11.37C Vancouver
ADS

Mar 6, 2024 7:55 PM - The Canadian Press

ਗਾਜ਼ਾ ਪੱਟੀ ਵਿੱਚ ਸੰਯੁਕਤ ਰਾਸ਼ਟਰ ਰਾਹਤ ਸੰਗਠਨ ਲਈ ਕੈਨੇਡਾ ਦਾ ਭਵਿੱਖ ਫੰਡਿੰਗ ਅਜੇ ਵੀ ਅੜਿੱਕੇ ਵਿੱਚ

Share On
canadas-future-funding-for-un-relief-organization-in-gaza-strip-still-in-limbo
A senior government source, speaking on condition of anonymity, says discussions continue on the decision, including with other countries that also paused funding to the organization earlier this winter.(Photo: The Canadian Press)

ਕੈਨੇਡਾ ਸਰਕਾਰ ਸੰਯੁਕਤ ਰਾਸ਼ਟਰ ਦੀ ਗਾਜ਼ਾ ਵਿਚ ਫਲਸਤੀਨ ਸ਼ਰਨਾਰਥੀਆਂ ਲਈ ਕੰਮ ਕਰਨ ਵਾਲੀ ਰਾਹਤ ਅਤੇ ਕਾਰਜ ਏਜੰਸੀ ਲਈ ਫੰਡਿੰਗ ਮੁੜ ਸ਼ੁਰੂ ਕਰ ਸਕਦੀ ਹੈ।

ਅਪ੍ਰੈਲ ਵਿਚ $25 ਮਿਲੀਅਨ ਦੀ ਪਹਿਲਾਂ ਤੋਂ ਯੋਜਨਾਬੱਧ ਫੰਡਿੰਗ ਦੇਣ ਤੋਂ ਇਲਾਵਾ ਟਰੂਡੋ ਸਰਕਾਰ ਦੇ ਅੰਤਰਰਾਸ਼ਟਰੀ ਵਿਕਾਸ ਮੰਤਰੀ ਅਹਿਮਦ ਹੁਸੈਨ ਵਲੋਂ ਇਸ ਲਈ ਨਵੀਂ ਪੇਮੈਂਟ ਦੀ ਵੀ ਘੋਸ਼ਣਾ ਕੀਤੀ ਜਾ ਸਕਦੀ ਹੈ।

ਕੈਨੇਡਾ ਨੇ ਜਨਵਰੀ ਵਿਚ ਸੰਯੁਕਤ ਰਾਸ਼ਟਰ ਦੀ ਫਲਸਤੀਨੀ ਰਾਹਤ ਅਤੇ ਵਰਕਸ ਏਜੰਸੀ ਲਈ ਫੰਡਿੰਗ ’ਤੇ ਰੋਕ ਦਾ ਐਲਾਨ ਕੀਤਾ ਸੀ ਕਿਉਂਕਿ ਸੰਯੁਕਤ ਰਾਸ਼ਟਰ ਦੀ ਇਸ ਪ੍ਰਮੁੱਖ ਏਜੰਸੀ ਦੇ 12 ਕਰਮਚਾਰੀਆਂ ਦੇ ਇਜ਼ਰਾਈਲ ’ਤੇ 7 ਅਕਤੂਬਰ ਨੂੰ ਹੋਏ ਹਮਾਸ ਦੇ ਹਮਲੇ ਵਿਚ ਸ਼ਾਮਲ ਹੋਣ ਦੇ ਦੋਸ਼ ਲੱਗੇ ਸਨ।

ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਕੈਨੇਡਾ ਸਰਕਾਰ ਨੂੰ ਇਨ੍ਹਾਂ ਦੋਸ਼ਾਂ ਦੀ ਜਾਂਚ ਦੇ ਸਬੰਧ ਵਿਚ ਸੰਯੁਕਤ ਰਾਸ਼ਟਰ ਤੋਂ ਅੰਤਰਿਮ ਰਿਪੋਰਟ ਮਿਲੀ ਹੈ, ਜਿਸ ਦੇ ਆਧਾਰ ’ਤੇ ਕੈਨੇਡੀਅਨ ਸਰਕਾਰ ਫੰਡਿੰਗ ਨੂੰ ਮੁੜ ਸ਼ੁਰੂ ਕਰਨ ਵਿਚ ਆਰਾਮਦਾਇਕ ਹੈ।

ਗੌਰਤਲਬ ਹੈ ਕਿ ਯੂ. ਐੱਨ. ਦੀ ਫਲਸਤੀਨ ਸ਼ਰਨਾਰਥੀ ਲਈ ਕੰਮ ਕਰਨ ਵਾਲੀ ਰਾਹਤ ਅਤੇ ਕਾਰਜ ਏਜੰਸੀ ਨੂੰ ਲੈ ਕੇ ਕੈਨੇਡਾ ਵਿਚ ਸਿਆਸੀ ਮਾਹੌਲ ਕਾਫ਼ੀ ਗਰਮ ਰਿਹਾ ਹੈ।

ਕੰਜ਼ਰਵੇਟਿਵ ਲੀਡਰ ਪੀਅਰੇ ਪੋਲੀਵਰੇ ਨੇ ਕਿਹਾ ਸੀ ਕਿ ਜੇ ਉਹ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਏਜੰਸੀ ਦੀ ਫੰਡਿੰਗ ਵਿਚ ਕਟੌਤੀ ਕਰਨਗੇ। ਓਧਰ, ਐੱਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਫੰਡਿੰਗ ਨੂੰ ਰੋਕਣ ਦੇ ਕਦਮ ਨੂੰ ਗਲਤ ਕਰਾਰ ਦਿੱਤਾ ਸੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link