17.3C Vancouver
ADS

Jun 17, 2026 2:57 PM - Connect Newsroom - Ramandeep Kaur with files from The Canadian Press

2026 ਦੀ ਪਹਿਲੀ ਤਿਮਾਹੀ ਵਿੱਚ ਕੈਨੇਡਾ ਦੀ ਆਬਾਦੀ ਵਿੱਚ ਦਰਜ ਕੀਤੀ ਗਈ ਗਿਰਾਵਟ

Share On
canadas-population-declines-slightly-in-first-quarter-of-2026-as-non-permanent-resident-numbers-fall
Statistics Canada, the preliminary number of non-permanent residents fell by 117,879 during the first quarter of 2026. (Photo: The Canadian Press)

ਕੈਨੇਡਾ ਸਰਕਾਰ ਵਲੋਂ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕੀਤੀ ਗਈ ਕਮੀ ਸਦਕਾ ਇਸ ਸਾਲ ਦੇ ਪਹਿਲੇ ਤਿਮਾਹੀ ਵਿਚ ਦੇਸ਼ ਦੀ ਆਬਾਦੀ ਵਿਚ 0.1 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਸਟੈਟਿਸਟਿਕਸ ਵਿਭਾਗ ਨੇ 1 ਅਪ੍ਰੈਲ ਤੱਕ ਕੈਨੇਡਾ ਦੀ population ਲਗਭਗ 41.4 ਮਿਲੀਅਨ ਹੋਣ ਦਾ ਅਨੁਮਾਨ ਲਗਾਇਆ ਹੈ, ਜੋ ਕਿ ਇਸ ਤੋਂ ਪਿਛਲੇ ਤਿਮਾਹੀ ਦੇ ਮੁਕਾਬਲੇ 55,025 ਲੋਕਾਂ ਦੀ ਗਿਰਾਵਟ ਹੈ ਪਰ ਏਜੰਸੀ ਨੇ ਕਿਹਾ ਕਿ ਉਸ ਦਾ ਅਨੁਮਾਨ ਅਜੇ ਸ਼ੁਰੂਆਤੀ ਹੈ ਅਤੇ ਸਤੰਬਰ ਵਿਚ ਨਵਾਂ ਡੇਟਾ ਅਪਡੇਟ ਕੀਤਾ ਜਾਵੇਗਾ।

ਸਟੈਟਿਸਟਿਕਸ ਕੈਨੇਡਾ ਮੁਤਾਬਕ, ਸਾਲ ਦੇ ਪਹਿਲੇ ਤਿੰਨ ਮਹੀਨਿਆਂ ਵਿਚ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ 117,879 ਲੋਕਾਂ ਦੀ ਕਮੀ ਆਈ ਹੈ, ਜਦੋਂ ਕਿ ਇੱਕ ਸਾਲ ਪਹਿਲਾਂ ਇਹ ਗਿਰਾਵਟ 55,194 ਸੀ। ਉਥੇ ਹੀ, ਇਸ ਦੌਰਾਨ 83,149 ਸਥਾਈ ਪ੍ਰਵਾਸੀ ਕੈਨੇਡਾ ਆਏ ਹਨ ਜੋ ਕਿ ਪਿਛਲੇ ਸਾਲ ਦੀ ਇਸੇ ਤਿਮਾਹੀ ਨਾਲੋਂ 20.2 ਫੀਸਦੀ ਘੱਟ ਹਨ।

ਉਥੇ ਹੀ, ਇਸ ਦੌਰਾਨ ਕੈਨੇਡਾ ਤੋਂ ਹੋਰ ਦੇਸ਼ ਵਿਚ 20,140 ਲੋਕਾਂ ਨੇ ਪ੍ਰਵਾਸ ਕੀਤਾ ਹੈ। ਇਸ ਤੋਂ ਇਲਾਵਾ ਪਹਿਲੇ ਤਿਮਾਹੀ ਵਿਚ ਕੈਨੇਡਾ ਦੀ ਕੁਦਰਤੀ ਆਬਾਦੀ ਵਿਚ 155 ਲੋਕਾਂ ਦੀ ਗਿਰਾਵਟ ਆਈ ਹੈ, ਜਦੋਂ ਕਿ ਸਾਲ ਪਹਿਲਾਂ 983 ਵਿਅਕਤੀਆਂ ਦਾ ਵਾਧਾ ਹੋਇਆ ਸੀ।

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link