13.8C Vancouver
ADS

Jun 22, 2026 2:14 PM - Connect Newsroom - Ramandeep Kaur with files from The Canadian Press

ਗੈਸੋਲੀਨ ਕੀਮਤਾਂ ਦੇ ਉਛਾਲ ਨਾਲ ਕੈਨੇਡਾ ਦੀ ਮਹਿੰਗਾਈ ਦਰ ਮਈ ਵਿੱਚ 3.2 ਫੀਸਦੀ 'ਤੇ ਪਹੁੰਚੀ

Share On
canadas-inflation-rate-rises-to-3-2-in-may-as-gasoline-prices-surge
Statistics Canada said Canadians faced the highest prices for gasoline and diesel since June 2022, pushing inflation above the Bank of Canada's target range of two to three per cent. (Photo: The Canadian Press)

ਕੈਨੇਡਾ ਦੀ ਮਹਿੰਗਾਈ ਦਰ ਵੱਧ ਕੇ ਲਗਭਗ ਦੋ ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ। ਸਟੈਟਿਸਟਿਕਸ ਵਿਭਾਗ ਮੁਤਾਬਕ, ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਮਈ ਦੌਰਾਨ ਮਹਿੰਗਾਈ 3.2 ਫੀਸਦੀ ਦਰਜ ਹੋਈ ਹੈ, ਜੋ ਕਿ ਅਪ੍ਰੈਲ ਦੇ ਮੁਕਾਬਲੇ 0.4 ਫੀਸਦੀ ਜ਼ਿਆਦਾ ਅਤੇ ਦਸੰਬਰ 2023 ਤੋਂ ਬਾਅਦ ਸਭ ਤੋਂ ਉੱਚਾ ਪੱਧਰ ਹੈ।

ਸਟੈਟਕੈਨ ਅਨੁਸਾਰ, ਮਿਡਲ ਈਸਟ ਦੇ ਸੰਘਰਸ਼ ਅਤੇ ਸਟ੍ਰੇਟ ਆਫ ਹਾਰਮੂਜ਼ ਦੇ ਬੰਦ ਹੋਣ ਕਾਰਨ ਪੈਦਾ ਹੋਏ ਕੱਚੇ ਤੇਲ ਦੇ ਸੰਕਟ ਕਰਕੇ ਮਈ ਵਿਚ ਪਿਛਲੇ ਸਾਲ ਦੇ ਮੁਕਾਬਲੇ ਗੈਸ ਦੀਆਂ ਕੀਮਤਾਂ ਵਿਚ 33.2 ਫੀਸਦੀ ਦਾ ਉਛਾਲ ਆਇਆ, ਜਿਸ ਕਾਰਨ ਲੋਕਾਂ ਨੇ ਪੰਪਾਂ 'ਤੇ ਜੂਨ 2022 ਤੋਂ ਬਾਅਦ ਸਭ ਤੋਂ ਮਹਿੰਗੇ ਪੈਟਰੋਲ-ਡੀਜ਼ਲ ਦਾ ਸਾਹਮਣਾ ਕੀਤਾ। ਹਾਲਾਂਕਿ, ਮਹਿੰਗਾਈ ਦਰ ਸੈਂਟਰਲ ਬੈਂਕ ਦੇ ਟਾਰਗੇਟ ਦੋ ਤੋਂ ਤਿੰਨ ਫੀਸਦੀ ਤੱਕ ਦੀ ਰੇਂਜ ਤੋਂ ਬਾਹਰ ਨਿਕਲਣ ਦੇ ਬਾਵਜੂਦ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵਲੋਂ ਵਿਆਜ ਦਰਾਂ ਵਿਚ ਫਿਲਹਾਲ ਕੋਈ ਵਾਧਾ ਨਹੀਂ ਕੀਤਾ ਜਾਵੇਗਾ।

ਸੀ.ਆਈ.ਬੀ.ਸੀ. ਦੇ ਸੀਨੀਅਰ ਅਰਥਸ਼ਾਸਤਰੀ ਐਂਡਰਿਊ ਗ੍ਰਾਂਥਮ ਮੁਤਾਬਕ, ਤੇਲ ਅਤੇ ਗੈਸੋਲੀਨ ਕੀਮਤਾਂ ਹੁਣ ਆਪਣੇ ਪਹਿਲੇ ਪੱਧਰ ਤੋਂ ਕਾਫ਼ੀ ਘੱਟ ਗਈਆਂ ਹਨ, ਇਸ ਲਈ ਉਨ੍ਹਾਂ ਦਾ ਅਨੁਮਾਨ ਹੈ ਕਿ ਬੈਂਕ ਔਫ ਕੈਨੇਡਾ 2026 ਦੇ ਬਾਕੀ ਬਚੇ ਸਾਲ ਲਈ ਵਿਆਜ ਦਰਾਂ ਨੂੰ ਜਿਉਂ ਦੀ ਤਿਉਂ ਬਰਕਰਾਰ ਰੱਖ ਸਕਦਾ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link