16.05C Vancouver
ADS

Jun 8, 2021 7:22 PM -

ਕਨੇਡੀਅਨ ਆਰਮਡ ਫੋਰਸਿਸ ਨੇ ਜਾਰੀ ਕੀਤੀ ਮੈਂਬਰਾਂ ਦੀਆਂ ਖੁਦਕੁਸ਼ੀਆਂ ਦੀ ਗਿਣਤੀ

Share On
canadian-armed-forces-reports-16-military-suicides-in-2020
The Canadian Armed Forces says 16 service members took their own lives last year. (File Photo - Canadian Armed Forces/Twitter)

ਕਨੇਡੀਅਨ ਆਰਮਡ ਫੋਰਸਿਸ ਦਾ ਕਹਿਣਾ ਹੈ ਕਿ ਬੀਤੇ ਸਾਲ 16 ਸਰਵਿਸ ਮੈਂਬਰਾਂ ਨੇ ਆਪਣੀ ਜਾਨ ਲੈ ਲਈ ਸੀ।

ਸਾਲ 2019 'ਚ ਰਿਪੋਰਟ ਹੋਈਆਂ 20 ਮਿਲਟਰੀ ਖੁਦਕੁਸ਼ੀਆਂ ਦੇ ਮੁਕਾਬਲੇ ਬੀਤੇ ਸਾਲ ਦੀਆਂ ਖੁਦਕੁਸ਼ੀਆਂ 'ਚ ਕੁਝ ਕਮੀ ਵੇਖੀ ਗਈ ਹੈ।

ਸਾਲ 2019 ਦੀਆਂ ਖੁਦਕੁਸ਼ੀਆਂ ਬੀਤੇ 5 ਸਾਲ ਦਾ ਸਭ ਤੋਂ ਵੱਡੀ ਖੁਦਕੁਸ਼ੀਆਂ ਦੀ ਗਿਣਤੀ ਸੀ।

ਹਾਲਾਂਕਿ ਬੀਤੇ ਇੱਕ ਦਹਾਕੇ 'ਚ ਮਿਲਟਰੀ 'ਚ ਖੁਦਕੁਸ਼ੀਆਂ ਦੀ ਗਿਣਤੀ 191 ਤਕ ਪਹੁੰਚ ਚੁੱਕੀ ਹੈ।

ਇਹ ਗਿਣਤੀ ਸਾਲ 2001 ਤੋਂ 2014 'ਚ ਅਫਗਾਨਿਸਤਾਨ 'ਚ ਸੇਵਾਵਾਂ ਨਿਭਾਉਂਦੇ ਹੋਏ ਜਾਨ ਗਵਾਉਣ ਵਾਲੇ ਮਿਲਟਰੀ ਦੇ ਲੋਕਾਂ ਤੋਂ ਵੀ ਵਧੇਰੇ ਹੈ।

ਅਫਗਾਨਿਸਤਾਨ 'ਚ ਕਰੀਬ 13 ਸਾਲ 'ਚ 158 ਸਰਵਿਸ ਮੈਂਬਰਾਂ ਦੀ ਜਾਨ ਗਈ ਸੀ।

ਮਿਲਟਰੀ ਕਮਾਂਡਰਾਂ ਨੇ ਮੈਂਬਰਾਂ ਦੀ ਮਾਨਸਿਕ ਸਿਹਤ ਬਾਰੇ ਚਿੰਤਾ ਜ਼ਾਹਿਰ ਕੀਤੀ ਹੈ।

ਯਾਦ ਰਹੇ ਬੀਤੇ ਹਫ਼ਤੇ ਮਿਲਟਰੀ ਦੇ ਐਕਟਿੰਗ ਡਿਫੈਂਸ ਚੀਫ਼, ਲਿਊਟਨੈਂਟ ਜਨਰਲ ਵੈਨ ਆਇਰ ਦਾ ਕਹਿਣਾ ਸੀ ਕਿ ਪੈਂਡੈਮਿਕ ਦੌਰਾਨ ਓਵਰਟਾਈਮ ਕੰਮ ਕਰਦੇ ਰਹਿਣ ਵਾਲੇ ਟਰੂਪਸ ਲਈ ਉਹ ਚਿੰਤਤ ਹਨ ਅਤੇ ਉਨ੍ਹਾਂ ਨੂੰ ਮਿਲਟਰੀ 'ਚ ਕਰੈਕ ਵਿਖਾਈ ਦੇ ਰਹੇ ਸਨ।

ਇੱਕ ਸਰਵੇਖਣ 'ਚ ਬੀਤੇ ਸਾਲ ਕਰੀਬ 20,000 ਆਰਮਡ ਫੋਰਸਿਸ ਮੈਂਬਰਾਂ ਵਿੱਚੋਂ ਇੱਕ-ਤਿਹਾਈ ਦਾ ਕਹਿਣਾ ਸੀ ਕਿ ਪੈਂਡੈਮਿਕ ਦਰਮਿਆਨ ਉਨ੍ਹਾਂ ਦੀ ਮਾਨਸਿਕ ਸਿਹਤ 'ਚ ਗਿਰਾਵਟ ਆਈ ਹੈ ਪਰ 10 ਵਿੱਚੋਂ ਸਿਰਫ ਇੱਕ ਨੂੰ ਹੀ ਕਿਸੇ ਪ੍ਰਕਾਰ ਦਾ ਕੇਅਰ ਹਾਸਿਲ ਹੋ ਸਕਿਆ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link