20.24C Vancouver
ADS

Dec 6, 2024 8:33 PM - Connect Newsroom

ਕੈਨੇਡਾ ਦੀ ਬੇਰਜ਼ੁਗਾਰੀ ਦਰ 6.8 ਫੀਸਦੀ ਹੋਈ

Share On
canadas-unemployment-rate-climbs-to-6-8
A Statistics Canada report shows employers added 51,000 jobs in November, but the rate increased as more people entered the workforce.

ਕੈਨੇਡਾ ਦੀ ਬੇਰਜ਼ੁਗਾਰੀ ਦਰ 6.8 ਹੋ ਗਈ ਹੈ, ਇਹ ਜਨਵਰੀ 2017 ਤੋਂ ਬਾਅਦ ਇਸ ਦਾ ਸਭ ਤੋਂ ਉੱਚਾ ਪੱਧਰ ਹੈ। ਇਸ ਅੰਕੜੇ ਨੇ ਬੈਂਕ ਆਫ ਕੈਨੇਡਾ ਵਲੋਂ ਵਿਆਜ ਦਰਾਂ ਵਿਚ ਵੱਡੀ ਕਟੌਤੀ ਦੀ ਸੰਭਾਵਨਾ ਨੂੰ ਫਿਰ ਤੋਂ ਵਧਾ ਦਿੱਤਾ ਹੈ।

ਸਟੈਟਿਸਟਿਕਸ ਕੈਨੇਡਾ ਦੀ ਰਿਪੋਰਟ ਮੁਤਾਬਕ, ਨਵੰਬਰ ਵਿਚ ਕੈਨੇਡੀਅਨ ਰੁਜ਼ਗਾਰਦਾਤਾ ਨੇ ਸਮੂਹਿਕ ਰੂਪ ਤੋਂ ਲਗਭਗ 51,000 ਨੌਕਰੀਆਂ ਜੋੜੀਆਂ ਪਰ ਜ਼ਿਆਦਾ ਲੋਕਾਂ ਦੇ ਕੰਮ ਦੀ ਤਲਾਸ਼ ਕਰਨ ਕਾਰਨ ਬੇਰੁਜ਼ਗਾਰੀ ਦਰ ਵਿਚ ਵਾਧਾ ਹੋਇਆ ਹੈ। ਅਕਤੂਬਰ ਦੇ ਮੁਕਾਬਲੇ ਨਵੰਬਰ ਵਿਚ ਬੇਰੁਜ਼ਗਾਰੀ ਦਰ 0.3 ਫੀਸਦੀ ਵਧੀ ਹੈ, ਜੋ ਹੁਣ 6.8 ਫੀਸਦੀ ਹੈ।

ਸਟੈਟਿਸਟਿਕਸ ਕੈਨੇਡਾ ਮੁਤਾਬਕ, ਪਿਛਲੇ ਮਹੀਨੇ ਤਕਰੀਬਨ 87,000 ਲੋਕ ਨਵੇਂ ਬੇਰੁਜ਼ਗਾਰ ਸਨ। ਗੌਰਤਲਬ ਹੈ ਕਿ ਨਵੰਬਰ ਮਹੀਨੇ ਦੇ ਰੁਜ਼ਗਾਰ ਸਬੰਧੀ ਅੰਕੜੇ 11 ਦਸੰਬਰ ਨੂੰ ਬੈਂਕ ਆਫ ਕੈਨੇਡਾ ਵਲੋਂ ਵਿਆਜ ਦਰਾਂ ’ਤੇ ਫੈਸਲਾ ਲੈਣ ਤੋਂ ਪਹਿਲਾਂ ਜਾਰੀ ਹੋਇਆ ਅੰਤਿਮ ਪ੍ਰਮੁੱਖ ਆਰਥਿਕ ਅੰਕੜਾ ਹੈ।

ਮਾਹਰਾਂ ਵਲੋਂ ਵਿਆਜ ਦਰ ਵਿਚ ਕਟੌਤੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਪਰ ਇਹ ਕਿੰਨੀ ਹੋ ਸਕਦੀ ਹੈ ਇਸ ਨੂੰ ਲੈ ਕੇ ਕੋਈ ਇੱਕ ਰਾਇ ਨਹੀਂ ਹੈ।

