12.72C Vancouver
ADS

Nov 7, 2024 3:03 PM - The Canadian Press

ਕੈਨੇਡਾ ਦਾ ਸਿਹਤ ਸੰਭਾਲ ਖਰਚ 2024 ਵਿਚ $372 ਬਿਲੀਅਨ ਤੱਕ ਪਹੁੰਚਣ ਦੀ ਉਮੀਦ

Share On
canadas-health-care-spending-to-reach-372-billion-in-2024
The report notes that the Canadian dental and pharmacare plans could push health-care spending even further as more people who previously couldn't afford these services start using them.(Photo: The Canadian Press)

ਕੈਨੇਡਾ ਦਾ ਸਿਹਤ ਸੰਭਾਲ ਖਰਚ 2024 ਵਿਚ ਜੀ. ਡੀ. ਪੀ. ਦੇ 12.4 ਫੀਸਦੀ ਨੂੰ ਛੂਹ ਸਕਦਾ ਹੈ ਅਤੇ ਇਹ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਵੇਗਾ। ਕੈਨੇਡੀਅਨ ਇੰਸਟੀਚਿਊਟ ਫਾਰ ਹੈਲਥ ਇਨਫਰਮੇਸ਼ਨ ਦੀ ਰਿਪੋਰਟ ਮੁਤਾਬਕ, ਇਸ ਸਾਲ ਕੁੱਲ ਸਿਹਤ ਸੰਭਾਲ ਖਰਚ $372 ਬਿਲੀਅਨ ਯਾਨੀ ਪ੍ਰਤੀ ਕੈਨੇਡੀਅਨ $9,054 ਤੱਕ ਪਹੁੰਚਣ ਦੀ ਉਮੀਦ ਹੈ।

ਹਾਲਾਂਕਿ, ਸਿਹਤ ਖ਼ਰਚ ਦਾ ਆਰਥਿਕ ਵਿਕਾਸ ਨੂੰ ਪਛਾੜਨਾ ਕੋਈ ਅਨੋਖੀ ਗੱਲ ਨਹੀਂ ਹੈ ਪਰ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਕੈਨੇਡਾ ਦੀ ਵਧਦੀ ਆਬਾਦੀ ਅਤੇ ਬਜ਼ੁਰਗ ਹੁੰਦੀ ਜਨਸੰਖਿਆ ਕਾਰਨ ਅਗਲੇ ਕਈ ਸਾਲਾਂ ਤੱਕ ਇਹੀ ਸਥਿਤੀ ਬਣੀ ਰਹਿ ਸਕਦੀ ਹੈ।

2022 ਵਿਚ ਸਿਹਤ ਸੰਭਾਲ ’ਤੇ ਕੈਨੇਡਾ ਦਾ ਪ੍ਰਤੀ ਵਿਅਕਤੀ ਖ਼ਰਚ ਦੁਨੀਆ ਵਿਚ ਸਭ ਤੋਂ ਵੱਧ ਰਿਹਾ ਸੀ ਪਰ ਫਿਰ ਵੀ ਇਹ ਅਮਰੀਕਾ ਅਤੇ ਸਵੀਡਨ ਤੋਂ ਘੱਟ ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਕੈਨੇਡੀਅਨ ਡੈਂਟਲ ਅਤੇ ਫਾਰਮਾਕੇਅਰ ਯੋਜਨਾ ਹੈਲਥ-ਕੇਅਰ ਖਰਚ ਨੂੰ ਹੋਰ ਵਧਾ ਸਕਦੇ ਹਨ ਕਿਉਂਕਿ ਜੋ ਲੋਕ ਪਹਿਲਾਂ ਇਨ੍ਹਾਂ ਸੇਵਾਵਾਂ ਨੂੰ ਲੈ ਸਕਦੇ ਹਨ ਉਹ ਇਸ ਦਾ ਇਸਤੇਮਾਲ ਸ਼ੁਰੂ ਕਰ ਦੇਣਗੇ।


Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link