Oct 20, 2026 7:21 PM - Connect Newsroom - Ramandeep Kaur with files from The Canadian Press

ਕੈਨੇਡਾ ਦਾ ਫੈਡਰਲ ਬਜਟ 5 ਨਵੰਬਰ ਨੂੰ ਪੇਸ਼ ਹੋਵੇਗਾ, ਜਿਸ ਦਾ ਅਧਿਕਾਰਤ ਐਲਾਨ ਵਿੱਤ ਮੰਤਰੀ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਕਰ ਦਿੱਤਾ ਹੈ। ਮੰਗਲਵਾਰ ਨੂੰ ਹਾਊਸ ਔਫ ਕਾਮਨ ਵਿਚ ਪ੍ਰਸ਼ਨ ਕਾਲ ਦੌਰਾਨ ਉਨ੍ਹਾਂ ਇਸ ਤਾਰੀਖ਼ ਦੀ ਪੁਸ਼ਟੀ ਕੀਤੀ। ਇਹ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਾਲੀ ਲਿਬਰਲ ਸਰਕਾਰ ਦਾ fall ਵਿਚ ਪੇਸ਼ ਕੀਤਾ ਜਾਣ ਵਾਲਾ ਦੂਜਾ ਬਜਟ ਹੋਵੇਗਾ।
ਇਹ ਬਜਟ ਅਜਿਹੇ ਸਮੇਂ ਆ ਰਿਹਾ ਹੈ ਜਦੋਂ ਕੈਨੇਡਾ ਦੇ ਕਾਰੋਬਾਰੀ ਅਮਰੀਕੀ ਟੈਰਿਫਸ ਅਤੇ ਕੈਨੇਡਾ ਦੀ ਜਵਾਬੀ ਕਾਰਵਾਈ ਦੋਹਾਂ ਦਾ ਨੁਕਸਾਨ ਝੱਲ ਰਹੇ ਹਨ। ਵਿੱਤ ਮੰਤਰੀ ਨੇ ਹਾਲਾਂਕਿ, ਸੰਕੇਤ ਦਿੱਤਾ ਕਿ ਇਸ ਬਜਟ ਵਿਚ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਅਤੇ ਆਜ਼ਾਦ ਬਣਾਉਣ ਲਈ ਕਈ ਕਦਮ ਸ਼ਾਮਲ ਹੋਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਇਹ ਬਜਟ ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ, ਨੌਕਰੀਆਂ ਦੇ ਨਵੇਂ ਮੌਕੇ ਸਿਰਜਣ ਅਤੇ ਕੈਨੇਡੀਅਨ ਲਈ ਲਾਈਫ ਨੂੰ ਵਧੇਰੇ ਕਿਫਾਇਤੀ ਬਣਾਉਣ 'ਤੇ ਕੇਂਦਿਰਤ ਹੋਵੇਗਾ।
ਗੌਰਤਲਬ ਹੈ ਕਿ ਨਵੇਂ financial plan ਤਹਿਤ ਪਿਛਲੇ ਸਾਲ ਦਾ ਬਜਟ ਪਹਿਲੀ ਵਾਰ ਨਵੰਬਰ ਦੇ ਪਹਿਲੇ ਹਫ਼ਤੇ ਜਾਰੀ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਇਹ ਆਮ ਤੌਰ 'ਤੇ spring ਵਿਚ ਪੇਸ਼ ਕੀਤਾ ਜਾਂਦਾ ਸੀ।




