19.1C Vancouver
ADS

Feb 12, 2025 12:50 PM - The Canadian Press

ਕੈਨੇਡਾ ਭਰ ਦੇ ਪ੍ਰੀਮੀਅਰ ਟੈਰਿਫਸ ਯੋਜਨਾਵਾਂ ਨੂੰ ਟਾਲਣ ਦੀ ਕੋਸ਼ਿਸ਼ ਤਹਿਤ ਪੁੱਜੇ ਵਾਸ਼ਿੰਗਟਨ

Share On
canadas-premiers-in-washington-metals-tariffs-spark-can-concerns
It is the first time all 13 premiers have travelled to the American capital together. (Photo: The Canadian Press)

ਕੈਨੇਡਾ ਭਰ ਦੇ ਪ੍ਰੀਮੀਅਰ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਟੈਰਿਫਸ ਯੋਜਨਾਵਾਂ ਨੂੰ ਟਾਲਣ ਦੀ ਕੋਸ਼ਿਸ਼ ਤਹਿਤ ਅੱਜ ਅਮਰੀਕੀ ਸਾਂਸਦਾਂ, ਵਪਾਰਕ ਸਮੂਹ ਅਤੇ ਲਾਬੀਸਟ ਨਾਲ ਮੁਲਾਕਾਤ ਕਰਨ ਲਈ ਵਾਸ਼ਿੰਗਟਨ ਵਿਚ ਹਨ।

ਇਹ ਪਹਿਲੀ ਵਾਰ ਹੈ ਜਦੋਂ ਸਾਰੇ 13 ਪ੍ਰੀਮੀਅਰ ਇਕੱਠੇ ਅਮਰੀਕੀ ਰਾਜਧਾਨੀ ਦੀ ਯਾਤਰਾ 'ਤੇ ਹਨ। ਪ੍ਰੀਮੀਅਰ ਦੀ ਕੌਂਸਲ ਨੂੰ ਲੀਡ ਕਰ ਰਹੇ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਬੀਤੇ ਕੱਲ ਅਮਰੀਕੀ ਚੈਂਬਰ ਆਫ਼ ਕਾਮਰਸ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਟਰੰਪ ਨੂੰ ਇਹ ਸੁਨੇਹਾ ਭੇਜਣ ਕਿ ਟੈਰਿਫ ਨਾਲ ਅਮਰੀਕੀ ਅਤੇ ਕੈਨੇਡੀਅਨ ਦੋਵਾਂ ਅਰਥਵਿਵਸਥਾਵਾਂ ਨੂੰ ਨੁਕਸਾਨ ਹੋਵੇਗਾ ਅਤੇ ਇਹ ਕਿਸੇ ਦੇ ਪੱਖ ਵਿਚ ਨਹੀਂ ਹੈ।

ਕੈਨੇਡਾ ਦੇ ਪ੍ਰੀਮੀਅਰ ਦਾ ਅਮਰੀਕਾ ਦੌਰਾ ਉਦੋਂ ਹੈ ਜਦੋਂ ਵ੍ਹਾਈਟ ਹਾਊਸ ਦੇ ਇੱਕ ਅਧਿਕਾਰੀ ਨੇ ਤਾਜ਼ਾ ਬਿਆਨ ਵਿਚ ਕਿਹਾ ਹੈ ਕਿ ਕੈਨੇਡਾ ਸਮੇਤ ਅਮਰੀਕਾ ਵਿਚ ਆਉਣ ਵਾਲੇ ਸਾਰੇ ਸਟੀਲ ਅਤੇ ਐਲੂਮੀਨੀਅਮ ਇੰਪੋਰਟ 'ਤੇ 25 ਫੀਸਦੀ ਟੈਰਿਫ ਮੌਜੂਦਾ ਡਿਊਟੀਜ਼ ਤੋਂ ਇਲਾਵਾ ਹੋਵੇਗਾ ਅਤੇ ਇਹ ਨਵਾਂ ਟੈਰਿਫ 12 ਮਾਰਚ ਤੋਂ ਲਾਗੂ ਹੋਵੇਗਾ।

ਗੌਰਤਲਬ ਹੈ ਕਿ ਕੈਨੇਡਾ ਵਲੋਂ ਸਾਰੇ ਪੱਧਰਾਂ ਤੋਂ ਮਹੀਨਿਆਂ ਦੀ ਕੂਟਨੀਤੀ ਦੇ ਬਾਵਜੂਦ ਇਹ ਸਪੱਸ਼ਟ ਨਹੀਂ ਹੈ ਕਿ ਟਰੰਪ ਟੈਰਿਫਸ ਨੂੰ ਟਾਲਣਗੇ ਜਾਂ ਨਹੀਂ। ਸ਼ੂਰ ਵਿਚ ਉਨ੍ਹਾਂ ਟੈਰਿਫਸ ਦੀਆਂ ਧਮਕੀਆਂ ਸਰਹੱਦੀ ਸੁਰੱਖਿਆ ਅਤੇ ਫੈਂਟਾਨਿਲ ਨੂੰ ਲੈ ਕੇ ਦਿੱਤੀਆਂ ਸਨ ਪਰ ਉਸ ਤੋਂ ਬਾਅਦ ਉਹਨਾਂ ਬਚਾਅ ਖਰਚ ਅਤੇ ਵਪਾਰ ਘਾਟੇ ਨੂੰ ਮੁੱਦਾ ਬਣਾਇਆ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link