19.36C Vancouver
ADS

Jul 14, 2025 6:03 PM - Connect Newsroom

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਨੇ ਆਪਣੇ ਪਹਿਲੇ ਫੈਡਰਲ ਬਜਟ ਲਈ ਤਿਆਰੀ ਕੀਤੀ ਸ਼ੁਰੂ

Share On
canadas-mark-carney-government-begins-preparations-for-its-first-federal-budget
The government said the budget 2025 will focus on boosting private investment and building the strongest economy in the G7. (Photo - The Canadian Press)

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਨੇ ਆਪਣੇ ਪਹਿਲੇ ਫੈਡਰਲ ਬਜਟ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ, ਇਹ fall ਵਿਚ ਪੇਸ਼ ਕੀਤਾ ਜਾਵੇਗਾ। ਸਰਕਾਰ ਨੇ ਕਿਹਾ ਕਿ ਬਜਟ 2025 ਪ੍ਰਾਈਵੇਟ ਨਿਵੇਸ਼ ਨੂੰ ਬੂਸਟ ਦੇਣ ਅਤੇ ਜੀ 7 ਵਿਚ ਸਭ ਤੋਂ ਮਜ਼ਬੂਤ ਅਰਥਵਿਵਸਥਾ ਬਣਾਉਣ 'ਤੇ ਕੇਂਦਰਿਤ ਹੋਵੇਗਾ।

ਵਿੱਤ ਮੰਤਰੀ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਪ੍ਰੀ-ਬਜਟ ਸਲਾਹ-ਮਸ਼ਵਰੇ ਅੱਜ ਤੋਂ ਸ਼ੁਰੂ ਕੀਤੇ ਹਨ। ਫੈਡਰਲ ਸਰਕਾਰ ਨੇ ਕਿਹਾ ਕਿ 28 ਅਗਸਤ 2025 ਤੱਕ ਕੈਨੇਡੀਅਨ ਵੀ Canada.ca/YourBudget ਵੈੱਬਸਾਈਟ 'ਤੇ ਜਾ ਕੇ ਮੁੱਖ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਕੇ ਇਸ ਵਿਚ ਹਿੱਸਾ ਲੈ ਸਕਦੇ ਹਨ।

ਬਜਟ ਵਿਚ ਸਰਕਾਰ ਦਾ ਮੁੱਖ ਤੌਰ 'ਤੇ ਫੋਕਸ $1 ਮਿਲੀਅਨ ਤੱਕ ਦੇ ਨਵੇਂ ਘਰਾਂ ਲਈ ਜੀਐਸਟੀ ਹਟਾਉਣਾ ਅਤੇ ਮਿਡਲ ਕਲਾਸ ਨੂੰ ਰਾਹਤ ਦੇਣਾ ਹੋਵੇਗਾ। ਬਜਟ ਵਿਚ ਰਾਸ਼ਟਰ-ਨਿਰਮਾਣ ਪ੍ਰਾਜੈਕਟ ਦਾ ਵੀ ਖੁਲਾਸਾ ਕੀਤਾ ਜਾਵੇਗਾ। ਆਉਣ ਵਾਲੇ ਹਫ਼ਤਿਆਂ ਵਿਚ ਵਿੱਤ ਮੰਤਰੀ, ਰਾਜ ਸਕੱਤਰ ਵੇਨ ਲੌਂਗ ਅਤੇ ਸੰਸਦੀ ਸਕੱਤਰ ਰਿਆਨ ਟਰਨਬੁੱਲ ਦੇ ਨਾਲ ਪ੍ਰੀ-ਬਜਟ ਸਲਾਹ ਮਸ਼ਵਰੇ ਲਈ ਦੇਸ਼ ਭਰ ਦੇ ਕਾਰੋਬਾਰੀਆਂ ਤੇ ਸਰਕਾਰਾਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕਰਨਗੇ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link