12.29C Vancouver
ADS

Jul 14, 2021 8:44 PM -

ਕਨੇਡੀਅਨ ਮੁੱਕੇਬਾਜ਼ ਨੇ ਅਧਿਕਾਰਤ ਤੌਰ 'ਤੇ ਕੀਤਾ ਟੋਕੀਓ ਦਾ ਟਿਕਟ ਹਾਸਿਲ

Share On
canadian-boxer-mandy-bujold-officially-punches-her-ticket-to-tokyo
Canadian boxer Mandy Bujold has officially punched her ticket to the Tokyo Olympics. (Photo - Mandy Bujold/Twitter)

ਕਨੇਡੀਅਨ ਮੁੱਕੇਬਾਜ਼ ਮੈਂਡੀ ਬੁਜੌਲਡ ਨੇ ਅੱਜ ਅਧਿਕਾਰਿਤ ਤੌਰ 'ਤੇ ਟੋਕੀਓ ਓਲੰਪਿਕਸ ਦਾ ਟਿਕਟ ਹਾਸਿਲ ਕਰ ਲਿਆ ਹੈ।

ਅੱਜ ਬੁਜੌਲਡ ਨੂੰ ਕਨੇਡੀਅਨ ਮੁੱਕੇਬਾਜ਼ੀ ਟੀਮ ਦੇ ਮੈਂਬਰ ਵਜੋਂ ਨਾਮਿਤ ਕੀਤਾ ਗਿਆ।

ਅਜਿਹਾ ਉਸ ਵੇਲੇ ਹੋਇਆ ਹੈ ਜਦ ਕਰੀਬ ਇੱਕ ਹਫ਼ਤਾ ਪਹਿਲਾਂ ਉਨ੍ਹਾਂ ਕੋਰਟ ਆਫ ਅਰਬਿਟ੍ਰੇਸ਼ਨ ਫਾਰ ਸਪੋਰਟ 'ਚ ਇੱਕ ਅਪੀਲ ਜਿੱਤੀ ਸੀ।

ਇਸੇ ਆਸਰੇ ਬੁਜੌਲਡ ਨੂੰ ਓਲੰਪਿਕਸ 'ਚ ਹਿੱਸਾ ਲੈਣ ਦੀ ਇਜਾਜ਼ਤ ਮਿਲੀ ਸੀ।

ਕੋਰਟ ਨੇ ਆਪਣੇ ਫੈਸਲੇ 'ਚ ਕਿਹਾ ਸੀ ਕਿ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ ਬੌਕਸਿੰਗ ਟਾਸਕ ਫੋਰਸ ਨੂੰ ਅਜਿਹੀਆਂ ਔਰਤਾਂ ਲਈ ਅਕੌਮੋਡੇਸ਼ਨ ਸਥਾਪਿਤ ਕਰਨੀ ਚਾਹੀਦੀ ਹੈ ਜੋ ਕਿ ਕੁਆਲੀਫਾਇੰਗ ਪੀਰੀਅਡ ਦੌਰਾਨ ਗਰਭਵਤੀ ਸਨ ਜਾਂ ਪੋਸਟਪਾਰਟਮ ਦੌਰ 'ਚ ਸਨ।

ਬੁਜੌਲਡ ਦੀ ਓਲੰਪਿਕਸ 'ਚ ਸ਼ਮੂਲੀਅਤ ਦੀ ਖਬਰ ਤੋਂ ਬਾਅਦ ਵੱਡੀ ਗਿਣਤੀ 'ਚ ਵਧਾਈਆਂ ਦਾ ਦੌਰ ਜਾਰੀ ਰਿਹਾ ਹੈ ਜਿਸ 'ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਸ਼ੁਭਕਾਮਨਾਵਾਂ ਵੀ ਸ਼ਾਮਿਲ ਹਨ।

ਯਾਦ ਰਹੇ 33 ਸਾਲਾ ਬੁਜੌਲਡ 11 ਵਾਰ ਦੀ ਨੈਸ਼ਨਲ ਫਲਾਈਵੇਟ ਚੈਂਪੀਅਨ ਹੈ।

Latest news

pedestrian-killed-after-being-struck-by-ford-pickup-in-hope
Punjabi

ਬੀ. ਸੀ. ਦੇ ਹੋਪ 'ਚ ਫੋਰਡ ਪਿਕਅੱਪ ਟਰੱਕ ਦੀ ਟੱਕਰ ਨਾਲ ਪੈਦਲ ਯਾਤਰੀ ਦੀ ਮੌਤ

ਬੀ. ਸੀ. ਦੇ ਹੋਪ ਇਲਾਕੇ ਵਿਚ ਹਾਈਵੇਅ-3 'ਤੇ ਬੁੱਧਵਾਰ ਰਾਤ ਫੋਰਡ ਪਿਕਅੱਪ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ। ਹੋਪ ਆਰ.ਸੀ.ਐਮ.ਪੀ. ਮੁਤਾਬਕ ਪੁਲਿਸ ਨੂੰ ਰਾਤ ਲਗਭਗ 8:38 ਵਜੇ ਇਸ ਹਾਦਸੇ ਦੀ ਇਤਲਾਹ ਮਿਲੀ ਅਤੇ ਜਦੋਂ ਤੱਕ ਟੀਮ ਮੌਕੇ 'ਤੇ ਪਹੁੰਚੀ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ।
canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
bc-green-leader-emily-lowan-to-run-in-saanich-north-after-rob-botterell-retires
Punjabi

ਰੌਬ ਬੋਟਰੈਲ ਦੀ ਸਿਆਸਤ ਤੋਂ ਰਿਟਾਇਰਮੈਂਟ, ਐਮਿਲੀ ਲੋਵਨ ਸਾਨਿਚ ਨੌਰਥ ਤੋਂ ਲੜੇਗੀ ਚੋਣ

ਬੀਸੀ ਗ੍ਰੀਨ ਪਾਰਟੀ ਦੇ ਹਾਲੀਆ ਵਿਧਾਇਕ ਰੌਬ ਬੋਟਰੈਲ ਨੇ ਸਿਆਸਤ ਤੋਂ ਰਿਟਾਇਰ ਹੋਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਸੀਟ ਸਾਨਿਚ ਨੌਰਥ ਐਂਡ ਦ ਆਈਲੈਂਡਜ਼ ਤੋਂ ਹੁਣ ਖੁਦ ਬੀਸੀ ਗ੍ਰੀਨ ਪਾਰਟੀ ਦੀ ਲੀਡਰ ਐਮਿਲੀ ਲੋਵਨ ਚੋਣ ਮੈਦਾਨ ਵਿਚ ਉਤਰੇਗੀ। ਬੋਟਰੈਲ ਨੇ ਸੂਬੇ ਦੀ ਰਾਜਧਾਨੀ ਵਿਕਟੋਰੀਆ ਵਿਖੇ ਲੋਵਨ ਨਾਲ ਮਿਲ ਕੇ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਆਪਣੀ ਸੇਵਾਮੁਕਤੀ ਦੀ ਪੁਸ਼ਟੀ ਕੀਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link