14.11C Vancouver
ADS

Feb 24, 2026 2:05 PM - Connect Newsroom - Ramandeep Kaur with files from The Canadian Press

ਮੈਕਸੀਕੋ ਵਿੱਚ ਹਿੰਸਾ ਦੇ ਬਾਅਦ ਕੈਨੇਡੀਅਨ ਏਅਰਲਾਈਨਾਂ ਵੱਲੋਂ ਪਿਊਰਟੋ ਵੈਲਾਰਟਾ ਲਈ ਉਡਾਣਾਂ ਮੁੜ ਸ਼ੁਰੂ

Share On
canadian-airlines-resume-puerto-vallarta-flights-after-mexico-violence-prompts-temporary
Aircraft are seen on the tarmac at Puerto Vallarta International Airport following a temporary flight suspension. (Photo: The Canadian Press)

ਕੈਨੇਡੀਅਨ ਏਅਰਲਾਈਨ ਏਅਰ ਕੈਨੇਡਾ, ਵੈਸਟ ਜੈਟ, ਏਅਰ ਟਰਾਂਸੈਟ ਅਤੇ ਪੋਰਟਰ ਏਅਰਲਾਈਨ ਨੇ ਅੱਜ ਤੋਂ ਮੈਕਸੀਕੋ ਦੇ ਪਿਊਰਟੋ ਵੈਲਾਰਟਾ ਲਈ ਆਪਣੀਆਂ ਉਡਾਣਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਵੈਸਟ ਜੈਟ ਨੇ ਗੁਆਡਾਲਾਹਾਰਾ ਅਤੇ ਮੈਨਜ਼ਾਨੀਲੋ ਲਈ ਵੀ ਉਡਾਣਾਂ ਬਹਾਲ ਕਰਨ ਦੀ ਪੁਸ਼ਟੀ ਕੀਤੀ ਹੈ।

ਮੈਕਸੀਕੋ ਦੇ ਇੱਕ ਡਰੱਗ ਸਰਗਨਾ ਦੀ ਮੌਤ ਤੋਂ ਬਾਅਦ ਐਤਵਾਰ ਨੂੰ ਕਈ ਜਗ੍ਹਾ ਹਿੰਸਾ ਭੜਕ ਗਈ ਸੀ, ਜਿਸ ਕਾਰਨ ਹਜ਼ਾਰਾਂ ਕੈਨੇਡੀਅਨ ਯਾਤਰੀ ਉੱਥੇ ਫਸ ਗਏ ਸਨ। ਕਈ ਹਿੱਸਿਆਂ ਵਿਚ ਗੋਲੀਬਾਰੀ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਵੀ ਵਾਪਰੀਆਂ, ਜਿਸ ਕਾਰਨ ਸੈਲਾਨੀਆਂ ਨੂੰ ਹੋਟਲਾਂ ਦੇ ਅੰਦਰ ਹੀ ਰਹਿਣ ਦੀ ਹਦਾਇਤ ਦਿੱਤੀ ਗਈ ਸੀ।

ਗਲੋਬਲ ਅਫੇਅਰਜ਼ ਕੈਨੇਡਾ ਮੁਤਾਬਕ, ਸੋਮਵਾਰ ਤੋਂ ਕੋਈ ਨਵੀਂ ਹਿੰਸਕ ਘਟਨਾ ਸਾਹਮਣੇ ਨਹੀਂ ਆਈ ਹੈ ਪਰ ਕੈਨੇਡੀਅਨਸ ਨੂੰ ਅਜੇ ਵੀ ਬਹੁਤ ਜ਼ਿਆਦਾ ਸਾਵਧਾਨੀ ਵਰਤਣ ਦੀ ਸਲਾਹ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿਚ ਮੁੜ ਹਿੰਸਾ ਭੜਕਣ ਦਾ ਖ਼ਤਰਾ ਬਣਿਆ ਹੋਇਆ ਹੈ। ਏਅਰਲਾਈਨ ਨੇ ਕਿਹਾ ਹੈ ਕਿ ਹਵਾਈ ਅੱਡੇ ਜਾਣ ਤੋਂ ਪਹਿਲਾਂ ਮੁਸਾਫਰਾਂ ਨੂੰ ਆਪਣੀ ਫਲਾਈਟ ਦਾ ਸਟੇਟਸ ਔਨਲਾਈਨ ਜ਼ਰੂਰ ਚੈੱਕ ਕਰਨਾ ਚਾਹੀਦਾ ਹੈ ਕਿਉਂਕਿ ਕੁਝ ਫਲਾਈਟਾਂ ਦੇ ਸਮੇਂ ਵਿਚ ਬਦਲਾਅ ਹੋ ਸਕਦਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link