17.61C Vancouver
ADS

Dec 23, 2024 5:48 PM - Connecct Newsroom

ਕੈਨੇਡੀਅਨ ਆਰਥਿਕਤਾ ਨੇ ਨਵੰਬਰ ਵਿਚ ਇਸ ਸਾਲ ਦੀ ਪਹਿਲੀ ਗਿਰਾਵਟ ਕੀਤੀ ਦਰਜ

Share On
canadas-economy-contracts-in-november-despite-central-bank-rate-cuts
It is worth noting that the central bank has reduced interest rates by 175 basis points since June, including two major cuts of 50 basis points each in recent months to stimulate economic activity.

ਕੈਨੇਡੀਅਨ ਆਰਥਿਕਤਾ ਨੇ ਨਵੰਬਰ ਵਿਚ ਇਸ ਸਾਲ ਦੀ ਪਹਿਲੀ ਗਿਰਾਵਟ ਦਰਜ ਕੀਤੀ ਹੈ, ਇਹ ਸਥਿਤੀ ਉਸ ਦੇ ਬਾਵਜੂਦ ਹੈ ਜਦੋਂ ਸੈਂਟਰਲ ਬੈਂਕ ਵਲੋਂ ਵਿਆਜ ਦਰਾਂ ਵਿਚ ਤੇਜ਼ੀ ਨਾਲ ਕਟੌਤੀ ਕੀਤੀ ਗਈ ਹੈ।

ਸਟੈਟਿਸਟਿਕਸ ਕੈਨੇਡਾ ਨੇ ਸੋਮਵਾਰ ਨੂੰ ਰਿਪੋਰਟ ਜਾਰੀ ਕਰਦੇ ਕਿਹਾ ਕਿ ਐਡਵਾਂਸ ਡੇਟਾ ਤੋਂ ਪਤਾ ਚੱਲਦਾ ਹੈ ਕਿ ਨਵੰਬਰ ਦੌਰਾਨ ਜੀਡੀਪੀ ਵਿਚ 0.1 ਫੀਸਦੀ ਦੀ ਗਿਰਾਵਟ ਆਈ ਹੈ, ਜਦੋਂ ਕਿ ਅਕਤੂਬਰ ਵਿਚ ਕੈਨੇਡੀਅਨ ਆਰਥਿਕਤਾ ਨੇ 0.3 ਫੀਸਦੀ ਦਾ ਵਾਧਾ ਦਰਜ ਕੀਤਾ।

ਜੇ ਨਵੰਬਰ ਦਾ ਪੂਰਵ ਅਨੁਮਾਨ ਅੰਤਿਮ ਅੰਕੜੇ ਵਿਚ ਵੀ ਬਰਕਰਾਰ ਰਹਿੰਦਾ ਹੈ ਅਤੇ ਨਾਲ ਹੀ ਦਸੰਬਰ ਦੀ ਜੀਡੀਪੀ ਗ੍ਰੋਥ ਸਥਿਰ ਰਹੀ ਤਾਂ ਚੌਥੀ ਤਿਮਾਹੀ ਦੀ ਜੀਡੀਪੀ ਬੈਂਕ ਆਫ ਕੈਨੇਡਾ ਦੇ ਦੋ ਫੀਸਦੀ ਅਨੁਮਾਨ ਤੋਂ ਘੱਟ ਰਹੇਗੀ।

ਗੌਰਤਲਬ ਹੈ ਕਿ ਸੈਂਟਰਲ ਬੈਂਕ ਨੇ ਜੂਨ ਤੋਂ ਲੈ ਕੇ ਹੁਣ ਤੱਕ ਵਿਆਜ ਦਰਾਂ ਵਿਚ 175 ਆਧਾਰ ਬਿੰਦੂ ਦੀ ਕਮੀ ਕੀਤੀ ਹੈ। ਇਸ ਵਿਚੋਂ 50-50 ਆਧਾਰ ਬਿੰਦੂ ਦੀਆਂ ਦੋ ਵੱਡੀਆਂ ਕਟੌਤੀਆਂ ਹਾਲ ਹੀ ਵਿਚ ਆਰਥਿਕਤਾ ਨੂੰ ਬੂਸਟ ਦੇਣ ਲਈ ਸਨ।

ਸਟੈਟਕਨ ਦੀ ਅਗਲੀ ਜੀਡੀਪੀ ਰਿਪੋਰਟ ਤੋਂ ਪਹਿਲਾਂ ਬੈਂਕ 29 ਜਨਵਰੀ ਨੂੰ ਵਿਆਜ ਦਰਾਂ ਬਾਰੇ ਫੈਸਲਾ ਲਵੇਗਾ ਅਤੇ ਪੈਸਾ ਬਾਜ਼ਾਰ ਨੂੰ 25 ਆਧਾਰ ਬਿੰਦੂ ਦੀ ਹੋਰ ਕਟੌਤੀ ਹੋਣ ਦੀ ਲਗਭਗ 50 ਫੀਸਦੀ ਉਮੀਦ ਹੈ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link