13.01C Vancouver
ADS

Oct 13, 2023 5:39 PM - The Canadian Press

ਕੈਨੇਡਾ ਦੀ ਵਿਦੇਸ਼ ਮੰਤਰੀ ਪਹੁੰਚੀ ਇਜ਼ਰਾਈਲ, ਲੈਣਗੇ ਹਾਲਾਤਾਂ ਦਾ ਜਾਇਜ਼ਾ

Share On
canadas-foreign-minister-arrived-in-israel-to-take-stock-of-situation
She will engage with Israel’s Minister of Foreign Affairs and Jordan’s Minister of Foreign Affairs (Photo: The Canadian Press)

ਇਜ਼ਰਾਈਲ ਅਤੇ ਹਮਾਸ ਦੀ ਜੰਗ ਜਾਰੀ ਹੈ, ਇਸੇ ਵਿਚਕਾਰ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲੇਨੀ ਜੌਲੀ ਇਜ਼ਰਾਈਲ ਪਹੁੰਚ ਗਏ ਹਨ।

ਜੌਲੀ ਦੇ ਦਫਤਰ ਤੋਂ ਜਾਰੀ ਇੱਕ ਨਿਊਜ਼ ਰਿਲੀਜ਼ ਵਿੱਚ ਦੱਸਿਆ ਗਿਆ ਹੈ ਕਿ ਉਹ ਆਪਣੀ ਤਿੰਨ ਦਿਨਾਂ ਯਾਤਰਾ ਦੌਰਾਨ ਇਜ਼ਰਾਈਲ ਅਤੇ ਜੌਰਡਨ ਦਾ ਦੌਰਾ ਕਰਨਗੇ।

ਜੌਲੀ ਸ਼ੁੱਕਰਵਾਰ ਨੂੰ ਏਥਨਜ਼ ਦੇ ਰਾਹੀਂ ਤਲ ਅਵੀਵ ਪਹੁੰਚੇ।ਜੌਲੀ ਗਾਜ਼ਾ ਵਿੱਚ ਵਿਗੜ ਰਹੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕਰਨਗੇ।

ਜੌਲੀ ਦਾ ਕਹਿਣਾ ਹੈ ਕਿ ਉਹ ਇਜ਼ਰਾਈਲ 'ਤੇ ਹਮਾਸ ਦੇ ਅੱਤਵਾਦੀ ਹਮਲੇ ਤੋਂ ਪ੍ਰਭਾਵਿਤ ਹੋਏ ਸਾਰੇ ਨਾਗਰਿਕਾਂ ਦੇ ਨਾਲ ਹਨ।

ਇਸ ਫੇਰੀ ਦੌਰਾਨ ਜੌਲੀ ਇਜ਼ਰਾਈਲ ਅਤੇ ਜੌਰਡਨ ਦੇ ਵਿਦੇਸ਼ ਮੰਤਰੀਆਂ ਨਾਲ ਵੀ ਮੁਲਾਕਾਤ ਕਰਨਗੇ।

ਦੱਸ ਦਈਏ ਕਿ ਇਜ਼ਰਾਈਲ ਅਤੇ ਹਮਾਸ ਦਰਮਿਆਨ ਕੈਨੇਡਾ ਸਰਕਾਰ ਇਜ਼ਰਾਈਲ ਵਿੱਚ ਫਸੇ ਆਪਣੇ ਲੋਕਾਂ ਨੂੰ ਉੱਥੋਂ ਕੱਢਣ ਦਾ ਕੰਮ ਕਰ ਰਹੀ ਹੈ।

ਬੀਤੇ ਦਿਨ 2 ਕੈਨੇਡੀਅਨ ਫ਼ੌਜੀ ਜਹਾਜ਼ 281 ਕੈਨੇਡੀਅਨਜ਼ ਨੂੰ ਇਜ਼ਰਾਈਲ ਤੋਂ ਏਅਰਲਿਫ਼ਟ ਕਰਕੇ ਏਥਨਜ਼ ਲਿਜਾ ਚੁੱਕੇ ਹਨ।

Latest news

canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
saskatchewan-sees-40-drop-in-u-s-alcohol-and-wine-sales
Punjabi

ਸਸਕੈਚਵਨ ਵਿੱਚ ਅਮਰੀਕੀ ਸ਼ਰਾਬ ਤੇ ਵਾਈਨ ਦੀ ਵਿਕਰੀ 40% ਘਟੀ

ਸਸਕੈਚਵਨ ਨੇ ਅਮਰੀਕੀ ਸ਼ਰਾਬ ਅਤੇ ਵਾਈਨ ਦੀ ਵਿਕਰੀ ਵਿਚ 2025-26 ਦੌਰਾਨ 40 ਫੀਸਦੀ ਦੀ ਗਿਰਾਵਟ ਦਰਜ ਕੀਤੀ ਹੈ, ਜਿਸ ਵਿਚ ਸਭ ਤੋਂ ਵੱਡੀ ਮਾਰ ਕੈਲੀਫੋਰਨੀਆ ਦੀਆਂ wines ਨੂੰ ਪਈ ਹੈ। ਇਹ ਗਿਰਾਵਟ ਉਦੋਂ ਦੇਖਣ ਨੂੰ ਮਿਲੀ ਹੈ ਜਦੋਂ ਸੂਬਾ ਸਰਕਾਰ ਨੇ ਸਾਲ ਪਹਿਲਾਂ ਟੈਰਿਫ ਵਿਵਾਦ ਦੇ ਬਾਵਜੂਦ ਅਮਰੀਕੀ ਸ਼ਰਾਬ ਨੂੰ ਸਟੋਰਾਂ 'ਤੇ ਵਾਪਸ ਲਿਆਉਣ ਦਾ ਫੈਸਲਾ ਕੀਤਾ ਸੀ ਪਰ ਗਾਹਕਾਂ ਨੇ ਖੁਦ ਹੀ ਅਮਰੀਕੀ ਬ੍ਰਾਂਡ ਤੋਂ ਦੂਰੀ ਬਣਾ ਲਈ।
b-c-finance-minister-brenda-bailey-reveals-early-stage-cancer-diagnosis
Punjabi

ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਕੀਤਾ ਖੁਲਾਸਾ

ਬੀ. ਸੀ. ਦੀ ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂਆਤੀ ਪੜਾਅ ਦਾ ਕੈਂਸਰ ਹੈ, ਜਿਸ ਦਾ ਇਲਾਜ ਸੰਭਵ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਬੇਲੀ ਨੇ ਜਾਣਕਾਰੀ ਦਿੱਤੀ ਕਿ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ ਸੀ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਉਮੀਦ ਜਤਾਈ ਗਈ ਹੈ।
groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link