12.65C Vancouver
ADS

Nov 30, 2023 6:05 PM - The Canadian Press

ਕੈਨੇਡਾ ਦੀਆਂ ਵੱਡੀਆਂ ਬੈਂਕਾਂ ਨੇ ਵਿੱਤੀ ਨਤੀਜੇ ਕੀਤੇ ਜਾਰੀ ,ਜਾਣੋ ਕਿਸਨੂੰ ਕਿੰਨਾ ਹੋਇਆ ਮੁਨਾਫ਼ਾ

Share On
canadas-major-banks-release-financial-results
Royal Bank of Canada has reported a fourth-quarter profit of 4.13-billion dollars. (Photo: Facebook/RBC Bank)

ਕੈਨੇਡਾ ਦੀਆਂ ਵੱਡੀਆਂ ਬੈਂਕਾਂ ਆਰਬੀਸੀ, ਸੀਆਈਬੀਸੀ ਅਤੇ ਟੋਰਾਂਟੋ-ਡੋਮੀਨੀਅਨ ਬੈਂਕ ਨੇ ਵੀਰਵਾਰ ਨੂੰ ਆਪਣੇ ਵਿੱਤੀ ਨਤੀਜੇ ਜਾਰੀ ਕੀਤੇ। ਚੌਥੀ ਤਿਮਾਹੀ ਵਿੱਚ ਜਿੱਥੇ ਦੋ ਬੈਂਕਾਂ ਨੇ ਪਿਛਲੀ ਵਾਰ ਨਾਲੋਂ ਵਾਧਾ ਦਰਜ ਕੀਤਾ ਹੈ ਉੱਥੇ ਹੀ ਟੋਰਾਂਟੋ-ਡੋਮੀਨੀਅਨ ਬੈਂਕ ਨੇ ਸਾਲ ਪਹਿਲਾਂ ਦੇ ਮੁਕਾਬਲੇ ਗਿਰਾਵਟ ਰਿਪੋਰਟ ਕੀਤੀ ਹੈ।

ਇਸ ਦੇ ਨਾਲ ਹੀ TD ਬੈਂਕ ਨੇ ਆਪਣੀ ਵਰਕ ਫ਼ੋਰਸ ਵਿੱਚ 3 ਫੀਸਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ ਅਤੇ ਚੌਥੀ ਤਿਮਾਹੀ ਵਿੱਚ 500 ਤੋਂ ਵੱਧ ਨੌਕਰੀਆਂ ਘਟਾਈਆਂ ਹਨ। ਟੋਰਾਂਟੋ-ਡੋਮੀਨੀਅਨ ਬੈਂਕ ਨੇ ਕਿਹਾ ਕਿ 31 ਅਕਤੂਬਰ ਨੂੰ ਸਮਾਪਤ ਹੋਈ ਤਿਮਾਹੀ ਵਿੱਚ ਉਸ ਦਾ ਲਾਭ $2.89 ਬਿਲੀਅਨ ਰਿਹਾ ਜੋ ਸਾਲ ਪਹਿਲਾਂ ਇਸੇ ਤਿਮਾਹੀ ਵਿੱਚ $6.67 ਬਿਲੀਅਨ ਸੀ।

ਹਾਲਾਂਕਿ ਇਸ ਦੇ ਬਾਵਜੂਦ ਬੈਂਕ ਨੇ ਪ੍ਰਤੀ ਸ਼ੇਅਰ $1.02 ਲਾਭਅੰਸ਼ ਦੇਣ ਦਾ ਫੈਸਲਾ ਕੀਤਾ ਹੈ। ਉੱਥੇ ਹੀ ਰਾਇਲ ਬੈਂਕ ਆਫ ਕੈਨੇਡਾ ਦਾ ਪ੍ਰੋਫਿਟ $4.13 ਬਿਲੀਅਨ ਰਿਹਾ। ਜੋ ਬੀਤੇ ਸਾਲ ਇਸ ਦੌਰਾਨ $3.88 ਬਿਲੀਅਨ ਸੀ। ਆਰਬੀਸੀ ਆਪਣੇ ਸ਼ੇਅਰਧਾਰਕਾਂ ਨੂੰ $1.38 ਪ੍ਰਤੀ ਸ਼ੇਅਰ ਲਾਭਅੰਸ਼ ਦੇਵੇਗਾ।

ਸੀਆਈਬੀਸੀ ਨੇ ਸ਼ੇਅਰਧਾਰਕਾਂ ਨੂੰ 90 ਸੈਂਟ ਪ੍ਰਤੀ ਸ਼ੇਅਰ ਲਾਭਅੰਸ਼ ਦੇਣ ਦਾ ਫੈਸਲਾ ਕੀਤਾ ਹੈ। ਸੀਆਈਬੀਸੀ ਨੇ ਕਿਹਾ ਕਿ 31 ਅਕਤੂਬਰ ਨੂੰ ਖ਼ਤਮ ਹੋਈ ਤਿਮਾਹੀ ਵਿੱਚ ਉਸ ਨੇ $1.48 ਬਿਲੀਅਨ ਲਾਭ ਕਮਾਇਆ, ਜਦੋਂ ਕਿ ਸਾਲ ਪਹਿਲਾਂ ਇਸੇ ਤਿਮਾਹੀ ਵਿੱਚ ਇਹ ਲਗਭਗ $1.19ਬਿਲੀਅਨ ਸੀ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link