17.87C Vancouver
ADS

Dec 15, 2025 4:16 PM - Connect Newsroom - Jasmine Singh with files from The Canadian Press

ਨਵੰਬਰ ਵਿੱਚ ਕੈਨੇਡਾ ਦੀ ਮਹਿੰਗਾਈ ਦਰ ਰਹੀ ਸਥਿਰ , ਗ੍ਰੋਸਰੀ ਦੀਆਂ ਕੀਮਤਾਂ ਵਿੱਚ ਵਾਧਾ

Share On
canadas-inflation-holds-steady-in-november-as-grocery-prices-climb-at-fastest-pace-since-2023
Shoppers browse the produce section of a grocery store as food prices continue to rise faster than overall inflation in Canada. (Photo: The Canadian Press)

ਕੈਨੇਡਾ ਦੀ ਮਹਿੰਗਾਈ ਦਰ ਇੱਕ ਵਾਰ ਫਿਰ ਅਰਥਸ਼ਾਸਤਰੀ ਦੀਆਂ ਉਮੀਦਾਂ ਤੋਂ ਖਰੀ ਉਤਰੀ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਨਵੰਬਰ ਵਿਚ ਸਾਲਾਨਾ ਮਹਿੰਗਾਈ ਦਰ 2.2 ਫੀਸਦੀ ਵਧਿਆ ਹੈ, ਜੋ ਕਿ ਅਕਤੂਬਰ ਵਿਚ ਦੇਖੀ ਗਈ ਦਰ ਦੇ ਹੀ ਬਰਾਬਰ ਹੈ। ਅਰਥਸ਼ਾਸਤਰੀ ਇਸ ਦੇ 2.3 ਫੀਸਦੀ ਵਧਣ ਦੀ ਉਮੀਦ ਜਤਾ ਰਹੇ ਸਨ।

ਏਜੰਸੀ ਦਾ ਕਹਿਣਾ ਹੈ ਕਿ ਪੈਟਰੋਲ ਦੀ ਵਿਕਰੀ 'ਤੇ ਕਾਰਬਨ ਲੇਵੀ ਹਟਾਏ ਜਾਣ ਨਾਲ ਅਪ੍ਰੈਲ ਤੋਂ ਹੀ ਸਾਲ-ਦਰ-ਸਾਲ ਦੇ ਆਧਾਰ 'ਤੇ ਬਾਲਣ ਦੀ ਕੀਮਤ ਘੱਟ ਬਣੀ ਹੋਈ ਹੈ, ਜਿਸ ਨਾਲ ਕੁੱਲ ਮਹਿੰਗਾਈ ਦਰ ਘੱਟ ਰੱਖਣ ਵਿਚ ਮਦਦ ਮਿਲੀ ਹੈ। ਸਟੈਟਕੈਨ ਮੁਤਾਬਕ, ਪੈਟਰੋਲ ਕੀਮਤਾਂ ਦੇ ਪ੍ਰਭਾਵ ਨੂੰ ਕੱਢ ਦਿੱਤਾ ਜਾਵੇ ਤਾਂ ਪਿਛਲੇ ਮਹੀਨੇ ਮਹਿੰਗਾਈ ਦਰ ਵਿਚ 2.6 ਫੀਸਦੀ ਦਾ ਵਾਧਾ ਹੋਇਆ ਹੈ।

ਉਥੇ ਹੀ, ਦੂਜੇ ਪਾਸੇ, ਕਰਿਆਨੇ ਦੀਆਂ ਕੀਮਤਾਂ ਵਿਚ ਵਾਧਾ ਜਾਰੀ ਹੈ। ਨਵੰਬਰ ਵਿਚ ਸਾਲਾਨਾ ਆਧਾਰ 'ਤੇ ਫੂਡ ਇਨਫਲੇਸ਼ਨ ਵਿਚ 4.7 ਫੀਸਦੀ ਦਾ ਵਾਧਾ ਹੋਇਆ ਹੈ, ਜਦੋਂ ਕਿ ਅਕਤੂਬਰ ਵਿਚ ਇਹ 3.4 ਫੀਸਦੀ ਸੀ। ਸਟੈਟਕੈਨ ਨੇ ਕਿਹਾ ਕਿ ਆਖਰੀ ਵਾਰ ਗ੍ਰੋਸਰੀ ਕੀਮਤਾਂ ਦਸੰਬਰ 2023 ਵਿਚ ਇੰਨੀਆਂ ਉੱਚੀਆਂ ਸਨ। ਹਾਲਾਂਕਿ, ਟੈਰਿਫਸ ਲਗਾਏ ਜਾਣ ਤੋਂ ਬਾਅਦ ਇਹ ਪਹਿਲਾ ਮਹੀਨਾ ਹੈ ਜਦੋਂ ਕੋਰ ਮਹਿੰਗਾਈ ਦਰ 3 ਫੀਸਦੀ ਤੋਂ ਹੇਠਾਂ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link