7.95C Vancouver
ADS

Jun 11, 2022 12:12 AM - The Canadian Press

ਕੈਨੇਡਾ 'ਚ ਮੰਕੀਪੌਕਸ ਦੇ 112 ਮਾਮਲੇ ਹੋ ਚੁੱਕੇ ਰਿਪੋਰਟ, ਸਾਰੇ ਮਾਮਲੇ ਮਰਦਾਂ 'ਚ ਹੋਏ ਰਿਪੋਰਟ

Share On
canadas-monkeypox-count-reaches-112-all-cases-so-far-reported-in-men
Canada's chief public health officer says there are now 112 cases of monkeypox across Canada and all of those infected are male. (Photo - The Canadian Press)

ਕੈਨੇਡਾ 'ਚ ਮੰਕੀਪੌਕਸ ਦੇ ਕੁੱਲ ਮਾਮਲਿਆਂ ਦੀ ਗਿਣਤੀ 112 ਤਕ ਪਹੁੰਚ ਗਈ ਹੈ।

ਅੱਜ ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਨੇ ਦੇਸ਼ 'ਚ ਮੰਕੀਪੌਕਸ ਮਾਮਲਿਆਂ ਸੰਬੰਧੀ ਅਪਡੇਟ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਹੁਣ ਤਕ ਇਸ ਬਿਮਾਰੀ ਦਾ ਬੀ.ਸੀ. 'ਚ ਇੱਕ ਮਾਮਲਾ ਰਿਪੋਰਟ ਹੋਇਆ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਐਲਬਰਟਾ 'ਚ ਮੰਕੀਪੌਕਸ ਦੇ 4 ਮਾਮਲੇ, ਔਂਟੈਰੀਓ 'ਚ 9 ਮਾਮਲੇ ਅਤੇ ਕਿਊਬੈਕ 'ਚ 98 ਮਾਮਲੇ ਰਿਪੋਰਟ ਹੋ ਚੁੱਕੇ ਹਨ।

ਡਾ. ਥਰੈਸਾ ਟੈਮ ਨੇ ਕਿਹਾ ਕਿ ਸਾਹਮਣੇ ਆਉਂਦੇ ਡਾਟਾ ਨੂੰ ਧਿਆਨ ਨਾਲ ਮੌਨੀਟਰ ਕੀਤਾ ਜਾ ਰਿਹਾ ਹੈ ਅਤੇ ਲੋੜ ਅਨੁਸਾਰ ਰਿਸਪਾਂਸ ਅਤੇ ਸਲਾਹ 'ਚ ਬਦਲਾਅ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਹੁਣ ਤਕ ਸਾਹਮਣੇ ਆਏ ਮਾਮਲਿਆਂ 'ਚ 20 ਤੋਂ 63 ਸਾਲ ਵਿਚਾਲੇ ਦੇ ਲੋਕ ਪੀੜਤ ਪਾਏ ਗਏ ਹਨ।

ਹੁਣ ਤਕ ਦੇਸ਼ 'ਚ ਰਿਪੋਰਟ ਹੋਏ ਇਸ ਬਿਮਾਰੀ ਦੇ ਸਾਰੇ ਮਾਮਲੇ ਪੁਰਸ਼ਾਂ 'ਚ ਰਿਪੋਰਟ ਹੋਏ ਹਨ ਅਤੇ ਇਸ 'ਚ ਵਧੇਰੇ ਮਾਮਲੇ ਅਜਿਹੇ ਹਨ ਜਿੱਥੇ ਹੋਰ ਪੁਰਸ਼ਾਂ ਨਾਲ ਸੈਕਸ਼ੂਅਲ ਕੰਟੈਕਟ ਸਥਾਪਿਤ ਕੀਤਾ ਗਿਆ ਸੀ।

ਹਾਲਾਂਕਿ ਡਾ. ਟੈਮ ਨੇ ਜੋਰ ਦਿੱਤਾ ਕਿ ਇਹ ਵਾਇਰਸ ਕਿਸੇ ਵੀ ਇੰਫੈਕਟਿਡ ਵਿਅਕਤੀ ਦੇ ਨਜਦੀਕੀ ਸੰਪਰਕ 'ਚ ਆਉਣ ਵਾਲੇ ਵਿਅਕਤੀ ਨੂੰ ਫੜ੍ਹ ਸਕਦਾ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link