13.27C Vancouver
ADS

Feb 7, 2024 2:58 PM - The Connect News

ਕੈਨੇਡਾ ਦੀ ਮੁੱਖ ਵਿਰੋਧੀ ਪਾਰਟੀ ਨੇ ਪ੍ਰਧਾਨ ਮੰਤਰੀ ਤੋਂ ਕੀਤੀ ਅਸਤੀਫ਼ੇ ਦੀ ਮੰਗ

Share On
canadas-main-opposition-party-has-demanded-the-resignation-of-the-prime-minister
Conservative leader Pierre Polivray says that it has come to light that a personal invitation was sent by Trudeau to the ex-soldier of Hitler's army during the Ukrainian president's visit to Canada.(Photo: The Canadian Press)

ਕੈਨੇਡਾ ਦੀ ਮੁੱਖ ਵਿਰੋਧੀ ਪਾਰਟੀ ਨੇ ਪ੍ਰਧਾਨ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਕੰਜ਼ਰਵੇਟਿਵ ਲੀਡਰ ਪੀਅਰੇ ਪੋਲੀਵਰੇ ਦਾ ਕਹਿਣਾ ਹੈ ਕਿ ਇਹ ਗੱਲ ਸਾਹਮਣੇ ਆ ਚੁੱਕੀ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਦੇ ਕੈਨੇਡਾ ਦੌਰੇ ਦੌਰਾਨ ਹਿਟਲਰ ਦੀ ਫੌਜ ਦੇ ਸਾਬਕਾ ਸੈਨਿਕ ਨੂੰ ਟਰੂਡੋ ਵਲੋਂ ਨਿੱਜੀ ਸੱਦਾ ਭੇਜਿਆ ਗਿਆ ਸੀ।

ਪੋਲੀਵਰੇ ਨੇ ਕਿਹਾ ਕਿ ਟਰੂਡੋ ਨੇ ਪਿਛਲੇ ਸਾਲ ਸਤੰਬਰ ਵਿਚ ਹਾਊਸ ਆਫ ਕਾਮਨਜ਼ ਨੂੰ ਗੁੰਮਰਾਹ ਕੀਤਾ ਕਿ ਉਨ੍ਹਾਂ ਨੂੰ ਸਾਬਕਾ ਨਾਜ਼ੀ ਸੈਨਿਕ ਯਾਰੋਸਲਾਵ ਹੰਕਾ ਬਾਰੇ ਕੋਈ ਜਾਣਕਾਰੀ ਨਹੀਂ ਸੀ, ਜਦੋਂ ਕਿ ਟੋਰਾਂਟੋ ਵਿਚ ਜ਼ੇਲੇਨਸਕੀ ਲਈ ਰੱਖੀ ਗਈ ਰਿਸਪੈਸ਼ਨ ਵਿਚ ਹੰਕਾ ਟਰੂਡੋ ਵਲੋਂ ਨਿੱਜੀ ਤੌਰ ’ਤੇ ਸੱਦਿਆ ਸੀ।

ਕੰਜ਼ਰਵੇਟਿਵ ਲੀਡਰ ਨੇ ਕਿਹਾ ਕਿ ਟਰੂਡੋ ਨੇ ਇਸੇ ਮਾਮਲੇ ਵਿਚ ਸਾਬਕਾ ਸਪੀਕਰ ਐਂਥਨੀ ਰੋਟਾ ਦੇ ਅਸਤੀਫਾ ਦਾ ਸਮਰਥਨ ਕੀਤਾ ਸੀ, ਹੁਣ ਟਰੂਡੋ ਨੂੰ ਖੁਦ ਵੀ ਇਹ ਕਬੂਲ ਕਰਨਾ ਚਾਹੀਦਾ ਹੈ ਕਿ ਉਹ ਅਹੁਦੇ ਲਈ ਯੋਗ ਨਹੀਂ ਹਨ।

ਕੰਜ਼ਰਵੇਟਿਵ ਦੀ ਡਿਪਟੀ ਲੀਡਰ ਮੇਲਿਸਾ ਲੈਂਟਸਮੈਨ ਨੇ ਵੀ ਟਰੂਡੋ ’ਤੇ ਹਮਲਾ ਬੋਲਿਆ, ਉਨ੍ਹਾਂ ਕਿਹਾ ਕਿ ਟਰੂਡੋ ਕਈ ਮਹੀਨਿਆਂ ਤੋਂ ਸੱਚ ਲੁਕਾਉਂਦੇ ਰਹੇ, ਜਦੋਂ ਕਿ ਸੱਦੇ ’ਤੇ ਪ੍ਰਧਾਨ ਮੰਤਰੀ ਦਾ ਨਾਮ ਸੀ ਅਤੇ ਦੋਸ਼ ਸਿਰਫ ਸਪੀਕਰ ’ਤੇ ਲਗਾਉਂਦੇ ਰਹੇ।

ਗੌਰਤਲਬ ਹੈ ਕਿ ਸਾਬਕਾ ਸਪੀਕਰ ਰੋਟਾ ਨੇ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀਆਂ ਵਲੋਂ ਲੜੇ 98 ਸਾਲਾ ਯਾਰੋਸਲਾਵ ਹੰਕਾ ਨੂੰ ਵਾਰ ਹੀਰੋ ਦੱਸਿਆ ਸੀ, ਜਿਸ ਲਈ ਹਾਊਸ ਮੈਂਬਰਸ ਨੇ ਦੋ ਵਾਰ ਖੜ੍ਹੇ ਹੋ ਕੇ ਉਸ ਦਾ ਸਨਮਾਨ ਕੀਤਾ। ਵਿਵਾਦ ਹੋਣ ’ਤੇ ਸਪੀਕਰ ਨੇ ਮਾਫੀ ਮੰਗਦੇ ਹੋਏ ਅਸਤੀਫਾ ਦੇ ਦਿੱਤਾ ਸੀ। ਦੱਸ ਦੇਈਏ ਕਿ ਨਾਜ਼ੀ ਫ਼ੌਜ ਨੇ ਯਹੂਦੀਆਂ ਦਾ ਕਤਲੇਆਮ ਕੀਤਾ ਸੀ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link