11.92C Vancouver
ADS

Nov 3, 2023 5:09 PM - The Canadian Press

ਕੈਨੇਡਾ ਦੀ ਬੇਰੁਜ਼ਗਾਰੀ ਦਰ 5.7% ਤੱਕ ਵਧੀ: ਸਟੈਟਿਸਟਿਕ ਕੈਨੇਡਾ

Share On
canadas-unemployment-rate-increased-to-5-7-statistic-canada
The federal agency says this is the fourth time in the past 6 months that Canada has recorded an increase in the unemployment rate. (Photo: The Canadian Press)

ਸਟੈਟਿਸਟਿਕਸ ਕੈਨੇਡਾ ਦੇ ਅੰਕੜਿਆਂ ਅਨੁਸਾਰ ਬੇਰੁਜ਼ਗਾਰੀ ਦਰ ਵੱਧ ਕੇ 5.7 ਫੀਸਦੀ 'ਤੇ ਪਹੁੰਚ ਗਈ ਹੈ ਜੋ ਸਤੰਬਰ ਵਿੱਚ 5.5 ਫੀਸਦੀ ਸੀ।

ਕੈਨੇਡੀਅਨ ਆਰਥਿਕਤਾ ਵਿੱਚ ਪਿਛਲੇ ਮਹੀਨੇ 18,000 ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ।

ਫੈਡਰਲ ਏਜੰਸੀ ਦਾ ਕਹਿਣਾ ਹੈ ਕਿ ਪਿਛਲੇ 6 ਮਹੀਨਿਆਂ ਵਿੱਚ ਇਹ ਚੌਥੀ ਵਾਰ ਹੈ ਜਦੋਂ ਕੈਨੇਡਾ ਨੇ ਬੇਰੁਜ਼ਗਾਰੀ ਦਰ ਵਿੱਚ ਵਾਧਾ ਦਰਜ ਕੀਤਾ ਹੈ।

ਸਟੈਟਿਸਟਿਕਸ ਕੈਨੇਡਾ ਦੀ ਰਿਪੋਰਟ ਅਨੁਸਾਰ ਕੰਸਟਰਕਸ਼ਨ ਦੇ ਖੇਤਰ ਵਿੱਚ 23,000 ਨਵੀਂਆਂ ਨੌਕਰੀਆਂ ਪੈਦਾ ਹੋਈਆਂ ਅਤੇ ਸੂਚਨਾ, ਸੱਭਿਆਚਾਰ ਅਤੇ ਮਨੋਰੰਜਨ ਦੇ ਖੇਤਰ ਵਿੱਚ 21,000 ਨੌਕਰੀਆਂ ਸ਼ਾਮਲ ਹੋਈਆਂ, ਪਰ ਦੂਸਰੇ ਪਾਸੇ ਰਿਟੇਲ ਸੈਕਟਰ ਵਿੱਚ 22,000 ਵਰਕਰਾਂ ਨੇ ਨੌਕਰੀ ਗਵਾਈ ਅਤੇ ਮੈਨੂਫ਼ੈਕਚਰਿੰਗ ਸੈਕਟਰ ਵਿੱਚ 19,000 ਲੋਕਾਂ ਦੀ ਨੌਕਰੀ ਖ਼ਤਮ ਹੋਈ।

ਹਾਲਾਂਕਿ ਰੁਜ਼ਗਾਰਦਾਤਾ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਤਨਖਾਹਾਂ ਵਿੱਚ ਵੱਡੇ ਪੱਧਰ 'ਤੇ ਵਾਧਾ ਕਰ ਰਹੇ ਹਨ ਪਰ ਰਿਕਾਰਡ ਇਮੀਗ੍ਰੇਸ਼ਨ ਕਾਰਨ ਕੁੱਲ ਮਿਲਾ ਕੇ ਲੇਬਰ ਫ਼ੋਰਸ ਵਧੀ ਹੈ ਅਤੇ ਇਸ ਮੁਕਾਬਲੇ ਨੌਕਰੀਆਂ ਪੈਦਾ ਨਹੀਂ ਹੋ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਸਤੰਬਰ ਵਿੱਚ ਕੈਨੇਡਾ ਵਿੱਚ 64,000 ਨਵੀਆਂ ਨੌਕਰੀਆਂ ਅਤੇ ਅਗਸਤ ਵਿੱਚ 40,000 ਨਵੀਆਂ ਨੌਕਰੀਆਂ ਪੈਦਾ ਹੋਈਆਂ ਸਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link