Latest news

tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
delta-election-one-delta-school-board-candidate-suraj-uppal-withdraws-candidacy
Punjabi

ਡੈਲਟਾ ਚੋਣਾਂ: ਵਨ ਡੈਲਟਾ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਵਾਪਸ ਲਈ ਉਮੀਦਵਾਰੀ

ਡੈਲਟਾ ਮਿਊਂਸੀਪਲ ਚੋਣਾਂ ਵਿਚ ਵਨ ਡੈਲਟਾ ਪਾਰਟੀ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਉੱਪਲ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਈ ਵਾਰ ਅੱਗੇ ਵਧਣ ਲਈ ਪਿੱਛੇ ਹਟਣਾ ਹੀ ਸਭ ਤੋਂ ਵਧੀਆ ਰਸਤਾ ਹੁੰਦਾ ਹੈ, ਇਸ ਲਈ ਉਹ ਸਕੂਲ ਟਰੱਸਟੀ ਦੀ ਦੌੜ ਵਿਚੋਂ ਬਾਹਰ ਹੋ ਰਹੇ ਹਨ।
ottawa-alberta-pledge-to-build-1-460-affordable-houses
Punjabi

ਐਲਬਰਟਾ ਅਤੇ ਫੈਡਰਲ ਸਰਕਾਰ ਮਿਲ ਕੇ ਬਣਾਉਣਗੇ 1,460 ਕਿਫਾਇਤੀ ਘਰ

ਐਲਬਰਟਾ ਅਤੇ ਫੈਡਰਲ ਸਰਕਾਰ ਨੇ ਰਲ ਕੇ ਸੂਬੇ ਭਰ ਵਿੱਚ ਘੱਟੋ-ਘੱਟ 1,460 ਕਿਫਾਇਤੀ ਰਿਹਾਇਸ਼ੀ ਯੂਨਿਟ ਬਣਾਉਣ ਦਾ ਅਹਿਮ ਵਾਅਦਾ ਕੀਤਾ ਹੈ। ਇਸ ਪ੍ਰੋਜੈਕਟ ਤਹਿਤ ਫੈਡਰਲ ਸਰਕਾਰ ਆਪਣੀ ਨਵੀਂ ਏਜੰਸੀ ਬਿਲਡ ਕੈਨੇਡਾ ਹੋਮ ਰਾਹੀਂ 220 ਮਿਲੀਅਨ ਡਾਲਰ ਦਾ ਯੋਗਦਾਨ ਪਾਵੇਗੀ, ਜਦਕਿ ਐਲਬਰਟਾ ਸਰਕਾਰ ਵੱਲੋਂ 165 ਮਿਲੀਅਨ ਡਾਲਰ ਖਰਚ ਕੀਤੇ ਜਾਣਗੇ।
court-restrains-majithia-khaira-and-retired-justice-ranjit-singh-in-gurpreet-kaur-case
Punjabi

ਮਜੀਠੀਆ-ਖਹਿਰਾ ਸਮੇਤ 3 ਖ਼ਿਲਾਫ਼ ਗੁਰਪ੍ਰੀਤ ਕੌਰ ਦੀ ਪਟੀਸ਼ਨ, ਅਦਾਲਤ ਨੇ ਲਾਈ ਰੋਕ

ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਖ਼ਿਲਾਫ਼ ਰਿਸ਼ਵਤ ਦੀ ਮੰਗ ਦੇ ਕਥਿਤ ਦੋਸ਼ਾਂ ਨਾਲ ਜੁੜੀ ਕੋਈ ਵੀ ਬੇਬੁਨਿਆਦ ਅਤੇ ਬਦਨਾਮ ਕਰਨ ਵਾਲੀ ਸਮੱਗਰੀ ਸੋਸ਼ਲ ਮੀਡੀਆ ਪਲੇਟਫਾਰਮਾਂ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਪ੍ਰਕਾਸ਼ਤ ਕਰਨ, ਫੈਲਾਉਣ ਜਾਂ ਜਾਰੀ ਕਰਨ ਤੋਂ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ ਅਗਲੇ ਹੁਕਮਾਂ ਤੱਕ ਆਰਜ਼ੀ ਤੌਰ ’ਤੇ ਰੋਕ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link