14.4C Vancouver
ADS

Jun 19, 2024 3:40 PM - The Canadian Press

ਕੈਨੇਡਾ ਦੀ ਆਬਾਦੀ ਪਹਿਲੀ ਤਿਮਾਹੀ ਵਿੱਚ ਵੱਧ ਕੇ 41 ਮਿਲੀਅਨ ਤੱਕ ਪਹੁੰਚ ਗਈ: ਸਟੈਟਕੈਨ

Share On
canadas-population-grew-to-top-41-million-in-the-first-quarter-statcan
The agency says the population reached 41,012,563 on April 1, a gain of 242,673 people in the first three months of the year.(Photo: The Canadian Press)

ਕੈਨੇਡਾ ਦੀ ਆਬਾਦੀ ਇਸ ਸਾਲ ਦੇ ਪਹਿਲੇ ਤਿੰਨ ਮਹੀਨਿਆਂ ਵਿਚ 0.6 ਫੀਸਦੀ ਵੱਧ ਕੇ 41 ਮਿਲੀਅਨ ਨੂੰ ਪਾਰ ਕਰ ਗਈ ਹੈ ਪਰ ਆਉਣ ਵਾਲੇ ਸਮੇਂ ਵਿਚ ਗੈਰ ਸਥਾਈ ਨਿਵਾਸੀ ਦੀ ਗਿਣਤੀ ਘਟਣ ਨਾਲ ਵਾਧਾ ਹੌਲੀ ਹੋਣ ਦੀ ਉਮੀਦ ਹੈ। ਸਟੈਟਿਸਟਿਕਸ ਕੈਨੇਡਾ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਸਾਲ ਦੀ ਪਹਿਲੀ ਤਿਮਾਹੀ ਦੌਰਾਨ ਜਨਸੰਖਿਆ ਵਿਚ 242,673 ਲੋਕਾਂ ਦਾ ਵਾਧਾ ਹੋਇਆ ਅਤੇ ਇਸ ਵਿਚ ਮੁੱਖ ਤੌਰ ’ਤੇ ਪ੍ਰਵਾਸੀ ਸ਼ਾਮਲ ਹਨ।

ਏਜੰਸੀ ਨੇ ਕਿਹਾ ਕਿ ਨਿਊਕਮਰਸ ਵਿਚ ਲਗਭਗ 131,810 ਅਸਥਾਈ ਨਿਵਾਸੀ ਸਨ ਪਰ ਜਨਸੰਖਿਆ ਵਿਚ ਇਸ ਵਾਰ ਦਾ ਵਾਧਾ 2023 ਦੀ ਤੀਜੀ ਤਿਮਾਹੀ ਦੇ ਮੁਕਾਬਲੇ ਘੱਟ ਹੈ, ਉਸ ਸਮੇਂ ਜਨਸੰਖਿਆ ਵਿਚ 312,758 ਲੋਕ ਜੁੜੇ ਸਨ।

ਫੈਡਰਲ ਸਰਕਾਰ ਨੇ ਹਾਲ ਹੀ ਵਿਚ ਅਗਲੇ ਤਿੰਨ ਸਾਲਾਂ ਦੌਰਾਨ ਅਸਥਾਈ ਨਿਵਾਸੀ ਦੀ ਗਿਣਤੀ ਨੂੰ ਕੁੱਲ ਆਬਾਦੀ ਦੇ ਪੰਜ ਫੀਸਦੀ ਤੱਕ ਸੀਮਤ ਕਰਨ ਦੀ ਘੋਸ਼ਣਾ ਕੀਤੀ ਹੈ ਪਰ ਪਹਿਲੀ ਤਿਮਾਹੀ ਵਿਚ ਜ਼ਿਆਦਾਤਰ ਵਾਧਾ ਉਸ ਘੋਸ਼ਣਾ ਤੋਂ ਪਹਿਲਾਂ ਦਾ ਹੈ। ਕੁੱਲ ਮਿਲਾ ਕੇ ਕੈਨੇਡਾ ਵਿਚ ਗੈਰ ਸਥਾਈ ਨਿਵਾਸੀਆਂ ਦੀ ਕੁੱਲ ਗਿਣਤੀ ਲਗਾਤਾਰ ਨੌਵੀਂ ਤਿਮਾਹੀ ਵਧੀ ਹੈ, 1 ਅਪ੍ਰੈਲ ਤੱਕ ਕੈਨੇਡਾ ਵਿਚ ਲਗਭਗ 2.8 ਮਿਲੀਅਨ ਗੈਰ ਸਥਾਈ ਨਿਵਾਸੀ ਸਨ।

ਸਟੈਟਿਸਟਿਕਸ ਕੈਨੇਡਾ ਨੇ ਕਿਹਾ ਕਿ ਅਸਥਾਈ ਨਿਵਾਸੀ ਦੇ ਬਿਨਾਂ 2024 ਦੀ ਪਹਿਲੀ ਤਿਮਾਹੀ ਦੌਰਾਨ ਆਬਾਦੀ ਦੀ ਵਾਧਾ ਦਰ 0.3 ਫੀਸਦੀ ਹੋਣੀ ਸੀ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link