੈ। ਭਾਰਤ ਦੀ ਸਟੈਟਿਸਟਿਕਸ ਮਨਿਸਟਰੀ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਦਸੰਬਰ ਤਿਮਾਹੀ ਵਿਚ ਭਾਰਤ ਦੀ ਜੀ. ਡੀ. ਪੀ. 7.8 ਫੀਸਦੀ ਵਧੀ ਹੈ।

ਸਟੈਟਕੈਨ ਮੁਤਾਬਕ, ਕੈਨੇਡਾ ਦੀ 2025 ਦੇ ਪੂਰੇ ਸਾਲ ਦੀ ਜੀ. ਡੀ. ਪੀ. ਦੇਖੀਏ ਤਾਂ ਇਸ ਵਿਚ ਹੁਣ ਦੇ ਅਨੁਮਾਨ ਮੁਤਾਬਕ, 1.7 ਫੀਸਦੀ ਵਾਧਾ ਹੋਇਆ ਹੈ ਜੋ 2020 ਵਿਚ ਕੋਵਿਡ ਕਾਲ ਦੌਰਾਨ ਦਰਜ ਹੋਈ ਗਿਰਾਵਟ ਤੋਂ ਬਾਅਦ ਸਾਲਾਨਾ ਵਿਕਾਸ ਦਰ ਦੀ ਸਭ ਤੋਂ ਸੁਸਤ ਰਫ਼ਤਾਰ ਹੈ।

ਸਟੈਟਕੈਨ ਮੁਤਾਬਕ, ਚੌਥੇ ਕੁਆਰਟਰ ਵਿਚ ਨਿਰਮਾਤਾ ਨੇ ਨਵਾਂ ਮਾਲ ਤਿਆਰ ਕਰਨ ਦੀ ਬਜਾਏ ਆਪਣੀ ਪੁਰਾਣੀ ਇਨਵੰਟਰੀਜ਼ ਵਿਚੋਂ ਡਿਮਾਂਡ ਨੂੰ ਪੂਰਾ ਕੀਤਾ, ਦੂਜਾ ਅਪਾਰਟਮੈਂਟ, ਕੰਡੋ ਅਤੇ ਘਰਾਂ ਦੀ ਉਸਾਰੀ ਵਿਚ ਨਿਵੇਸ਼ 4.4 ਫੀਸਦੀ ਤੱਕ ਘਟਿਆ, ਜਿਸ ਨੇ ਆਰਥਿਕਤਾ 'ਤੇ ਨਕਾਰਾਤਮਕ ਅਸਰ ਪਾਇਆ। ਸਟੈਟਿਸਟਿਕਸ ਕੈਨੇਡਾ ਦਾ ਅਨੁਮਾਨ ਹੈ ਕਿ ਜਨਵਰੀ ਵਿਚ ਵੀ ਜੀ.ਡੀ.ਪੀ. ਸਥਿਰ ਰਹਿ ਸਕਦੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link