10.15C Vancouver
ADS

Aug 28, 2026 2:01 PM - Connect Newsroom - Ramandeep Kaur with files from The Canadian Press

ਕੈਨੇਡਾ ਦੀ ਆਰਥਿਕਤਾ ਨੇ ਫੜੀ ਰਫ਼ਤਾਰ, ਦੂਜੀ ਤਿਮਾਹੀ ’ਚ 3.3% ਦੀ ਸ਼ਾਨਦਾਰ ਗ੍ਰੋਥ

Share On
canadas-economy-grows-3-3-in-q2-fastest-pace-since-early-2023
Meanwhile, money markets expect the Bank of Canada to keep its benchmark interest rate at 2.25% for a seventh consecutive meeting. (Photo: The Canadian Press)

ਕੈਨੇਡਾ ਦੀ ਆਰਥਿਕਤਾ ਨੇ ਸਾਲ 2026 ਦੀ ਦੂਜੀ ਤਿਮਾਹੀ ਯਾਨੀ ਅਪ੍ਰੈਲ ਤੋਂ ਜੂਨ ਦੌਰਾਨ ਸਾਲਾਨਾ ਆਧਾਰ 'ਤੇ 3.3 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ, ਜੋ ਸਾਲ 2023 ਦੀ ਸ਼ੁਰੂਆਤ ਤੋਂ ਬਾਅਦ ਸਭ ਤੋਂ ਤੇਜ਼ ਆਰਥਿਕ ਵਾਧਾ ਹੈ।

ਸਟੈਟਿਸਟਿਕਸ ਕੈਨੇਡਾ ਮੁਤਾਬਕ, ਅਮਰੀਕੀ ਟੈਰਿਫਸ ਅਤੇ ਇਮੀਗ੍ਰੇਸ਼ਨ ਦੇ ਪ੍ਰਭਾਵ ਕਾਰਨ ਇੱਕ ਸਾਲ ਸੁਸਤ ਰਹੀ ਗ੍ਰੋਥ ਵਿਚ ਆਈ ਤਾਜ਼ਾ ਤੇਜ਼ੀ ਦਾ ਮੁੱਖ ਕਾਰਨ ਨਿਰਯਾਤ ਵਿਚ 3.6 ਫੀਸਦੀ ਦਾ ਉਛਾਲ, ਘਰੇਲੂ ਖਪਤ ਵਿਚ 3.3 ਫੀਸਦੀ ਦਾ ਵਾਧਾ ਅਤੇ ਕਾਰੋਬਾਰੀ ਨਿਵੇਸ਼ ਵਿਚ ਆਈ ਰਿਕਵਰੀ ਹੈ। ਕੈਨੇਡੀਅਨ ਨਿਰਯਾਤ ਨੂੰ ਖਾਸ ਤੌਰ 'ਤੇ ਆਟੋ ਨਿਰਯਾਤ ਕਾਰਨ ਹੁਲਾਰਾ ਮਿਲਿਆ ਹੈ।

ਇਸ ਤੋਂ ਇਲਾਵਾ ਏਜੰਸੀ ਨੇ ਪਹਿਲੀ ਤਿਮਾਹੀ ਦੇ ਜੀਡੀਪੀ ਅੰਕੜਿਆਂ ਨੂੰ ਵੀ ਸੋਧ ਕੇ 0.3 ਫੀਸਦੀ ਸਕਾਰਾਤਮਕ ਕਰ ਦਿੱਤਾ ਹੈ, ਜਿਸ ਨਾਲ ਕੈਨੇਡਾ 'ਤੇ ਤਕਨੀਕੀ ਮੰਦੀ ਦਾ ਖ਼ਤਰਾ ਫਿਲਹਾਲ ਟਲ ਗਿਆ ਹੈ।

ਹਾਲਾਂਕਿ, ਜੂਨ ਵਿਚ ਆਰਥਿਕਤਾ 0.3 ਫੀਸਦੀ ਦੀ ਦਰ ਨਾਲ ਵਧੀ ਹੈ ਪਰ ਜੁਲਾਈ ਦੇ ਸ਼ੁਰੂਆਤੀ ਅਨੁਮਾਨਾਂ ਵਿਚ ਜੀਡੀਪੀ ਦੇ ਸਥਿਰ ਰਹਿਣ ਦੇ ਸੰਕੇਤ ਮਿਲੇ ਹਨ, ਜਿਸ ਕਾਰਨ ਅਰਥਸ਼ਾਸਤਰੀ ਤੀਜੀ ਤਿਮਾਹੀ ਦੀ ਸ਼ੁਰੂਆਤ ਨੂੰ ਥੋੜ੍ਹਾ ਨਰਮ ਮੰਨ ਰਹੇ ਹਨ। ਉਥੇ ਹੀ, ਮਨੀ ਮਾਰਕਿਟ ਦੇ ਅਨੁਮਾਨਾਂ ਮੁਤਾਬਕ, ਬੈਂਕ ਔਫ ਕੈਨੇਡਾ ਬੁੱਧਵਾਰ ਨੂੰ ਜਾਰੀ ਕੀਤੇ ਜਾਣ ਵਾਲੇ ਆਪਣੇ ਫੈਸਲੇ ਵਿਚ ਲਗਾਤਾਰ 7ਵੀਂ ਵਾਰ ਬੈਂਚਮਾਰਕ ਇੰਟਰਸਟ ਰੇਟ ਨੂੰ 2.25 ਫੀਸਦੀ 'ਤੇ ਬਰਕਰਾਰ ਰੱਖ ਸਕਦਾ

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link