20.1C Vancouver
ADS

Jan 26, 2021 4:35 PM -

ਯੂਰੋਪ ਵੱਲੋਂ ਨਿਰਯਾਤ ਨੂੰ ਕੰਟਰੋਲ ਕਰਨ ਕਰਕੇ ਕੈਨੇਡਾ ਵਿੱਚ ਵੈਕਸੀਨ ਡਲਿਵਰੀ ਨੂੰ ਖ਼ਤਰਾ

Share On
canadas-vaccine-deliveries-further-threatened-as-europe-mulls-export-controls
European Commission President Ursula Von Der Leyen addresses European lawmakers during the presentation of the program of activities of the Portuguese Presidency on a plenary session at the European Parliament in Brussels, Wednesday, Jan. 20, 2021. THE CANADIAN PRESS/AP/Francisco Seco, Pool

ਕੈਨੇਡਾ ਦੇ ਚਿੰਤਾ ਨਾਲ ਭਰੇ ਕੋਵਿਡ-19 ਟੀਕਾਕਰਣ ਪ੍ਰੋਗਰਾਮਾਂ ਨੂੰ ਹੋਰ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਯੂਰੋਪ ਵਲੋਂ ਡਰੱਗ ਕੰਪਨੀਆਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਯੂਰੋਪ ਵਿੱਚ ਤਿਆਰ ਟੀਕਾ ਖੁਰਾਕਾਂ 'ਤੇ ਨਿਰਯਾਤ ਕੰਟਰੋਲ ਲਗਾ ਸਕਦਾ ਹੈ।

ਕੈਨੇਡਾ ਲਈ ਫਾਈਜ਼ਰ-ਬਾਇਓਨਟੈਕ ਅਤੇ ਮੋਡਰਨਾ ਵਲੋਂ ਤਿਆਰ ਕੀਤੇ ਗਏ ਸਾਰੇ ਮੌਜੂਦਾ ਟੀਕੇ ਯੂਰੋਪ ਵਿੱਚ ਬਣੇ ਹਨ, ਜਿਸ ਨਾਲ ਸੰਭਾਵਤ ਤੌਰ ਤੇ ਕੈਨੇਡਾ ਦੀ ਵੈਕਸੀਨ ਡਿਲੀਵਰੀ ਖ਼ਤਰੇ ਵਿੱਚ ਪੈ ਸਕਦੀ ਹੈ।

ਕੈਨੇਡਾ ਵਾਂਗ ਯੂਰੋਪ ਨੂੰ ਵੀ ਫਾਈਜ਼ਰ ਦੇ ਟੀਕਿਆਂ ਵਿੱਚ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਕੰਪਨੀ ਬੈਲਜੀਅਮ ਵਿੱਚ ਆਪਣੇ ਪਲਾਂਟ ਦਾ ਵਿਸਥਾਰ ਕਰਨ ਲਈ ਉਤਪਾਦਨ ਨੂੰ ਘਟਾ ਰਹੀ ਹੈ।

ਪਰ ਐਸਟਰਾਜ਼ੇਨੇਕਾ ਨੇ ਵੀ ਹੁਣ ਯੂਰੋਪ ਵਿੱਚ ਉਤਪਾਦਨ ਵਿੱਚ ਮੁਸ਼ਕਿਲਾਂ ਕਾਰਣ ਸ਼ੁਰੂਆਤ ਵਿੱਚ ਟੀਕੇ ਉਪਲੱਭਦ ਕਰਵਾਉਣ ਵਿੱਚ ਦੇਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਐਸਟਰਾਜ਼ੇਨੇਕਾ ਨੂੰ ਯੂਰੋਪ ਵਿੱਚ ਇਸ ਹਫਤੇ ਦੇ ਅੰਤ ਵਿੱਚ ਵਰਤੋਂ ਲਈ ਮਨਜ਼ੂਰੀ ਮਿਲਣ ਦੀ ਉਮੀਦ ਸੀ।

ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵੌਨ ਡੇਰ ਲੀਅਨ ਨੇ ਅੱਜ ਇੱਕ ਟਵੀਟ ਵਿੱਚ ਕਿਹਾ ਹੈ ਕਿ ਵਿਸ਼ਵ ਦਾ ਸਭ ਤੋਂ ਵੱਡਾ ਵਪਾਰਕ ਸਮੂਹ "ਇੱਕ ਟੀਕਾ ਨਿਰਯਾਤ ਪਾਰਦਰਸ਼ਤਾ ਵਿਧੀ" ਸਥਾਪਤ ਕਰੇਗਾ।

ਕੈਨੇਡਾ ਵਿੱਚ ਫਿਲਹਾਲ ਕੋਵਿਡ -19 ਟੀਕੇ ਬਣਾਉਣ ਦੀ ਸਮਰੱਥਾ ਨਹੀਂ ਹੈ ਪਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਾਰ ਵਾਰ ਜ਼ੋਰ ਦੇ ਕੇ ਕਹਿ ਰਹੇ ਹਨ ਕਿ ਕੈਨੇਡਾ ਦੇ ਸਾਰੇ ਲੋਕਾਂ ਨੂੰ ਸਤੰਬਰ ਦੇ ਅੰਤ ਤੱਕ ਟੀਕੇ ਦੀਆਂ ਲੋੜੀਂਦੀਆਂ ਖੁਰਾਕਾਂ ਮਿਲਣਗੀਆਂ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link