12.04C Vancouver
ADS

Apr 28, 2021 7:36 PM -

ਕੈਨੇਡਾ ਪਹੁੰਚ ਗਈਆਂ ਜੌਨਸਨ ਐਂਡ ਜੌਨਸਨ ਵੈਕਸੀਨ ਦੀਆਂ 300,000 ਖੁਰਾਕਾਂ; ਮੌਡਰਨਾ ਵੈਕਸੀਨ ਦੀਆਂ 650,000 ਖੁਰਾਕਾਂ ਪਹੁੰਚੀਆਂ ਟੋਰੌਂਟੋ

Share On
canadas-first-300-000-doses-of-j-j-covid-19-vaccine-arriving-today-650-000-doses-of-moderna-vaccine-arrive-in-toronto
A health worker shows to the media how she prepares a dose of the Janssen vaccine by Johnson & Johnson, during a COVID-19 vaccination campaign at the Vela vaccination center, near Tor Vergata hospital in Rome, Saturday, April 24, 2021. THE CANADIAN PRESS/AP-Alessandra Tarantino

ਕੈਨੇਡਾ 'ਚ ਜੌਨਸਨ ਐਂਡ ਜੌਨਸਨ ਕੋਵਿਡ-19 ਵੈਕਸੀਨ ਦੀਆਂ ਪਹਿਲਾਂ ਖੁਰਾਕਾਂ ਅੱਜ ਪਹੁੰਚਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਦੇਸ਼ 'ਚ ਇਸ ਵੈਕਸੀਨ ਦੀਆਂ 300,000 ਖੁਰਾਕਾਂ ਪਹੁੰਚ ਰਹੀਆਂ ਹਨ।

ਹਾਲਾਂਕਿ ਇਸ ਜਾਣਕਾਰੀ ਨੂੰ ਫਿਲਹਾਲ ਅਧਿਕਾਰਿਤ ਨਹੀਂ ਕੀਤਾ ਗਿਆ ਹੈ।

ਇੱਕ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਨੂੰ ਫਿਲਹਾਲ ਇਸ ਨਵੀਂ ਵੈਕਸੀਨ ਦੀ ਸਪਲਾਈ ਚੇਨ ਨੂੰ ਸੁਰੱਖਿਅਤ ਕਰਨ ਦੀ ਲੋੜ ਹੈ।

ਯਾਦ ਰਹੇ ਇਸ ਵੈਕਸੀਨ ਨਾਲ ਜੁੜੀਆਂ ਕੁਝ ਉਤਪਾਦਨ ਦੀਆਂ ਦਿੱਕਤਾਂ ਪੇਸ਼ ਆਈਆਂ ਹਨ।

ਕੈਨੇਡਾ ਨੇ ਇਸ ਵੈਕਸੀਨ ਦੀਆਂ 10 ਮਿਲੀਅਨ ਖੁਰਾਕਾਂ ਖਰੀਦੀਆਂ ਹਨ ਅਤੇ 28 ਮਿਲੀਅਨ ਹੋਰ ਖੁਰਾਕਾਂ ਖਰੀਦਣ ਦੀ ਆਪਸ਼ਨ ਉਪਲਬਧ ਹੈ।

ਕੈਨੇਡਾ ਪਹੁੰਚੀਆਂ ਮੌਡਰਨਾ ਵੈਕਸੀਨ ਦੀਆਂ 650,000 ਖੁਰਾਕਾਂ

ਕੈਨੇਡਾ ਬਾਰਡਰ ਸਰਵਿਸਿਜ਼ ਏਜੈਂਸੀ ਦਾ ਕਹਿਣਾ ਹੈ ਕਿ ਟੋਰੌਂਟੋ ਪੀਅਰਸਨ ਹਵਾਈ ਅੱਡੇ 'ਤੇ ਮੌਡਰਨਾ ਵੈਕਸੀਨ ਦੀਆਂ 650,000 ਖੁਰਾਕਾਂ ਪਹੁੰਚ ਗਈਆਂ ਹਨ।

ਜਾਣਕਾਰੀ ਦਿੱਤੀ ਗਈ ਕਿ ਵੈਕਸੀਨ ਦੇ ਪਹੁੰਚਣ ਦੀ ਪ੍ਰੀਕਿਰਿਆ ਨੂੰ ਪੂਰਾ ਕਰ ਲਿਆ ਗਿਆ ਹੈ।

ਇਹ ਸ਼ਿਪਮੈਂਟ ਬੀਤੇ ਹਫ਼ਤੇ ਤੋਂ ਡਿਲੇਅ ਹੋਈ ਸੀ।

ਕੰਪਨੀ ਦੇ ਯੂਰੋਪ 'ਚ ਕੁਝ ਉਤਪਾਦਨ ਮਸਲਿਆਂ ਦੇ ਚਲਦਿਆਂ ਇਸ ਦੇਰੀ ਦੀਆਂ ਖਬਰਾਂ ਉਜਾਗਰ ਹੋਈਆਂ ਸਨ।

ਅੱਜ ਪਹੁੰਚੀਆਂ ਖੁਰਾਕਾਂ ਨੂੰ ਪਹਿਲਾਂ ਇਨੋਮਾਰ ਸਟ੍ਰੇਟਜਿਸ ਵੇਅਰਹਾਊਸ (Innomar Strategies warehouse) ਪਹੁੰਚਾਇਆ ਜਾਵੇਗਾ।

ਇਸ ਲੌਜਿਸਟਿਕਸ ਕੰਪਨੀ ਵੱਲੋਂ ਖੁਰਾਕਾਂ ਨੂੰ ਰੀ-ਪੈਕੇਜ ਕੀਤਾ ਜਾਵੇਗਾ ਅਤੇ ਫਿਰ ਇਸ ਨੂੰ ਸੂਬਿਆਂ ਅਤੇ ਟੈਰੀਟਰੀਸ ਤਕ ਪਹੁੰਚਾਇਆ ਜਾਵੇਗਾ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link